18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਅਕਾਲ ਅਕੈਡਮੀ ਮੱਖਣਗੜ੍ਹ ’ਚ ਮਨਾਏ ਆਜ਼ਾਦੀ ਦਿਹਾੜੇ ਮੌਕੇ ਜਾਗਰੂਕਤਾ ਮਾਰਚ ਕੱਢਦੇ ਹੋਏ ਸਕੂਲ ਦੇ ਵਿਦਿਆਰਥੀ। ਅਕਾਲ ਅਕੈਡਮੀ ਮੱਖਣਗੜ੍ਹ ’ਚ ਆਜ਼ਾਦੀ ਦਿਹਾੜੇ ਮੌਕੇ ਸਮਾਗਮ

ਹੁਸ਼ਿਆਰਪੁਰ, 17 ਅਗਸਤ (ਨਰਿੰਦਰ ਸਿੰਘ ਬੱਡਲਾ)- ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀ ਅਕਾਲ ਅਕੈਡਮੀ ਮੱਖਣਗੜ੍ਹ ’ਚ ਆਜ਼ਾਦੀ ਦਿਹਾੜਾ ਸਮੂਹ ਸਟਾਫ ਅਤੇ ਬੱਚਿਆਂ ਵੱਲੋਂ ਪ੍ਰਿੰ. ਸੁਖਵਿੰਦਰ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ।

ਅਕਾਲ ਅਕੈਡਮੀ ਮੱਖਣਗੜ੍ਹ ’ਚ ਮਨਾਏ ਆਜ਼ਾਦੀ ਦਿਹਾੜੇ ਮੌਕੇ ਜਾਗਰੂਕਤਾ ਮਾਰਚ ਕੱਢਦੇ ਹੋਏ ਸਕੂਲ ਦੇ ਵਿਦਿਆਰਥੀ। ਅਕਾਲ ਅਕੈਡਮੀ ਮੱਖਣਗੜ੍ਹ ’ਚ ਆਜ਼ਾਦੀ ਦਿਹਾੜੇ ਮੌਕੇ ਸਮਾਗਮ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਗੁਰਭਗਤ ਸਿੰਘ ਭਲਾਈਆਣਾ। ਤਸਵੀਰ : ਪਰਮਜੀਤ ਸਿੰਘ ਥੇੜੀ 18-08-2026
ਹੁਸ਼ਿਆਰਪੁਰ, 17 ਅਗਸਤ (ਨਰਿੰਦਰ ਸਿੰਘ ਬੱਡਲਾ)- ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀ ਅਕਾਲ ਅਕੈਡਮੀ ਮੱਖਣਗੜ੍ਹ ’ਚ ਆਜ਼ਾਦੀ ਦਿਹਾੜਾ ਸਮੂਹ ਸਟਾਫ ਅਤੇ ਬੱਚਿਆਂ ਵੱਲੋਂ ਪ੍ਰਿੰ. ਸੁਖਵਿੰਦਰ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵੱਲੋਂ ਨਾਟਕ, ਦੇਸ਼ ਭਗਤੀ ਦੇ ਗੀਤ ਅਤੇ ਯੋਗਾ ਦੀ ਪੇਸ਼ਕਾਰੀ ਕੀਤੀ ਗਈ। ਇਸਦੇ ਨਾਲ ਨਾਲ ਬੱਚਿਆਂ ਨੇ ਵੱਖ-ਵੱਖ ਵੰਨਗੀਆਂ ਪੇਸ਼ ਕਰਦਿਆਂ ਦੇਸ਼ ਲਈ ਕੁਰਬਾਨ ਹੋਏ ਦੇਸ਼ ਭਗਤਾਂ ਨੂੰ ਵੀ ਸ਼ਰਧਾਜਲੀ ਭੇਟ ਕੀਤੀ ਤੇ ਉਨ੍ਹਾਂ ਦੀਆਂ ਜੀਵਨ ਗਾਥਾ ਸੰਬੰਧੀ ਪੇਸ਼ਕਾਰੀਆਂ ਕੀਤੀਆਂ। ਇਸ ਮੌਕੇ ਪ੍ਰਿੰ. ਸੁਖਵਿੰਦਰ ਕੌਰ ਨੇ ਕਿਹਾ ਕਿ ਇਹ ਆਜ਼ਾਦੀ ਸਾਨੂੰ ਸੌਖਿਆਂ ਨਹੀਂ ਮਿਲੀ ਹੈ ਬਲਕਿ ਹਜ਼ਾਰਾਂ ਨੌਜਵਾਨਾਂ ਨੂੰ ਇਸ ਲਈ ਆਪਣੀਆਂ ਜਾਨਾਂ ਕੁਰਬਾਨ ਕਰਨੀਆਂ ਪਈਆਂ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਦਾ ਅਸਲ ਮੁੱਲ ਅਸੀਂ ਤਾਂ ਹੀ ਪਾ ਸਕਦੇ ਹਾਂ ਜੇਕਰ ਬੱਚੇ ਪੜ੍ਹ ਲਿਖ ਕੇ ਦੇਸ਼ ਦੇ ਚੰਗੇ ਨਾਗਰਿਕ ਬਣਨ ਤੇ ਦੇਸ਼ ਸੇਵਾ ਕਰਨ ਦੀ ਸਿੱਖਿਆ ਗ੍ਰਹਿਣ ਕਰਨ। ਇਸ ਮੌਕੇ ਅਕੈਡਮੀ ਦਾ ਸਮੂਹ ਸਟਾਫ ਤੇ ਅਧਿਆਪਕ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਫ਼ਾਜ਼ਿਲਕਾ ਦੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਾਕਤ ਨਾਲ ਨਿਭਾਵਾਂਗਾ : ਸਤੀਸ਼ ਅਸੀਜਾ ਅਗਲੀ ਖ਼ਬਰ ਵਿਧਾਇਕ ਰਾਜਾ ਗਿੱਲ ਨੇ ਜੀਆ ਸਹੋਤਾ ਖ਼ੁਰਦ ਦੀ ਨਵੀਂ ਬਣਨ ਜਾ ਰਹੀ ਫਿਰਨੀ ਦੇ ਕੰਮ ਦਾ ਉਦਘਾਟਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।