18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਡਾ. ਰਵਜੋਤ ਸਿੰਘ ਵਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ’ਚ ਪ੍ਰਸਿੱਧ ਸਮਾਜ ਸੇਵਿਕਾ ਮੈਡਮ ਸੰਗੀਤਾ ਮਿੱਤਲ ਦਾ ਸਨਮਾਨ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)- ਸਥਾਨਕ ਪੁਲਿਸ ਲਾਇਨ ਗਰਾਊਂਡ ‘ਚ 80ਵੇਂ ਆਜ਼ਾਦੀ ਦਿਹਾੜੇ ਮੌਕੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪ੍ਰਸਿੱਧ ਸਮਾਜ ਸੇਵਿਕਾ ਸੰਗੀਤਾ ਮਿੱਤਲ ਨੂੰ ਉਨ੍ਹਾਂ ਦੇ ਵਿਲੱਖਣ ਅਤੇ ਸ਼ਲਾਘਾਯੋਗ ਸਮਾਜਿਕ ਕੰਮਾਂ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਨੇ ਮੈਡਮ ਮਿੱਤਲ ਨੂੰ ਪ੍ਰਸ਼ੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸੁਖਬੀਰ ਸਿੰਘ ਬਾਦਲ ਦੀ ਸਿਹਤਯਾਬੀ ਲਈ ਅਰਦਾਸ ਕਰਵਾਉਣ ਉਪਰੰਤ ਪਰਿਕਰਮਾ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਅਤੇ ਮਨਜੀਤ ਸਿੰਘ। ਅਜੀਤ ਤਸਵੀਰ 18-08-2026
ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)- ਸਥਾਨਕ ਪੁਲਿਸ ਲਾਇਨ ਗਰਾਊਂਡ ‘ਚ 80ਵੇਂ ਆਜ਼ਾਦੀ ਦਿਹਾੜੇ ਮੌਕੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪ੍ਰਸਿੱਧ ਸਮਾਜ ਸੇਵਿਕਾ ਸੰਗੀਤਾ ਮਿੱਤਲ ਨੂੰ ਉਨ੍ਹਾਂ ਦੇ ਵਿਲੱਖਣ ਅਤੇ ਸ਼ਲਾਘਾਯੋਗ ਸਮਾਜਿਕ ਕੰਮਾਂ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਨੇ ਮੈਡਮ ਮਿੱਤਲ ਨੂੰ ਪ੍ਰਸ਼ੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਹ ਪ੍ਰਸ਼ੰਸਾ ਪੱਤਰ ਮੈਡਮ ਸੰਗੀਤਾ ਮਿੱਤਲ ਦੀ ਟੀਮ ਵਲੋਂ ਪ੍ਰਾਪਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਉੱਘੇ ਅਧਿਆਤਮਕ ਮਾਰਗਦਰਸ਼ਕ ਮੈਡਮ ਸੰਗੀਤਾ ਮਿੱਤਲ ਸਮਾਜ ਸੁਧਾਰ ਅਤੇ ਲੋਕ ਭਲਾਈ ਦੇ ਖੇਤਰ ‘ਚ ਆਪਣੇ ਵਿਲੱਖਣ ਅਤੇ ਦੂਰਅੰਦੇਸ਼ੀ ਯਤਨਾਂ ਲਈ ਜਾਣੇ ਜਾਂਦੇ ਹਨ। ਉਨ੍ਹਾਂ ਵੱਲੋਂ ਚਲਾਏ ਜਾ ਰਹੇ ਵੱਡੇ ਸਮਾਜਿਕ ਕੰਮਾਂ ਨੇ ਆਪਣੀ ਵੱਖਰੀ ਪਹਿਚਾਣ ਬਣਾਈ ਹੈ ਅਤੇ ਕੌਮੀ ਪੱਧਰ ‘ਤੇ ਹੀ ਨਹੀਂ, ਬਲਕਿ ਵਿਦੇਸ਼ਾਂ ‘ਚ ਵੀ ਮੈਡਮ ਮਿੱਤਲ ਦੀ ਪ੍ਰਸੰਸਾ ਹੋ ਰਹੀ ਹੈ। ਮੈਡਮ ਮਿੱਤਲ ਦੀ ਅਗਵਾਈ ‘ਚ ‘ਸੰਜੀਵਨੀ ਸ਼ਰਨਮ’ ਇੱਕ ਵਿਲੱਖਣ ਸਮਾਰਟ ਲਿਵਿੰਗ ਸੈਂਟਰ ਚੱਲ ਰਿਹਾ ਹੈ, ਜੋ ਬਜ਼ੁਰਗਾਂ ਦੇ ਅਕੇਲੇਪਣ ਨੂੰ ਦੂਰ ਕਰਕੇ ਉਨ੍ਹਾਂ ਨੂੰ ਨਵੀਂ ਊਰਜਾ, ਯੋਗਾ, ਧਿਆਨ, ਕਲਾ ਅਤੇ ਸੱਭਿਆਚਾਰਕ ਗਤੀਵਿਧੀਆਂ ਨਾਲ ਜੋੜਦਾ ਹੈ ਤੇ ਉਨ੍ਹਾਂ ਨੂੰ ਇਕ ਆਰਾਮਦਾਇਕ ਜੀਵਨ ਪ੍ਰਦਾਨ ਕਰਦਾ ਹੈ। ਦੱਸਣਯੋਗ ਹੈ ਕਿ ਇਸ ਸਮੇਂ 500 ਦੇ ਕਰੀਬ ਬਜ਼ੁਰਗ ਮੈਂਬਰ ਸੰਜੀਵਨੀ ਸ਼ਰਨਮ ‘ਚ ਸ਼ਾਮਿਲ ਹਨ। ਇਸੇ ਤਰ੍ਹਾਂ ਮੈਡਮ ਸੰਗੀਤਾ ਮਿੱਤਲ ਦੇ ਨਿਰਦੇਸ਼ਨ ਹੇਠ ਚਲਾਇਆ ਜਾ ਰਿਹਾ ਆਰ.ਆਰ.ਐਮ. ਆਟਿਜ਼ਮ ਥੈਰੇਪਿਊਟਿਕ ਸਕੂਲ, ਬੱਚਿਆਂ ਲਈ ਸਮਰਪਿਤ ਸੰਸਥਾ ਹੈ ਜਿੱਥੇ ਉਨ੍ਹਾਂ ਨੂੰ ਰਹਿਮ ਤੇ ਪਿਆਰ ਭਰੇ ਮਾਹੌਲ ਵਿਚ ਥੈਰੇਪੀ ਅਤੇ ਸਿੱਖਿਆ ਪ੍ਰਦਾਨ ਕਰਕੇ ਆਤਮ ਨਿਰਭਰ ਬਣਾਉਣ ਦੇ ਯਤਨ ਕੀਤੇ ਜਾਂਦੇ ਹਨ। ‘ਹਰ ਘਰ ਹੀਲਰ’ ਇਕ ਜਨ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਉਦੇਸ਼ ਹਰ ਘਰ ਵਿਚ ਘੱਟੋ-ਘੱਟ ਇੱਕ ਵਿਅਕਤੀ ਨੂੰ ਇਲਾਜ, ਧਿਆਨ ਅਤੇ ਮਾਨਸਿਕ ਸਿਹਤ ਦੇ ਤਰੀਕਿਆਂ ਬਾਰੇ ਸਿਖਲਾਈ ਦੇਣਾ ਹੈ। ਇਸੇ ਤਰ੍ਹਾਂ ‘ਦਾਣਾ ਪਾਣੀ’ ਲੋੜਵੰਦਾਂ, ਦਿਹਾੜੀਦਾਰ ਮਜ਼ਦੂਰਾਂ ਤੇ ਬੇਸਹਾਰਾ ਲੋਕਾਂ ਨੂੰ ਪੌਸ਼ਟਿਕ ਭੋਜਨ ਅਤੇ ਰਾਸ਼ਨ ਮੁਹੱਈਆ ਕਰਵਾਉਣ ਲਈ ਨਿਰੰਤਰ ਸਮਾਜਿਕ ਉਪਰਾਲਾ ਹੈ। ਇਸ ਮੌਕੇ ਮੈਡਮ ਮਿੱਤਲ ਨੇ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਤਰਕਸ਼ੀਲ ਸੁਸਾਇਟੀ ਇਕਾਈ ਗੁਰੂਹਰਸਹਾਏ ਨੇ ਮੋਬਾਈਲ ਵੈਨ ਰਾਹੀਂ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਬ੍ਰਹਮ ਕੁਮਾਰੀਜ਼ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਨਗਿੰਦਰ ਕੌਰ ਬਰਾੜ ਅਤੇ ਯੋਗਿਤਾ ਗੁੰਬਰਾ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।