20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਅਕਾਲੀ ਆਗੂ ਅਮਰਜੀਤ ਸਿੰਘ ਚੌਹਾਨ ਨੂੰ ਅਨੇਕਾਂ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਸੁਖਬੀਰ ਸਿੰਘ ਬਾਦਲ ਨੇ ਫ਼ੋਨ ’ ਤੇ ਕੀਤਾ ਦੁੱਖ ਪ੍ਰਗਟ

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)ਉੱਘੇ ਸਾਈਕਲਿਸਟ, ਸਟੇਟ ਐਵਾਰਡੀ ਬਲਰਾਜ ਸਿੰਘ ਚੌਹਾਨ ਦੇ ਪਿਤਾ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਹੁਸ਼ਿਆਰਪੁਰ ਅਮਰਜੀਤ ਸਿੰਘ ਚੌਹਾਨ (90) ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੰਤਿਮ ਸਸਕਾਰ ਅਨੇਕਾਂ ਨਮ ਅੱਖਾਂ ਨਾਲ ਸਥਾਨਕ ਹਰਿਆਣਾ ਰੋਡ ’ਤੇ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।

ਅਜੀਤ ਡੈਸਕ 19-08-2026
ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)ਉੱਘੇ ਸਾਈਕਲਿਸਟ, ਸਟੇਟ ਐਵਾਰਡੀ ਬਲਰਾਜ ਸਿੰਘ ਚੌਹਾਨ ਦੇ ਪਿਤਾ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਹੁਸ਼ਿਆਰਪੁਰ ਅਮਰਜੀਤ ਸਿੰਘ ਚੌਹਾਨ (90) ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੰਤਿਮ ਸਸਕਾਰ ਅਨੇਕਾਂ ਨਮ ਅੱਖਾਂ ਨਾਲ ਸਥਾਨਕ ਹਰਿਆਣਾ ਰੋਡ ’ਤੇ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰਾਂ ਸੁਖਪ੍ਰੀਤ ਸਿੰਘ ਚੌਹਾਨ ਇੰਗਲੈਂਡ ਤੇ ਬਲਰਾਜ ਸਿੰਘ ਚੌਹਾਨ ਵਲੋਂ ਦਿਖਾਈ ਗਈ। ਉਨ੍ਹਾਂ ਦੀ ਅੰਤਿਮ ਯਾਤਰਾ ’ਚ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਈਆਂ। ਇਸ ਦੁੱਖ ਦੀ ਘੜੀ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਰਿਵਾਰ ਨਾਲ ਫ਼ੋਨ ’ਤੇ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ, ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ, ਸਾਬਕਾ ਮੰਤਰੀ ਤੀਕਸ਼ਣ ਸੂਦ, ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਅਰਵਿੰਦਰ ਸਿੰਘ ਰਸੂਲਪੁਰ, ਸਾਬਕਾ ਚੇਅਰਮੈਨ ਅਵਤਾਰ ਸਿੰਘ ਜੌਹਲ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ, ਸੰਜੀਵ ਤਲਵਾੜ ਹਲਕਾ ਇੰਚਾਰਜ ਹੁਸ਼ਿਆਰਪੁਰ, ਹਰਮਿੰਦਰ ਸਿੰਘ ਸੰਧੂ ਹਲਕਾ ਇੰਚਾਰਜ ਚੱਬੇਵਾਲ, ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਭੀਲੋਵਾਲ, ਸੁਖਪ੍ਰੀਤ ਸਿੰਘ ਚੌਹਾਨ ਇੰਗਲੈਂਡ, ਅਰਵਿੰਦਰ ਕੌਰ ਝੂਟੀ, ਸੁਖਰਾਜ ਸਿੰਘ ਚੌਹਾਨ, ਸਤਨਾਮ ਸਿੰਘ ਬੰਟੀ ਚੱਗਰਾਂ ਪ੍ਰਧਾਨ ਦੋਆਬਾ ਜ਼ੋਨ-1, ਮਾ. ਕੁਲਵਿੰਦਰ ਸਿੰਘ ਜੰਡਾ, ਚੇਅਰਮੈਨ ਜਸਪਾਲ ਸਿੰਘ, ਹਰਦੀਪ ਸਿੰਘ ਇਟਲੀ, ਹਰਭਜਨ ਸਿੰਘ ਧਾਲੀਵਾਲ, ਗੁਰਿੰਦਰ ਸਿੰਘ ਗੋਲਡੀ, ਦਵਿੰਦਰ ਸਿੰਘ ਬਾਹੋਵਾਲ, ਹਰਸਿਮਰਨ ਸਿੰਘ ਹਰਜੀ ਬਾਜਵਾ, ਐਡ: ਸ਼ਮਸ਼ੇਰ ਸਿੰਘ ਭਾਰਦਵਾਜ, ਬਰਿੰਦਰ ਸਿੰਘ ਪਰਮਾਰ, ਸੰਤੋਖ ਸਿੰਘ ਔਜਲਾ, ਗੁਰਪ੍ਰੀਤ ਸਿੰਘ ਕੋਹਲੀ, ਹਰਜਾਪ ਸਿੰਘ ਮੱਖਣ ਰਾਜਪੁਰ ਭਾਈਆਂ, ਦਲਜਿੰਦਰ ਸਿੰਘ ਧਾਮੀ, ਮਲਕੀਤ ਸਿੰਘ ਮਰਵਾਹਾ, ਸੁਰਜੀਤ ਸਿੰਘ ਕੈਰੇਂ, ਸੁਮਿੱਤਰ ਸਿੰਘ ਸੀਕਰੀ, ਬਿਕਰਮਜੀਤ ਸਿੰਘ ਕਲਸੀ, ਕੁਲਦੀਪ ਸਿੰਘ ਬੱਬੂ ਬਜਵਾੜਾ ਆਦਿ ਸਮੇਤ ਸ਼ਹਿਰ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ ਦੇ ਮਨਤੇਜ ਸਿੰਘ ਨੇ 18ਵੀਂ ਸੀ.ਬੀ.ਐਸ.ਈ. ਕਲੱਸਟਰ ਅਥਲੈਟਿਕਸ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤਿ... ਅਗਲੀ ਖ਼ਬਰ ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ’ਚ ਆਜ਼ਾਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।