ਆਜ਼ਾਦੀ ਦਿਹਾੜੇ ’ਤੇ ਹੌਲਦਾਰ ਗੁਰਸੇਵਕ ਸਿੰਘ ਸਨਮਾਨਿਤ
ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਮਾਜ ਅਤੇ ਪੁਲਿਸ ਸੇਵਾ ਵਿਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ ਹੌਲਦਾਰ ਗੁਰਸੇਵਕ ਸਿੰਘ ਨੂੰ ਵੀ ਲੋਕ ਭਲਾਈ, ਸਮਾਜਿਕ ਜਾਗਰੂਕਤਾ ਅਤੇ ਨਸ਼ਾ ਵਿਰੋਧੀ ਮੁਹਿੰਮ ਵਿਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਅਤੇ ਸੀਨੀਅਰ ਕਪਤਾਨ ਪੁਲਿਸ ਅਭਿਮੰਨਿਊ ਰਾਣਾ ਵਲੋਂ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਹੌਲਦਾਰ ਗੁਰਸੇਵਕ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਨਾਲ ਐਸ.ਐਸ.ਪੀ.ਅਭਿਮੰਨਿਊ ਰਾਣਾ, ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਤੇ ਹੋਰ। ਅਜੀਤ ਤਸਵੀਰ
18-08-2026