25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪੁਰਾਣੀ ਪੈਨਸ਼ਨ ਬਹਾਲੀ ਲਈ ਹਾਜੀਪੁਰ ਬਲਾਕ ਵਲੋਂ ਅੱਜ ਸਤੌਜ ਰੈਲੀ ਲਈ ਭਰਵੀਂ ਸ਼ਮੂਲੀਅਤ ਦਾ ਅਹਿਦ

ਹਾਜੀਪੁਰ, 22 ਅਗਸਤ (ਜੋਗਿੰਦਰ ਸਿੰਘ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਲਾਕ ਹਾਜੀਪੁਰ ਜ਼ਿਲ੍ਹਾ ਹੁਸ਼ਿਆਰਪੁਰ ਦੀ ਇਕ ਭਰਵੀਂ ਮੀਟਿੰਗ ਹਾਜੀਪੁਰ ਵਿਖੇ ਹੋਈ ਜਿਸ ਵਿਚ ਐਨ. ਪੀ.

ਅਜੀਤ ਡੈਸਕ 23-08-2026
ਹਾਜੀਪੁਰ, 22 ਅਗਸਤ (ਜੋਗਿੰਦਰ ਸਿੰਘ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਲਾਕ ਹਾਜੀਪੁਰ ਜ਼ਿਲ੍ਹਾ ਹੁਸ਼ਿਆਰਪੁਰ ਦੀ ਇਕ ਭਰਵੀਂ ਮੀਟਿੰਗ ਹਾਜੀਪੁਰ ਵਿਖੇ ਹੋਈ ਜਿਸ ਵਿਚ ਐਨ.ਪੀ.ਐੱਸ. ਪੀੜਿਤ ਅਧਿਆਪਕਾਂ ਵੱਲੋਂ ਇਹ ਅਹਿਦ ਲਿਆ ਗਿਆ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਜਾ ਕੇ ਆਮ ਆਦਮੀ ਪਾਰਟੀ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਲਈ ਕੀਤੇ ਗਏ ਅਧੂਰੇ ਨੋਟੀਫ਼ਿਕੇਸ਼ਨ ਦੀ ਪੋਲ ਖੋਲ੍ਹਣਗੇ। ਹਾਜੀਪੁਰ ਬਲਾਕ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਲੀਡਰਸ਼ਿਪ ਮੁੱਖ ਅਧਿਆਪਕ ਡਾਕਟਰ ਅਮਨਦੀਪ ਸਿੰਘ, ਜਨਰਲ ਸਕੱਤਰ ਸੁਭਾਸ਼ ਠਾਕੁਰ, ਵਿੱਤ ਸਕੱਤਰ ਰਵਿੰਦਰ ਸਿੰਘ, ਮੀਤ ਪ੍ਰਧਾਨ ਰਾਜੇਸ਼ ਕੁਮਾਰ ਗੇਰਾ , ਸਰਜੀਵਨ ਸਿੰਘ, ਦਿਲਬਾਗ ਸਿੰਘ, ਅਨਿਲ ਕੁਮਾਰ, ਸਤੀਸ਼ ਕੁਮਾਰ ਤੇ ਨਰੇਸ਼ ਕੁਮਾਰ ਨੇ ਇਕ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਸਾਰੀਆਂ ਹੀ ਮੰਗਾਂ ਤੋਂ ਇਨਕਾਰੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਤੋਂ ਪਿੱਛੇ ਹਟ ਰਹੀ ਹੈ। ਚੋਣਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦਿਆਂ ਤੋਂ ਹੁਣ ਮੁੱਕਰ ਚੁੱਕੀ ਹੈ, ਜਿਸ ਕਾਰਨ ਪੰਜਾਬ ਦੇ ਸਾਰੇ ਕਰਮਚਾਰੀਆਂ ਵਿਚ ਭਾਰੀ ਰੋਸ ਹੈ। ਜੇਕਰ ਪੰਜਾਬ ਸਰਕਾਰ ਵਲੋਂ ਜਲਦੀ ਹੀ ਡੀ.ਏ., ਪੁਰਾਣੀ ਪੈਨਸ਼ਨ ਬਹਾਲੀ ਅਤੇ ਹੋਰ ਸਮੁੱਚੀਆਂ ਮੁਲਾਜ਼ਮ ਮੰਗਾਂ ਦਾ ਕੋਈ ਹੱਲ ਨਾ ਕੱਢਿਆ ਗਿਆ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਸਮੂਹ ਮੁਲਾਜ਼ਮ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਨਗੇ। ਇਸ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮੁਕੇਰੀਆਂ ਦੇ ਪ੍ਰਧਾਨ ਰਜਤ ਮਹਾਜਨ ਵਿਸ਼ੇਸ਼ ਤੌਰ ’ਤੇ ਸਾਥੀਆਂ ਨੂੰ ਉਤਸ਼ਾਹਿਤ ਕਰਨ ਲਈ ਪਹੁੰਚੇ। ਇਸ ਮੌਕੇ ਮਦਨ ਲਾਲ, ਗੁਰਪਾਲ ਸਿੰਘ, ਵਰਿੰਦਰ ਸਿੰਘ, ਜੋਤੀ ਬਾਲਾ, ਆਰਤੀ ਕੁਮਾਰੀ, ਰਾਜਦੀਪ ਕੌਰ, ਹਰਵਿੰਦਰ ਕੌਰ, ਮਨਜੀਤ ਕੌਰ, ਵਿਜੇ ਕੁਮਾਰ, ਬਲਵਿੰਦਰ ਸਿੰਘ, ਅਮਨਦੀਪ ਸਿੰਘ, ਰਮਨਦੀਪ ਕੌਰ, ਮਨਜੀਤ ਕੌਰ, ਰੀਨਾ ਧੀਮਾਨ, ਮਨਦੀਪ ਕੌਰ, ਗੁਰਪ੍ਰੀਤ ਕੌਰ, ਰਮਨਦੀਪ ਅਤੇ ਬਲਵਿੰਦਰ ਸਿੰਘ ਵਲੋਂ ਵੱਧ ਚੜ੍ਹ ਕੇ ਕੀਤੀ ਜਾ ਰਹੀ ਰੈਲੀ ਵਿਚ ਹਿੱਸਾ ਲੈਣ ਦਾ ਅਹਿਦ ਲਿਆ ਗਿਆ।
ਪਿਛਲੀ ਖ਼ਬਰ ਗਲੋਬਲ ਪਬਲਿਕ ਸਕੂਲ ਰੰਗਾਂ ਭੰਗਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਰਕਾਰੀ ਦਫ਼ਤਰਾਂ ’ਚ ਪਬਲਿਕ ਡਿਊਟੀ ਸਮੇਂ ਵੀਡੀਓ ਕਾਨਫ਼ਰੰਸਾਂ ਅਤੇ ਸਰਕਾਰੀ ਮੀਟਿੰਗਾਂ ’ਤੇ ਲੱਗੇ ਰੋਕ- ਧੀਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।