26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਭੁੱਲੇਵਾਲ ਰਾਠਾਂ ਨੇ ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਹਾਲ ਜਾਣਿਆ

ਗੜ੍ਹਸ਼ੰਕਰ, 24 ਅਗਸਤ (ਧਾਲੀਵਾਲ)- ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦਾ ਚੰਡੀਗੜ੍ਹ ਰਿਹਾਇਸ਼ ਵਿਖੇ ਮੁਲਾਕਾਤ ਕਰਕੇ ਹਾਲ ਜਾਣਿਆ ਗਿਆ।

ਅਜੀਤ ਡੈਸਕ 25-08-2026
ਗੜ੍ਹਸ਼ੰਕਰ, 24 ਅਗਸਤ (ਧਾਲੀਵਾਲ)- ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦਾ ਚੰਡੀਗੜ੍ਹ ਰਿਹਾਇਸ਼ ਵਿਖੇ ਮੁਲਾਕਾਤ ਕਰਕੇ ਹਾਲ ਜਾਣਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਹਰਜੀਤ ਸਿੰਘ ਭਾਂਤਪੁਰ ਵੀ ਨਾਲ ਹਾਜ਼ਰ ਹੋਏ। ਭੁੱਲੇਵਾਲ ਰਾਠਾਂ ਨੇ ਕਿਹਾ ਕਿ ਸ. ਬਾਦਲ ਚੜ੍ਹਦੀ ਕਲਾ ਤੇ ਬੁਲੰਦ ਹੌਸਲੇ ਵਿਚ ਹਨ ਜੋ ਜਲਦ ਹੀ ਸਿਹਤਯਾਬ ਹੋਣ ਉਪਰੰਤ ਪਾਰਟੀ ਪ੍ਰੋਗਰਾਮਾਂ ਵਿਚ ਹਿੱਸਾ ਲੈਣਗੇ। ਭੁੱਲੇਵਾਲ ਰਾਠਾਂ ਨੇ ਕਿਹਾ ਕਿ ਹਮਲੇ ਦੀ ਘਟਨਾ ਵਾਪਰਨ ਦੇ ਬਾਵਜੂਦ ਵੀ ਪਾਰਟੀ ਪ੍ਰਧਾਨ ਪਾਰਟੀ ਤੇ ਵਰਕਰਾਂ ਪ੍ਰਤੀ ਚਿੰਤਤ ਹਨ ਤੇ ਹਰ ਆਗੂ ਤੋਂ ਪਾਰਟੀ ਦੀਆਂ ਸਰਗਰਮੀਆਂ ਦੀ ਜਾਣਕਾਰੀ ਹਾਸਿਲ ਕਰ ਰਹੇ ਹਨ।
ਪਿਛਲੀ ਖ਼ਬਰ ਚੋਰਾਂ ਵਲੋਂ ਘਰ ’ਚੋਂ 5 ਤੋਲੇ ਸੋਨਾ, ਨਕਦੀ ਤੇ ਕੀਮਤੀ ਸਾਮਾਨ ਚੋਰੀ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਨੇ ਸੰਗਤਾਂ ਨੂੰ ਯਾਤਰਾ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।