25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਮੁਕੇਰੀਆਂ ਹਲਕੇ ’ਚ ਨਵੇਂ ਆਗੂਆਂ ਨੂੰ ਸਰਵਾਰ ਵਲੋਂ ਅਹੁਦੇ ਦੇਣ ’ਤੇ ‘ਆਪ’ ਵਰਕਰਾਂ ਨੇ ਜਤਾਇਆ ਰੋਸ

ਮੁਕੇਰੀਆਂ, 24 ਅਗਸਤ (ਰਾਮਗੜ੍ਹੀਆ)- ਮੁਕੇਰੀਆਂ ਦੇ ਰੈਸਟ ਹਾਊਸ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਲੱਖਣ ਸਿੰਘ ਜੱਗੀ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਹੋਈ। ਇਸ ਮੌਕੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸੁਲੱਖਣ ਸਿੰਘ ਜੱਗੀ ਨੇ ਕਿਹਾ ਕਿ ਉਹ ਸੰਨ 2012 ਤੋਂ ਆਮ ਆਦਮੀ ਪਾਰਟੀ ਲਈ ਸੇਵਾ ਕਰ ਰਹੇ ਹਨ ਅਤੇ ਹਮੇਸ਼ਾ ਹੀ ਪਾਰਟੀ ਪ੍ਰਤੀ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ।

ਅਜੀਤ ਡੈਸਕ 25-08-2026
ਮੁਕੇਰੀਆਂ, 24 ਅਗਸਤ (ਰਾਮਗੜ੍ਹੀਆ)- ਮੁਕੇਰੀਆਂ ਦੇ ਰੈਸਟ ਹਾਊਸ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਲੱਖਣ ਸਿੰਘ ਜੱਗੀ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਹੋਈ। ਇਸ ਮੌਕੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸੁਲੱਖਣ ਸਿੰਘ ਜੱਗੀ ਨੇ ਕਿਹਾ ਕਿ ਉਹ ਸੰਨ 2012 ਤੋਂ ਆਮ ਆਦਮੀ ਪਾਰਟੀ ਲਈ ਸੇਵਾ ਕਰ ਰਹੇ ਹਨ ਅਤੇ ਹਮੇਸ਼ਾ ਹੀ ਪਾਰਟੀ ਪ੍ਰਤੀ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁਕੇਰੀਆਂ ਹਲਕਾ ਇੰਚਾਰਜ ਨੂੰ ਬਦਲਿਆ ਗਿਆ ਜਿਸ ਦਾ ਉਨ੍ਹਾਂ ਵੱਲੋਂ ਭਰਪੂਰ ਸਮਰਥਨ ਕੀਤਾ ਗਿਆ। ਉਨ੍ਹਾਂ ਕਿਹਾ ਹੁਣ ਨਵੇਂ ਬਣੇ ਹਲਕਾ ਇੰਚਾਰਜ ਵਲੋਂ ਆਪਣੀ ਮਰਜ਼ੀ ਮੁਤਾਬਿਕ ਪਾਰਟੀ ਦਾ ਸੰਗਠਨ ਤਿਆਰ ਕੀਤਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਰੋਸ ਜ਼ਾਹਿਰ ਕੀਤਾ ਕਿ ਪਿਛਲੇ 10 ਸਾਲਾਂ ਤੋਂ ਪਾਰਟੀ ਲਈ ਜੋ ਆਗੂ ਸੇਵਾ ਕਰ ਰਹੇ ਹਨ, ਪਾਰਟੀ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਲ ਅਖੋ-ਪਰੋਖੇ ਕਰ ਰਹੀ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਤੋਂ ਕਾਂਗਰਸ ਪਾਰਟੀ ਤੇ ਕਾਂਗਰਸ ਪਾਰਟੀ ਤੋਂ ‘ਆਪ’ ਵਿਚ ਆਏ ਆਗੂਆਂ ਨੂੰ ਅਹੁਦੇ ਦਿੱਤੇ ਜਾ ਰਹੇ ਹਨ ਜੋ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਸਰਾਸਰ ਧੱਕਾ ਹੈ। ਉਨ੍ਹਾਂ ਕਿਹਾ ਉਹ ਪੂਰੀ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਨਾਲ ਖੜ੍ਹੇ ਹਨ ਪਰ ਜੇਕਰ ਪਾਰਟੀ ਉਨ੍ਹਾਂ ਨੂੰ ਅਣਗੌਲਿਆ ਕਰਦੀ ਹੈ ਤਾਂ ਉਹ ਪਾਰਟੀ ਦੇ ਖ਼ਿਲਾਫ਼ ਸੰਘਰਸ਼ ਕਰਨਗੇ। ਉਨ੍ਹਾਂ ਕਿਹਾ ਪਹਿਲਾਂ ਆਮ ਆਦਮੀ ਪਾਰਟੀ ਦਾ ਹਲਕਾ ਇੰਚਾਰਜ ਬਦਲਿਆ ਗਿਆ ਅਤੇ ਹੁਣ ਮਾਰਕੀਟ ਕਮੇਟੀ ਦੇ ਚੇਅਰਮੈਨ ਨੂੰ ਵੀ ਬਦਲ ਦਿੱਤਾ ਗਿਆ ਹੈ ਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਆਉਣ ਵਾਲੇ ਸਮੇਂ ਵਿਚ ਆਮ ਆਦਮੀ ਪਾਰਟੀ ਦੇ ਪੁਰਾਣੇ ਆਗੂਆਂ ਦੇ ਹੋਰ ਵੀ ਅਹੁਦੇ ਖੋਹ ਲਏ ਜਾਣਗੇ। ਉਨ੍ਹਾਂ ਕਿਹਾ ਹੋਰਨਾਂ ਪਾਰਟੀਆਂ ਤੋਂ ਆਏ ਨਵੇਂ ਆਗੂਆਂ ਨੂੰ ਅਹੁਦੇ ਦਿੱਤੇ ਜਾ ਰਹੇ ਹਨ ਜਿਸ ਦਾ ਉਨ੍ਹਾਂ ਵਲੋਂ ਪੂਰਨ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਸੰਮਤੀ ਮੈਂਬਰਾਂ ਸੁਲੱਖਣ ਸਿੰਘ ਜੱਗੀ, ਸੁਖਦੇਵ ਸਿੰਘ ਬਰਿਆਣਾ, ਅਮਰਜੀਤ ਸਿੰਘ, ਸੋਨੂੰ, ਹੀਰਾ ਲਾਲ, ਕਿਸ਼ਨ ਸਿੰਘ ਅਤੇ ਬਲਾਕ ਪ੍ਰਧਾਨ ਰਵਿੰਦਰ ਸਿੰਘ, ਸੁਰਿੰਦਰ ਸਿੰਘ, ਜੋਗਿੰਦਰ ਸਿੰਘ, ਪ੍ਰਭਜੀਤ ਸਿੰਘ, ਡਾਕਟਰ ਬਲਵਿੰਦਰ, ਰਮੇਸ਼, ਸਲਾਰੀਆ, ਸ਼ਿੰਦਾ ਮਸੀਹ, ਰਜੇਸ਼ ਕੁਮਾਰ ਅਤੇ ਸੌਦਾਗਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਹੀਮਪੁਰ ਮੰਡੀ ’ਚ ਹੋਈ ਮਨਪ੍ਰੀਤ ਸਿੰਘ ਦੀ ਹੱਤਿਆ ਮਾਮਲੇ ’ਚ 4 ਖ਼ਿਲਾਫ਼ ਕੇਸ ਦਰਜ, 3 ਨਾਮਜ਼ਦ ਅਗਲੀ ਖ਼ਬਰ 25-08-2026

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।