25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਰੋਟਰੀ ਕਲੱਬ ਹੁਸ਼ਿਆਰਪੁਰ ਸੈਂਟਰਲ ਨੇ ਫੁੱਲਦਾਰ ਬੂਟੇ ਲਗਾਏ

ਹੁਸ਼ਿਆਰਪੁਰ, 22 ਅਗਸਤ (ਨਰਿੰਦਰ ਸਿੰਘ ਬੱਡਲਾ, ਹਰ੍ਰਪੀਤ ਕੌਰ)-ਰੋਟਰੀ ਕਲੱਬ ਹੁਸ਼ਿਆਰਪੁਰ ਸੈਂਟਰਲ ਵੱਲੋਂ ਕਲੱਬ ਦੇ ਪ੍ਰਧਾਨ ਅਮਨਦੀਪ ਸਿੰਘ ਅਤੇ ਸਕੱਤਰ ਨਰੇਸ਼ ਕੁਮਾਰ ਹਾਂਡਾ ਦੀ ਅਗਵਾਈ ਵਿਚ ਵਣ ਮਹਾਂਉਤਸਵ ਮਨਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰੈੱਸ ਸਕੱਤਰ ਨਰੇਸ਼ ਕੁਮਾਰ ਸਾਬਾ ਨੇ ਦੱਸਿਆ ਕਿ ਕਲੱਬ ਵਲੋਂ ਹਰਿਆਣਾ ਰੋਡ ਨੇੜੇ ਗਊਸ਼ਾਲਾ ਵਿਖੇ 100 ਦੇ ਕਰੀਬ ਫੁੱਲਦਾਰ ਬੂਟੇ ਲਗਾਏ ਗਏ।

ਅਜੀਤ ਡੈਸਕ 23-08-2026
ਹੁਸ਼ਿਆਰਪੁਰ, 22 ਅਗਸਤ (ਨਰਿੰਦਰ ਸਿੰਘ ਬੱਡਲਾ, ਹਰ੍ਰਪੀਤ ਕੌਰ)-ਰੋਟਰੀ ਕਲੱਬ ਹੁਸ਼ਿਆਰਪੁਰ ਸੈਂਟਰਲ ਵੱਲੋਂ ਕਲੱਬ ਦੇ ਪ੍ਰਧਾਨ ਅਮਨਦੀਪ ਸਿੰਘ ਅਤੇ ਸਕੱਤਰ ਨਰੇਸ਼ ਕੁਮਾਰ ਹਾਂਡਾ ਦੀ ਅਗਵਾਈ ਵਿਚ ਵਣ ਮਹਾਂਉਤਸਵ ਮਨਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰੈੱਸ ਸਕੱਤਰ ਨਰੇਸ਼ ਕੁਮਾਰ ਸਾਬਾ ਨੇ ਦੱਸਿਆ ਕਿ ਕਲੱਬ ਵਲੋਂ ਹਰਿਆਣਾ ਰੋਡ ਨੇੜੇ ਗਊਸ਼ਾਲਾ ਵਿਖੇ 100 ਦੇ ਕਰੀਬ ਫੁੱਲਦਾਰ ਬੂਟੇ ਲਗਾਏ ਗਏ। ਇਸ ਮੌਕੇ ਕਲੱਬ ਦੇ ਪ੍ਰਧਾਨ ਅਮਨਦੀਪ ਸਿੰਘ ਨੇ ਕਿਹਾ ਕਿ ਹਰ 1 ਵਿਅਕਤੀ ਨੂੰ ਸਾਲ ਵਿਚ 1 ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ। ਕਲੱਬ ਦੇ ਸਕੱਤਰ ਨਰੇਸ਼ ਕੁਮਾਰ ਹਾਂਡਾ ਨੇ ਕਿਹਾ ਕਿ ਵਾਤਾਵਰਨ ਸ਼ੁੱਧ ਹੋਣ ਨਾਲ, ਸਾਨੂੰ ਸਾਰਿਆਂ ਨੂੰ ਸਿਹਤਮੰਦ ਜ਼ਿੰਦਗੀ ਮਿਲਦੀ ਹੈ। ਇਸ ਮੌਕੇ ਹਰਸ਼ਵਿੰਦਰ ਸਿੰਘ, ਭੁਪਿੰਦਰ ਕੁਮਾਰ, ਸੰਦੀਪ ਸ਼ਰਮਾ, ਸੰਜੀਵ ਕੁਮਾਰ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਜਰਨੈਲ ਸਿੰਘ ਧੀਰ ਸਟੇਟ ਐਵਾਰਡੀ, ਵਿਸ਼ਵ ਬੰਧੂ, ਸਨਮਪ੍ਰੀਤ ਸਿੰਘ, ਕੁਲਦੀਪ ਸਿੰਘ ਪੱਤੀ, ਕੁਲਵੰਤ ਸਿੰਘ ਢੱਕੋਵਾਲ, ਰਾਜਨ ਕੁਮਾਰ ਸੈਣੀ, ਨਰੇਸ਼ ਕੁਮਾਰ ਹਾਂਡਾ, ਅਮਨਦੀਪ ਸਿੰਘ ਸਮੇਤ ਗਊਸ਼ਾਲਾ ਦੇ ਅਧਿਕਾਰੀ ਅਤੇ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਮਾਡਰਨ ਗਰੁੱਪ ਆਫ ਕਾਲਜਿਸ ਵਿਖੇ ਯੋਗ ਗਤੀਵਿਧੀ ਕਰਵਾਈ ਅਗਲੀ ਖ਼ਬਰ ਵਾਰੀਅਰ ਸ਼ੂਟਿੰਗ ਅਕੈਡਮੀ ਭੰਗਾਲਾ ਤੇ ਗੁਰਦਾਸਪੁਰ ਦੇ ਵਿਦਿਆਰਥੀਆਂ ਦਾ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।