24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਭਾਰਤੀ ਫ਼ੌਜ ਦੇ ਬਹਾਦਰੀ ਭਰੇ ਕਾਰਨਾਮਿਆਂ ਨੂੰ ਸਕੂਲੀ ਸਿਲੇਬਸ ’ਚ ਸ਼ਾਮਿਲ ਕੀਤਾ ਜਾਵੇ-ਰਾਣਾ

ਹੁਸ਼ਿਆਰਪੁਰ, 23 ਅਗਸਤ (ਨਰਿੰਦਰ ਸਿੰਘ ਬੱਡਲਾ)- ਨੌਜਵਾਨਾਂ ਨੂੰ ਫ਼ੌਜੀ ਬਲਾਂ ’ਚ ਭਰਤੀ ਲਈ ਪ੍ਰੇਰਿਤ ਕਰਨ ਲਈ ਸਿੱਖਿਆ ਸੰਸਥਾਵਾਂ ’ਚ ਫ਼ੌਜੀ ਲੜਾਈਆਂ, ਕਾਰਵਾਈਆਂ ਅਤੇ ਬਹਾਦਰੀ ਪੁਰਸਕਾਰਾਂ ਸਬੰਧੀ ਸਿਲੇਬਸ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਇਹ ਵਿਚਾਰ ਵੈਟਰਨ ਜਤਿੰਦਰ ਸਿੰਘ ਰਾਣਾ ਪ੍ਰਧਾਨ ਪੰਜਾਬ ਵੈਟਰਨ ਐਸੋਸੀਏਸ਼ਨ ਨੇ ਪ੍ਰਗਟ ਕਰਦਿਆਂ ਕਿਹਾ ਕਿ ਭਾਰਤੀ ਫ਼ੌਜੀ ਬਲਾਂ ਦੀਆਂ ਮਹੱਤਵਪੂਰਨ ਲੜਾਈਆਂ, ਸੈਨਿਕ ਕਾਰਵਾਈਆਂ ਤੇ ਬਹਾਦਰੀ ਪੁਰਸਕਾਰ ਪ੍ਰਾਪਤ ਕਰਨ ਵਾਲੇ ਵੀਰਾਂ ਦੀਆਂ ਜੀਵਨ ਗਾਥਾਵਾਂ ਨੂੰ ਸਕੂਲਾਂ, ਕਾਲਜਾਂ ਤੇ ਹੋਰ ਸਿੱਖਿਆ ਸੰਸਥਾਵਾਂ ਵਿਚ ਉਮਰ ਅਨੁਸਾਰ ਕੇਸ ਸਟੱਡੀਜ਼, ਲੈਕਚਰ, ਡਾਕੂਮੈਂਟਰੀ ਤੇ ਪ੍ਰਸਤੁਤੀਆਂ ਰਾਹੀਂ ਸ਼ਾਮਲ ਕਰਨਾ ਜ਼ਰੂਰੀ ਹੈ, ਇਸ ਨਾਲ ਵਿਦਿਆਰਥੀਆਂ ਦਾ ਮਨੋਬਲ ਉੱਚਾ ਹੁੰਦਾ ਹੈ ਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਹੁੰਦੀ ਹੈ।

ਜਤਿੰਦਰ ਸਿੰਘ ਰਾਣਾ 24-08-2026
ਹੁਸ਼ਿਆਰਪੁਰ, 23 ਅਗਸਤ (ਨਰਿੰਦਰ ਸਿੰਘ ਬੱਡਲਾ)- ਨੌਜਵਾਨਾਂ ਨੂੰ ਫ਼ੌਜੀ ਬਲਾਂ ’ਚ ਭਰਤੀ ਲਈ ਪ੍ਰੇਰਿਤ ਕਰਨ ਲਈ ਸਿੱਖਿਆ ਸੰਸਥਾਵਾਂ ’ਚ ਫ਼ੌਜੀ ਲੜਾਈਆਂ, ਕਾਰਵਾਈਆਂ ਅਤੇ ਬਹਾਦਰੀ ਪੁਰਸਕਾਰਾਂ ਸਬੰਧੀ ਸਿਲੇਬਸ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਇਹ ਵਿਚਾਰ ਵੈਟਰਨ ਜਤਿੰਦਰ ਸਿੰਘ ਰਾਣਾ ਪ੍ਰਧਾਨ ਪੰਜਾਬ ਵੈਟਰਨ ਐਸੋਸੀਏਸ਼ਨ ਨੇ ਪ੍ਰਗਟ ਕਰਦਿਆਂ ਕਿਹਾ ਕਿ ਭਾਰਤੀ ਫ਼ੌਜੀ ਬਲਾਂ ਦੀਆਂ ਮਹੱਤਵਪੂਰਨ ਲੜਾਈਆਂ, ਸੈਨਿਕ ਕਾਰਵਾਈਆਂ ਤੇ ਬਹਾਦਰੀ ਪੁਰਸਕਾਰ ਪ੍ਰਾਪਤ ਕਰਨ ਵਾਲੇ ਵੀਰਾਂ ਦੀਆਂ ਜੀਵਨ ਗਾਥਾਵਾਂ ਨੂੰ ਸਕੂਲਾਂ, ਕਾਲਜਾਂ ਤੇ ਹੋਰ ਸਿੱਖਿਆ ਸੰਸਥਾਵਾਂ ਵਿਚ ਉਮਰ ਅਨੁਸਾਰ ਕੇਸ ਸਟੱਡੀਜ਼, ਲੈਕਚਰ, ਡਾਕੂਮੈਂਟਰੀ ਤੇ ਪ੍ਰਸਤੁਤੀਆਂ ਰਾਹੀਂ ਸ਼ਾਮਲ ਕਰਨਾ ਜ਼ਰੂਰੀ ਹੈ, ਇਸ ਨਾਲ ਵਿਦਿਆਰਥੀਆਂ ਦਾ ਮਨੋਬਲ ਉੱਚਾ ਹੁੰਦਾ ਹੈ ਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਪਰਮ ਵੀਰ ਚੱਕਰ ਤੇ ਹੋਰ ਬਹਾਦਰੀ ਪੁਰਸਕਾਰ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੀਆਂ ਪ੍ਰੇਰਣਾਦਾਇਕ ਕਹਾਣੀਆਂ, ਭਾਰਤੀ ਥਲ ਸੈਨਾ, ਹਵਾਈ ਸੈਨਾ ਤੇ ਜਲ ਸੈਨਾ ਦੀਆਂ ਉਪਲਬਧੀਆਂ, ਵੈਟਰਨਾਂ ਨਾਲ ਗੱਲਬਾਤ ਦਾ ਰਿਕਾਰਡ, ਸੈਨਿਕ ਇਤਿਹਾਸ ਸਬੰਧੀ ਪ੍ਰਦਰਸ਼ਨੀਆਂ ਤੇ ਸਿੱਖਿਆ ਤਮਕ ਮੁਕਾਬਲੇ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰਨਾਂ ਅਲਾਮਤਾਂ ਤੋਂ ਬਚਾਉਣ ਲਈ ਸਰਕਾਰ ਵਲੋਂ ਹੋਰ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਇਸ ਮਸਲੇ ਵੱਲ ਧਿਆਨ ਦੇਣਾ ਵੀ ਬੇਹੱਦ ਜ਼ਰੂਰੀ ਹੈ।
ਪਿਛਲੀ ਖ਼ਬਰ ਪੰਜਾਬ ਇੰਚਾਰਜ ਡਾ. ਸਤੀਸ਼ ਪੂਨੀਆ ਦੀ ਯੋਗ ਅਗਵਾਈ ਹੇਠ ਭਾਜਪਾ ਪੰਜਾਬ ’ਚ ਹੋਰ ਮਜ਼ਬੂਤ ਹੋਵੇਗੀ- ਸੰਜੀਵ ਮਿਨਹਾਸ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸੰਬੰਧੀ ਤਿਆਰੀਆਂ ਮੁਕੰਮਲ- ਕਾਲਾ, ਖੁਣਖੁਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।