ਵਿਧਾਇਕ ਘੁੰਮਣ ਵਲੋਂ 33 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਲਾਇਬਰੇਰੀ ਦਾ ਉਦਘਾਟਨ
ਦਸੂਹਾ, 23 ਅਗਸਤ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵੱਲੋਂ ਪਿੰਡ ਦੁਲਮੀਵਾਲ ਵਿਖੇ 33 ਲੱਖ ਰੁਪਏ ਲਾਗਤ ਨਾਲ ਤਿਆਰ ਕੀਤੀ ਗਈ ਲਾਇਬਰੇਰੀ ਦਾ ਉਦਘਾਟਨ ਕਰ ਕਮਲਾ ਨਾਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਲਾਇਬ੍ਰੇਰੀ ’ਤੇ 33 ਲੱਖ ਦੀ ਲਾਗਤ ਆਈ ਹੈ ਤੇ ਇਸ ਲਾਇਬਰੇਰੀ ਵਿਚ ਬਹੁਤ ਹੀ ਪ੍ਰਸਿੱਧ ਲੇਖਕਾਂ ਦੀਆਂ ਕਿਤਾਬਾਂ ਤੋਂ ਇਲਾਵਾ ਹੋਰ ਵੀ ਜਾਣਕਾਰੀ ਭਰਪੂਰ ਅਤੇ ਰੌਚਕ ਕਿਤਾਬਾਂ ਸ਼ਾਮਿਲ ਹਨ ਜਿਨ੍ਹਾਂ ਨਾਲ ਬੱਚਿਆਂ ਨੂੰ ਕਿਤਾਬਾਂ ਪੜ੍ਹਨ ਦਾ ਮੌਕਾ ਮਿਲੇਗਾ।
ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਲਾਇਬਰੇਰੀ ਦਾ ਉਦਘਾਟਨ ਕਰਦੇ ਹੋਏ ਨਾਲ ਹੋਰ ਸ਼ਖ਼ਸੀਅਤਾਂ। ਤਸਵੀਰ : ਭੁੱਲਰ
24-08-2026