25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਚੋਣ

ਪੱਸੀ ਕੰਢੀ, 24 ਅਗਸਤ (ਜਗਤਾਰ ਸਿੰਘ ਰਜਪਾਲਮਾ)-ਸਿੱਖਿਆ ਵਿਭਾਗ ਦੇ ਹੁਕਮਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੀ ਪ੍ਰਧਾਨਗੀ ਅਤੇ ਸਪੋਰਟਸ ਕੋਆਰਡੀਨੇਟਰ ਜਗਜੀਤ ਸਿੰਘ ਦੀ ਅਗਵਾਈ ਵਿਚ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਵਿਚ ਕਰਵਾਈਆਂ ਗਈਆਂ ਜਿਸ ਵਿਚ ਜ਼ੋਨ ਗੜ੍ਹਦੀਵਾਲਾ ਦੀ ਸਰਕਲ ਸਟਾਈਲ ਕਬੱਡੀ ਅੰਡਰ-14 ਲੜਕਿਆਂ ਦੀ ਟੀਮ ਨੇ ਭਾਗ ਲਿਆ ਤੇ ਜ਼ਿਲ੍ਹੇ ਵਿਚ ਜੇਤੂ ਰਹੀ। ਇਸ ਟੀਮ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜਸਵਿੰਦਰ ਸਿੰਘ ਨੇ ਵਧੀਆ ਪ੍ਰਦਰਸ਼ਨ ਕੀਤਾ ਤੇ ਸਿਲੈੱਕਸ਼ਨ ਟੀਮ ਵੱਲੋਂ ਇਸ ਖਿਡਾਰੀ ਦੀ ਸਟੇਟ ਖੇਡਾਂ ਲਈ ਸਿਲੈੱਕਸ਼ਨ ਕੀਤੀ ਗਈ।

ਅਜੀਤ ਡੈਸਕ 25-08-2026
ਪੱਸੀ ਕੰਢੀ, 24 ਅਗਸਤ (ਜਗਤਾਰ ਸਿੰਘ ਰਜਪਾਲਮਾ)-ਸਿੱਖਿਆ ਵਿਭਾਗ ਦੇ ਹੁਕਮਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੀ ਪ੍ਰਧਾਨਗੀ ਅਤੇ ਸਪੋਰਟਸ ਕੋਆਰਡੀਨੇਟਰ ਜਗਜੀਤ ਸਿੰਘ ਦੀ ਅਗਵਾਈ ਵਿਚ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਵਿਚ ਕਰਵਾਈਆਂ ਗਈਆਂ ਜਿਸ ਵਿਚ ਜ਼ੋਨ ਗੜ੍ਹਦੀਵਾਲਾ ਦੀ ਸਰਕਲ ਸਟਾਈਲ ਕਬੱਡੀ ਅੰਡਰ-14 ਲੜਕਿਆਂ ਦੀ ਟੀਮ ਨੇ ਭਾਗ ਲਿਆ ਤੇ ਜ਼ਿਲ੍ਹੇ ਵਿਚ ਜੇਤੂ ਰਹੀ। ਇਸ ਟੀਮ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜਸਵਿੰਦਰ ਸਿੰਘ ਨੇ ਵਧੀਆ ਪ੍ਰਦਰਸ਼ਨ ਕੀਤਾ ਤੇ ਸਿਲੈੱਕਸ਼ਨ ਟੀਮ ਵੱਲੋਂ ਇਸ ਖਿਡਾਰੀ ਦੀ ਸਟੇਟ ਖੇਡਾਂ ਲਈ ਸਿਲੈੱਕਸ਼ਨ ਕੀਤੀ ਗਈ। ਇਸ ਬੱਚੇ ਨੂੰ ਤਿਆਰ ਕਰਨ ਵਿਚ ਕੁਲਜੀਤ ਕੌਰ ਡੀ.ਪੀ.ਈ. ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਸਕੂਲ ਦੇ ਡੀ.ਡੀ.ਓ. ਸੰਜੀਵ ਕੁਮਾਰ ਤੇ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਦਲਜੀਤ ਸਿੰਘ (ਪੰਜਾਬੀ) ਨੇ ਬੱਚਿਆਂ ਨੂੰ ਇਸ ਵਧਿਆ ਪ੍ਰਦਰਸ਼ਨ ਕਰਨ ਤੇ ਵਧਾਈ ਦਿੱਤੀ ਅੱਗੇ ਤੋਂ ਹੋਰ ਮਿਹਨਤ ਕਰਨ ਕਿਹਾ। ਇਸ ਮੌਕੇ ਦਿਨੇਸ਼ ਠਾਕੁਰ, ਉਮੇਸ਼ ਕੁਮਾਰ, ਇੰਦਰਜੀਤ, ਜਗਮੋਹਨ ਸਿੰਘ, ਜਗਵਿੰਦਰ ਸਿੰਘ, ਅਨੁਰਾਗ ਠਾਕੁਰ, ਬਲਵਿੰਦਰ ਕੌਰ, ਰੇਖਾ ਰਾਣੀ, ਸਪਨਾ ਸਲਾਰੀਆ, ਰਮਨਦੀਪ ਕੌਰ, ਸੁਮਨਦੀਪ ਕੌਰ ਅਤੇ ਜਗਦੇਵ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ -ਮਾਮਲਾ ਵਣ ਵਿਭਾਗ ਵਲੋਂ ਫ਼ੈਕਟਰੀ ਤੋਂ ਬਰਾਮਦ ਕੀਤੀ ਖ਼ੈਰ ਦੀ ਲੱਕੜੀ ਤੇ ਕੱਥੇ ਦਾ- ਪੁਲਿਸ ਵਲੋਂ 2 ਖ਼ਿਲਾਫ਼ ਮਾਮਲਾ ਦਰਜ਼,... ਅਗਲੀ ਖ਼ਬਰ ਸੜਕ ਹਾਦਸੇ ’ਚ 1 ਦੀ ਮੌਤ, 1 ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।