19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੰਗਤ ਸਿੰਘ ਗਿਲਜੀਆਂ ਨੇ ਹਰਸੀ ਪਿੰਡ ਵਾਸੀਆਂ ਨੂੰ ਕਾਂਗਰਸ ਦੇ ਹੱਕ ’ਚ ਕੀਤਾ ਲਾਮਬੰਦ

ਟਾਂਡਾ ਉੜਮੁੜ, 18 ਅਗਸਤ (ਭਗਵਾਨ ਸਿੰਘ ਸੈਣੀ)- ਪਿੰਡ ਹਰਸੀ ਪਿੰਡ ਵਿਚ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਵਾਸੀਆਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਲਾਮਬੰਦ ਕੀਤਾ। ਇਸ ਮੌਕੇ ਸਾਬਕਾ ਮੰਤਰੀ ਗਿਲਜੀਆਂ ਨੇ ਪਿੰਡ ਵਾਸੀਆਂ ਨੂੰ ਕਾਂਗਰਸ ਪਾਰਟੀ ਦੀ ਲੋਕ ਹਿਤੈਸ਼ੀ ਵਿਚਾਰਧਾਰਾ ਨਾਲ ਜੋੜਦੇ ਹੋਏ ਆਖਿਆ ਕਿ ਸੂਬੇ ਦੀ ਸਰਕਾਰ ਨੇ ਸਿਹਤ ਸਿੱਖਿਆ ਦੀਆਂ ਅਖੌਤੀ ਕ੍ਰਾਂਤੀਆਂ ਦੇ ਫ਼ਰਜ਼ੀ ਅੰਕੜੇ ਅਤੇ ਦਾਅਵੇ ਪੇਸ਼ ਕਰਦੇ ਹੋਏ ਪੰਜਾਬ ਦੇ ਲੋਕਾਂ ਨੂੰ ਲਗਾਤਾਰ ਗੁੰਮਰਾਹ ਕੀਤਾ ਹੈ ਤੇ ਇਨ੍ਹਾਂ ਦੀ ਫ਼ੂਕ ਨਿਕਲ ਚੁੱਕੀ ਹੈ, ਜਦਕਿ ਜ਼ਮੀਨੀ ਹਕੀਕਤ ਵਿਚ ਸਿੱਖਿਆ ਅਤੇ ਸਿਹਤ ਸਹੂਲਤਾਂ ਅੱਗੇ ਨਾਲੋਂ ਪੱਛੜ ਚੁੱਕੀਆਂ ਹਨ।

ਅਜੀਤ ਡੈਸਕ 19-08-2026
ਟਾਂਡਾ ਉੜਮੁੜ, 18 ਅਗਸਤ (ਭਗਵਾਨ ਸਿੰਘ ਸੈਣੀ)- ਪਿੰਡ ਹਰਸੀ ਪਿੰਡ ਵਿਚ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਵਾਸੀਆਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਲਾਮਬੰਦ ਕੀਤਾ। ਇਸ ਮੌਕੇ ਸਾਬਕਾ ਮੰਤਰੀ ਗਿਲਜੀਆਂ ਨੇ ਪਿੰਡ ਵਾਸੀਆਂ ਨੂੰ ਕਾਂਗਰਸ ਪਾਰਟੀ ਦੀ ਲੋਕ ਹਿਤੈਸ਼ੀ ਵਿਚਾਰਧਾਰਾ ਨਾਲ ਜੋੜਦੇ ਹੋਏ ਆਖਿਆ ਕਿ ਸੂਬੇ ਦੀ ਸਰਕਾਰ ਨੇ ਸਿਹਤ ਸਿੱਖਿਆ ਦੀਆਂ ਅਖੌਤੀ ਕ੍ਰਾਂਤੀਆਂ ਦੇ ਫ਼ਰਜ਼ੀ ਅੰਕੜੇ ਅਤੇ ਦਾਅਵੇ ਪੇਸ਼ ਕਰਦੇ ਹੋਏ ਪੰਜਾਬ ਦੇ ਲੋਕਾਂ ਨੂੰ ਲਗਾਤਾਰ ਗੁੰਮਰਾਹ ਕੀਤਾ ਹੈ ਤੇ ਇਨ੍ਹਾਂ ਦੀ ਫ਼ੂਕ ਨਿਕਲ ਚੁੱਕੀ ਹੈ, ਜਦਕਿ ਜ਼ਮੀਨੀ ਹਕੀਕਤ ਵਿਚ ਸਿੱਖਿਆ ਅਤੇ ਸਿਹਤ ਸਹੂਲਤਾਂ ਅੱਗੇ ਨਾਲੋਂ ਪੱਛੜ ਚੁੱਕੀਆਂ ਹਨ। ਉਨ੍ਹਾਂ ਆਖਿਆ ਕਿ ਪਿਛਲੇ ਦਿਨਾਂ ਵਿਚ ਸਰਕਾਰ ਦੇ ਵਲੋਂ ਸ਼ੁਰੂ ਕੀਤੇ ਗਏ ਕਲੀਨਿਕਾਂ ਦਾ ਸਟਾਫ਼ ਧਰਨੇ ਕਰਨ ਲਈ ਮਜਬੂਰ ਹੋਇਆ ਹੈ ਉੱਥੇ ਪੰਜਾਬ ਦੇ ਸਾਰੇ ਮੁਲਾਜ਼ਮ ਅਤੇ ਪੈਨਸ਼ਨਰ ਸਰਕਾਰ ਤੋਂ ਦੁਖੀ ਹਨ । ਉਨ੍ਹਾਂ ਆਖਿਆ ਕਿ ਮਾਣਯੋਗ ਹਾਈਕੋਰਟ ਦੇ ਆਦੇਸ਼ ਦੇ ਬਾਵਜੂਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਬਕਾਏ ਨਹੀਂ ਦਿੱਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਆਖਿਆ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਦੇ ਹੀ ਜਿੱਥੇ ਵਿਕਾਸ ਦਾ ਮਿਸ਼ਨ ਚਲਾਇਆ ਜਾਵੇਗਾ ਉੱਥੇ ਹਰੇਕ ਵਰਗ ਦੀ ਸੁਣਵਾਈ ਹੋਵੇਗੀ। ਇਸ ਮੌਕੇ ਰਵਿੰਦਰਪਾਲ ਸਿੰਘ ਗੋਰਾ, ਬਲਬੀਰ ਸਿੰਘ, ਗਗਨ, ਕੀਮਤੀ ਲਾਲ, ਜਤਿੰਦਰਪਾਲ ਸਿੰਘ ਰੂਬਾ, ਸ਼ਾਮ ਕੁਮਾਰ, ਗੁਰਦੇਵ ਸਿੰਘ, ਬਖ਼ਸ਼ੀਸ਼ ਸਿੰਘ, ਰਮੇਸ਼ ਕੁਮਾਰ, ਪੁੰਨ ਰਾਮ, ਬਲਵੀਰ ਸਿੰਘ, ਨਿਰਮਲ ਸਿੰਘ, ਹੈਪੀ, ਨਰਿੰਦਰ ਥਾਪਰ, ਸੁਖਵਿੰਦਰ ਸਿੰਘ, ਰਾਜਾ ਸਿੰਘ, ਮਨਜੀਤ ਸਿੰਘ, ਸੁਖਦੇਵ ਸਿੰਘ, ਭੁਪਿੰਦਰ ਸਿੰਘ, ਆਸ਼ਾ ਦੇਵੀ, ਮਨੋਹਰ ਲਾਲ, ਮਨਮੀਤ ਸਿੰਘ, ਕਿਸ਼ਨ ਲਾਲ, ਦਿਲਬਾਗ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਵਿਭਾਗੀ ਪੱਧਰ ’ਤੇ ਖੇਡ ਮੁਕਾਬਲਿਆਂ ’ਚ ਬਾਬਾ ਨੰਦ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਐਮ. ਐਸ. ਕੇ. ਸਕੂਲ ਕੋਟਲੀ ਜੰਡ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।