20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਜਿੰਪਾ ਨੇ 3 ਬੱਸਾਂ ਨੂੰ ਕੀਤਾ ਰਵਾਨਾ

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਵੱਖ-ਵੱਖ ਖੇਤਰਾਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀਆਂ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਜਿੰਪਾ ਨੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਲਗਾਤਾਰ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ।

ਅਜੀਤ ਡੈਸਕ 19-08-2026
ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਵੱਖ-ਵੱਖ ਖੇਤਰਾਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀਆਂ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਜਿੰਪਾ ਨੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਲਗਾਤਾਰ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੇ ਕਰੀਬ 4 ਲੱਖ ਬਜ਼ੁਰਗ ਇਸ ਯੋਜਨਾ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਚੁੱਕੇ ਹਨ। ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਚੇਅਰਮੈਨ ਹੁਸ਼ਿਆਰਪੁਰ ਸਹਿਕਾਰੀ ਬੈਂਕ ਵਿਕਰਮ ਸ਼ਰਮਾ, ਕੌਂਸਲਰ ਪ੍ਰਦੀਪ ਬਿੱਟੂ, ਮਲਕੀਤ ਸਿੰਘ, ਕੌਂਸਲਰ ਨੀਲਮ ਰਾਣੀ, ਕੌਂਸਲਰ ਅੰਜਨਾ ਬੁਰਮੀ, ਜੋਗਿੰਦਰ ਰਾਜਾ, ਸਾਬਕਾ ਕੌਂਸਲਰ ਸੁਦਰਸ਼ਨ ਧੀਰ, ਕੌਂਸਲਰ ਅਜੇ ਵਰਮਾ, ਕੌਂਸਲਰ ਬਲਜੀਤ ਕੌਰ, ਭੁਪਿੰਦਰ ਸਿੰਘ, ਰਾਕੇਸ਼ ਕੁਮਾਰ ਕਾਲੀਆ, ਰਾਜੂ ਬੁਰਮੀ, ਪ੍ਰਮੋਦ ਸ਼ਰਮਾ, ਧਿਆਨ ਚੰਦ ਧਿਆਣਾ, ਕੌਂਸਲਰ ਕੁਲਵਿੰਦਰ ਸਿੰਘ ਹੁੰਦਲ, ਹਰਵਿੰਦਰ ਹੈਰੀ ਆਦਿ ਹਾਜ਼ਰ ਸਨ। 18 ਐਚ ਐਸ ਪੀ 17 ਹੁਸ਼ਿਆਰਪੁਰ ਤੋਂ ਤੀਰਥ ਯਾਤਰਾ ਲਈ ਬੱਸਾਂ ਨੂੰ ਰਵਾਨਾ ਕਰਦੇ ਹੋਏ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ। ਉਨ੍ਹਾਂ ਨਾਲ ਮੇਅਰ ਪ੍ਰਵੀਨ ਸੈਣੀ ਤੇ ਹੋਰ।
ਪਿਛਲੀ ਖ਼ਬਰ ਕੋਟ ਦੇ ਘਾਟੇ ’ ਚ ਮਿੰਨੀ ਬਾਈਪਾਸ ਦੇ ਨਾਂਅ ’ ਤੇ ਕੀਤੀ ਗਈ ਨਾਜਾਇਜ਼ ਮਾਈਨਿੰਗ ਅਗਲੀ ਖ਼ਬਰ ਛੋਲੇ ਕੁਲਚੇ ਵਾਲਾ ਸਰਕਾਰ ਨੂੰ ਲਗਾ ਰਿਹਾ ਲੱਖਾਂ ਦਾ ਚੂਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।