20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਵਿਧਾਇਕ ਘੁੰਮਣ ਨੇ ਪਿੰਡ ਚਮੂਹੀ ਨੂੰ 7.50 ਲੱਖ ਰੁਪਏ ਦਾ ਚੈੱਕ ਦਿੱਤਾ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗੇ-ਭਾਗੋਵਾਲ, ਭੱਕਲਾਂ

ਬੁੱਲ੍ਹੋਵਾਲ, 19 ਅਗਸਤ (ਲੁਗਾਣਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਹਾਈ ਕਮਾਂਡ ਵਲੋਂ ਨਿਯੁਕਤ ਕੀਤੇ ਹਲਕਾ ਸ਼ਾਮਚੁਰਾਸੀ ’ਚੋਂ ਪਾਰਟੀ ਦੇ ਸੀਨੀਅਰ ਆਗੂ ਅਮਰੀਕ ਸਿੰਘ ਭਾਗੋਵਾਲ ਤੇ ਉਪਕਾਰ ਸਿੰਘ ਭੱਕਲਾਂ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ. ਏ.

ਅਮਰੀਕ ਸਿੰਘ ਭਾਗੋਵਾਲ, ਉਪਕਾਰ ਸਿੰਘ ਭੱਕਲਾ। 20-08-2026
ਬੁੱਲ੍ਹੋਵਾਲ, 19 ਅਗਸਤ (ਲੁਗਾਣਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਹਾਈ ਕਮਾਂਡ ਵਲੋਂ ਨਿਯੁਕਤ ਕੀਤੇ ਹਲਕਾ ਸ਼ਾਮਚੁਰਾਸੀ ’ਚੋਂ ਪਾਰਟੀ ਦੇ ਸੀਨੀਅਰ ਆਗੂ ਅਮਰੀਕ ਸਿੰਘ ਭਾਗੋਵਾਲ ਤੇ ਉਪਕਾਰ ਸਿੰਘ ਭੱਕਲਾਂ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦਾ ਮੈਂਬਰ ਐਲਾਨ ਕਰਨ ’ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡ.ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ, ਹਲਕਾ ਸ਼ਾਮਚੁਰਾਸੀ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ ਤੇ ਹੋਰ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਉਪਕਾਰ ਸਿੰਘ ਭੱਕਲਾ, ਅਮਰੀਕ ਸਿੰਘ ਭਾਗੋਵਾਲ ਨੇ ਕਿਹਾ ਕਿ ਉਹ ਪਾਰਟੀ ਹਾਈ ਕਮਾਂਡ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੀ ਸਰਕਾਰ ਬਣਾਉਣ ਲਈ ਪਿੰਡ ਪਿੰਡ ਦੇ ਬੂਥ ਪੱਧਰ ਤੱਕ ਰਾਬਤਾ ਕਾਇਮ ਕਰਦਿਆਂ ਪਾਰਟੀ ਦਾ ਝੰਡਾ ਬੁਲੰਦ ਕਰਾਂਗੇ।
ਪਿਛਲੀ ਖ਼ਬਰ ਸੁਨੀਲ ਦੱਤ ਸ਼ਾਰਧਾ ਦਾ ਸੈਂਕੜੇ ਨਮ ਅੱਖਾਂ ਦੀ ਮੌਜੂਦਗੀ ’ਚ ਹੋਇਆ ਅੰਤਿਮ ਸੰਸਕਾਰ ਅਗਲੀ ਖ਼ਬਰ ਬਿਰਲਾ ਓਪਨ ਮਾਈਂਡਜ਼ ਇੰਟਰਨੈਸ਼ਨਲ ਸਕੂਲ ’ਚ ਆਜ਼ਾਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।