26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਵਿਧਾਇਕ ਰਾਜਾ ਗਿੱਲ ਵਲੋਂ ਹੰਬੜਾਂ ’ਚ ਖੇਡ ਗਰਾਊਂਡਾਂ ਦਾ ਉਦਘਾਟਨ

ਅੱਡਾ ਸਰਾਂ, 25 ਅਗਸਤ (ਹਰਜਿੰਦਰ ਸਿੰਘ ਮਸੀਤੀ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕਰ ਰਹੀ ਹੈ ਅਤੇ ਸਰਕਾਰ ਲੋਕਾਂ ਦੀਆਂ ਮੰਗਾਂ ਅਨੁਸਾਰ ਹੀ ਵਿਕਾਸ ਕਾਰਜ ਕਰਵਾ ਰਹੀ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਹੰਬੜਾਂ ਵਿਖੇ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕੀਤਾ। ਇਸ ਮੌਕੇ ਵਿਧਾਇਕ ਰਾਜਾ ਨੇ ਪਿੰਡ ਵਿਚ 44 ਲੱਖ ਦੀ ਲਾਗਤ ਨਾਲ ਨਵੀਆਂ ਬਣੀਆਂ ਕ੍ਰਿਕਟ, ਵਾਲੀਬਾਲ ਤੇ ਫੁੱਟਬਾਲ ਦੀਆਂ ਗਰਾਉਂਡਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਅਜੀਤ ਡੈਸਕ 26-08-2026
ਅੱਡਾ ਸਰਾਂ, 25 ਅਗਸਤ (ਹਰਜਿੰਦਰ ਸਿੰਘ ਮਸੀਤੀ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕਰ ਰਹੀ ਹੈ ਅਤੇ ਸਰਕਾਰ ਲੋਕਾਂ ਦੀਆਂ ਮੰਗਾਂ ਅਨੁਸਾਰ ਹੀ ਵਿਕਾਸ ਕਾਰਜ ਕਰਵਾ ਰਹੀ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਹੰਬੜਾਂ ਵਿਖੇ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕੀਤਾ। ਇਸ ਮੌਕੇ ਵਿਧਾਇਕ ਰਾਜਾ ਨੇ ਪਿੰਡ ਵਿਚ 44 ਲੱਖ ਦੀ ਲਾਗਤ ਨਾਲ ਨਵੀਆਂ ਬਣੀਆਂ ਕ੍ਰਿਕਟ, ਵਾਲੀਬਾਲ ਤੇ ਫੁੱਟਬਾਲ ਦੀਆਂ ਗਰਾਉਂਡਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਵਿਧਾਇਕ ਰਾਜਾ ਨੇ ਕਿਹਾ ਕਿ ਵਿਕਾਸ ਕੰਮਾਂ ਦੇ ਅਧਾਰ ਤੇ ਆਮ ਆਦਮੀ ਪਾਰਟੀ ਸੂਬੇ ਵਿਚ ਦੁਬਾਰਾ ਸਰਕਾਰ ਬਣਾਏਗੀ ਅਤੇ ਸੂਬੇ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰ ਰਹੇ ਹਨ ਅਤੇ ਦੁਬਾਰਾ ਉਨ੍ਹਾਂ ਨੂੰ ਮੁੱਖ ਮੰਤਰੀ ਬਣਦਾ ਦੇਖਣਾ ਚਾਹੁੰਦੇ ਹਨ। ਸਮਾਗਮ ਦੇ ਅੰਤ ਵਿਚ ਸਰਪੰਚ ਗਿਆਨੋ ਦੇਵੀ ਨੇ ਵਿਧਾਇਕ ਰਾਜਾ ਦਾ ਧੰਨਵਾਦ ਕਰਦਿਆਂ ਪੰਚਾਇਤ ਦੀ ਮੌਜੂਦਗੀ ਵਿਚ ਸਨਮਾਨ ਕੀਤਾ। ਇਸ ਮੌਕੇ ਚੇਅਰਮੈਨ ਸੁਖਵਿੰਦਰਜੀਤ ਸਿੰਘ ਝਾਵਰ, ਦਲਜੀਤ ਸਿੰਘ ਕਲੋਆ, ਮਨਪ੍ਰੀਤ ਸਿੰਘ ਕੰਧਾਲਾ ਜੱਟਾਂ, ਬਿੰਦਰ ਰਾਮ, ਪੰਚ ਸਰੂਪ ਸਿੰਘ, ਪੰਚ ਰੋਸ਼ਨੀ ਦੇਵੀ, ਅਮਰੀਕ ਸਿੰਘ, ਪਰਮਜੀਤ ਸਿੰਘ, ਹਰਕੇਵਲ ਸਿੰਘ, ਰਮਨ ਕੁਮਾਰ, ਵਰੁਣ ਕੁਮਾਰ, ਵਿੱਕੀ ਹੰਬੜਾਂ, ਗੋਪੀ ਹੰਬੜਾਂ, ਪੰਜ ਕਸ਼ਮੀਰ ਸਿੰਘ ਤੇ ਹੋਰ ਨਗਰ ਨਿਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਦੇਸ਼ ਭਗਤ ਟੈਕਨੀਕਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਬਾਬਾ ਚਰਨ ਸਿੰਘ ਭੀਖੋਵਾਲ ਵਾਲਿਆਂ ਦੇ ਜਨਮ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।