26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਸਾਂਝੀ ਤਾਲਮੇਲ ਕਮੇਟੀ ਦੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੋਈ ਮੀਟਿੰਗ -ਕਲਮ ਛੋੜ ਹੜਤਾਲ 9ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 25 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ 9ਵੇਂ ਦਿਨ ਪੰਜਾਬ ਭਰ ਦੇ ਦਫ਼ਤਰਾਂ ਦੇ ਮਨਿਸਟਰੀਅਲ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ 9ਵੇਂ ਦਿਨ ਵੀ ਜਾਰੀ ਰਹੀ। ਇਸ ਮੌਕੇ ਪ੍ਰਧਾਨ ਅਨੀਰੁੱਧ ਮੋਦਗਿਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਦੂਸਰੇ ਦਿਨ ਵੀ ਗੱਲਬਾਤ ਲਈ ਬੁਲਾਇਆ ਗਿਆ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਉਨ੍ਹਾਂ ਦੀ ਮੀਟਿੰਗ ਹੋਈ, ਜਿਸ ’ਚ ਆਗੂਆਂ ਨੇ ਮੰਗਾਂ ਦਾ ਹੱਲ ਕਰਨ ਦੀ ਗੱਲ ਕਹੀ।

ਅਜੀਤ ਡੈਸਕ 26-08-2026
ਹੁਸ਼ਿਆਰਪੁਰ, 25 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ 9ਵੇਂ ਦਿਨ ਪੰਜਾਬ ਭਰ ਦੇ ਦਫ਼ਤਰਾਂ ਦੇ ਮਨਿਸਟਰੀਅਲ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ 9ਵੇਂ ਦਿਨ ਵੀ ਜਾਰੀ ਰਹੀ। ਇਸ ਮੌਕੇ ਪ੍ਰਧਾਨ ਅਨੀਰੁੱਧ ਮੋਦਗਿਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਦੂਸਰੇ ਦਿਨ ਵੀ ਗੱਲਬਾਤ ਲਈ ਬੁਲਾਇਆ ਗਿਆ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਉਨ੍ਹਾਂ ਦੀ ਮੀਟਿੰਗ ਹੋਈ, ਜਿਸ ’ਚ ਆਗੂਆਂ ਨੇ ਮੰਗਾਂ ਦਾ ਹੱਲ ਕਰਨ ਦੀ ਗੱਲ ਕਹੀ। ਹੁਸ਼ਿਆਰਪੁਰ ਜ਼ਿਲੇ੍ਹ ’ਚ ਹੜਤਾਲ ਕਰਨ ਵਾਲੇ ਮੁੱਖ ਦਫ਼ਤਰਾਂ ’ ਚ ਡੀ.ਸੀ. ਦਫ਼ਤਰ, ਸਿੱਖਿਆ ਵਿਭਾਗ ਦੇ ਦਫ਼ਤਰ, ਸਿੰਚਾਈ ਵਿਭਾਗ, ਪੀ.ਡਬਲ ਯੂ.ਡੀ, ਬਾਗ਼ਬਾਨੀ ਵਿਭਾਗ, ਸਿਵਲ ਸਰਜਨ ਦਫ਼ਤਰ, ਐਸ.ਡੀ.ਐਮ. ਦਫ਼ਤਰ, ਵਾਟਰ ਸਪਲਾਈ ਸੈਨੀਟੇਸ਼ਨ ਵਿਭਾਗ ਸਮੇਤ ਹੋਰਨਾਂ ਦਫ਼ਤਰਾਂ ਦੇ ਕਰਮਚਾਰੀ ਸ਼ਾਮਲ ਹੁੰਦੇ ਹੋਏ ਹੜਤਾਲ ਕੀਤੀ। ਇਸ ਦੌਰਾਨ ਮਨਿਸਟਰੀਅਲ ਜਥੇਬੰਦੀ ਅਤੇ ਸਾਂਝਾ ਮੁਲਾਜ਼ਮ, ਪੈਨਸ਼ਨਰ ਫ਼ਰੰਟ ਦੇ ਆਗੂਆਂ ਨੇ ਦਫ਼ਤਰਾਂ ’ਚ ਜਾ ਕੇ ਕਰਮਚਾਰੀਆਂ ਨੂੰ 27 ਅਗਸਤ ਦੇ ਐਕਸ਼ਨ ਨੂੰ ਕਾਮਯਾਬ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ 27 ਅਗਸਤ ਨੂੰ ਪੂਰੇ ਪੰਜਾਬ ਦੇ ਓ.ਓ.ਏ.ਟੀ. ਕਲੀਨਿਕ ਰਹਿਣਗੇ ਮੁਕੰਮਲ ਬੰਦ-ਡਿਪਟੀ ਮੈਡੀਕਲ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਹੁਸ਼ਿਆਰਪੁਰ ’ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ ਲਾ ਪਿਨੋਜ਼ ਪੀਜ਼ਾ ਤੋਂ ਮਿਲਿਆ ਮਿਆਦ ਪੁੱਗਾ ਸਾਮਾਨ ਵਿਭਾਗ ਵਲੋਂ ਮਾਲਕ ਨੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।