24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਰਾਠਾਂ ਨੇ ਸ਼੍ਰੋਮਣੀ ਕਮੇਟੀ ਵਲੋਂ 1 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਗੁਰਦੁਆਰਾ ਨਾਨਕਸਰ ਬਹਾਦਰਪੁਰ ਦੇ ਪ੍ਰਬੰਧਕਾਂ ਨੂੰ ਸੌਂਪਿਆ

ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਰਹੀ ਹੈ ਅਤੇ ਸਮੇਂ-ਸਮੇਂ ‘ਤੇ ਗੁਰਦੁਆਰਿਆਂ ‘ਚ ਚੱਲ ਰਹੀ ਸੇਵਾ-ਸੰਭਾਲ ‘ਚ ਵੀ ਆਪਣੇ ਵਲੋਂ ਮਾਇਕ ਮਦਦ ਵੀ ਭੇਟ ਕਰਦੀ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਨਾਨਕਸਰ ਬਹਾਦਰਪੁਰ ਹੁਸ਼ਿਆਰਪੁਰ ਦੀ ਕਾਰ ਸੇਵਾ ਲਈ ਭੇਜੀ ਗਈ 1 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਪ੍ਰਬੰਧਕਾਂ ਨੂੰ ਦੇਣ ਮੌਕੇ ਕੀਤਾ।

ਅਜੀਤ ਡੈਸਕ 23-08-2026
ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਰਹੀ ਹੈ ਅਤੇ ਸਮੇਂ-ਸਮੇਂ ‘ਤੇ ਗੁਰਦੁਆਰਿਆਂ ‘ਚ ਚੱਲ ਰਹੀ ਸੇਵਾ-ਸੰਭਾਲ ‘ਚ ਵੀ ਆਪਣੇ ਵਲੋਂ ਮਾਇਕ ਮਦਦ ਵੀ ਭੇਟ ਕਰਦੀ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਨਾਨਕਸਰ ਬਹਾਦਰਪੁਰ ਹੁਸ਼ਿਆਰਪੁਰ ਦੀ ਕਾਰ ਸੇਵਾ ਲਈ ਭੇਜੀ ਗਈ 1 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਪ੍ਰਬੰਧਕਾਂ ਨੂੰ ਦੇਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਹੀ ਸ਼੍ਰੋਮਣੀ ਕਮੇਟੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰਨਾਂ ਮਾੜੀਆਂ ਅਲ੍ਹਾਮਤਾਂ ਤੋਂ ਰੋਕਣ ਲਈ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ ‘ਚ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਗੁਰਸਿੱਖੀ ਜੀਵਨ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਕਮੇਟੀ ਮੈਂਬਰ ਖਜਾਨ ਸਿੰਘ, ਰਣਜੀਤ ਸਿੰਘ, ਗੁਰਿੰਦਰ ਸਿੰਘ ਗੋਲਡੀ, ਗੁਰਜੀਤ ਸਿੰਘ ਵਧਾਵਨ, ਹਰਭਜਨ ਸਿੰਘ ਵਧਾਵਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਢਾਡੀ ਸੁਖਵੀਰ ਸਿੰਘ ਚੌਹਾਨ ਦੀ ਮਾਤਾ ਨਮਿਤ ਅੰਤਿਮ ਅਰਦਾਸ ਅੱਜ ਅਗਲੀ ਖ਼ਬਰ ਢੋਲੋਵਾਲ ਦੇ ਦਵਿੰਦਰ ਸਿੰਘ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।