28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ 6 ਗੋਲਡ ਮੈਡਲ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ

ਮੁਕੇਰੀਆਂ, 27 ਅਗਸਤ (ਰਾਮਗੜ੍ਹੀਆ)- ਵੁੱਡਬਰੀ ਸਕੂਲ ਦੇ ਵਿਦਿਆਰਥੀਆਂ ਨੇ 70ਵੀਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਵਿਚ ਕੀਤਾ ਅਤੇ ਵੱਖ-ਵੱਖ ਖੇਡਾਂ ਵਿਚ ਗੋਲਡ ਮੈਡਲ ਜਿੱਤਿਆ। ਬਾਕਸਿੰਗ ’ਚ ਨੌਵੀਂ ਕਲਾਸ ਦੇ ਰਣਵੀਰ ਸਿੰਘ ਨੇ ਸਿਲਵਰ ਮੈਡਲ ਜਿੱਤਿਆ ਜਦਕਿ ਰਿਦਿਤ ਭੱਲਾ ਨੇ ਕਾਂਸੇ ਦਾ ਮੈਡਲ ਜਿੱਤਿਆ।

ਅਜੀਤ ਡੈਸਕ 28-08-2026
ਮੁਕੇਰੀਆਂ, 27 ਅਗਸਤ (ਰਾਮਗੜ੍ਹੀਆ)- ਵੁੱਡਬਰੀ ਸਕੂਲ ਦੇ ਵਿਦਿਆਰਥੀਆਂ ਨੇ 70ਵੀਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਵਿਚ ਕੀਤਾ ਅਤੇ ਵੱਖ-ਵੱਖ ਖੇਡਾਂ ਵਿਚ ਗੋਲਡ ਮੈਡਲ ਜਿੱਤਿਆ। ਬਾਕਸਿੰਗ ’ਚ ਨੌਵੀਂ ਕਲਾਸ ਦੇ ਰਣਵੀਰ ਸਿੰਘ ਨੇ ਸਿਲਵਰ ਮੈਡਲ ਜਿੱਤਿਆ ਜਦਕਿ ਰਿਦਿਤ ਭੱਲਾ ਨੇ ਕਾਂਸੇ ਦਾ ਮੈਡਲ ਜਿੱਤਿਆ। ਪਾਵਰ ਲਿਫ਼ਟਿੰਗ ’ਚ ਬਾਰ੍ਹਵੀਂ ਦੇ ਮਾਨਵ ਠਾਕੁਰ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਗੋਲਡ ਮੈਡਲ ਜਿੱਤਿਆ। ਕਰਾਟੇ ਵਿਚ ਵਿਚ ਨੌਵੀਂ ਦੇ ਏਕਮਵੀਰ, ਦੀਪਿੰਦਰ ਅਤੇ ਵੀਰ ਦਵਿੰਦਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਪ੍ਰਾਪਤ ਕੀਤਾ। ਇਨ੍ਹਾਂ ਚਾਰ ਵਿਦਿਆਰਥੀਆਂ ਨੇ ਚਾਰ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ, ਇਹ 70ਵੀਂ ਪੰਜਾਬ ਸਕੂਲ ਸਟੇਟ ਲੈਵਲ ਸੈਰ ਵਿਚ ਇਨ੍ਹਾਂ ਦੀ ਚੋਣ ਵੀ ਹੋਈ ਹੈ ਜਿੱਥੇ ਉਹ ਅੱਗੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਇਹ ਉਪਲਬਧੀ ਸਕੂਲ ਲਈ ਮਾਣ ਦਾ ਵਿਸ਼ਾ ਹੈ। ਸਕੂਲ ਪ੍ਰਿੰਸੀਪਲ ਮਧੂ ਡੋਗਰਾ ਨੇ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਜਨਰਲ ਸਕੱਤਰ ਸਾਹੀ ਨੇ ਬਾਬਾ ਭਾਗੀ ਸ਼ਾਹ ਦਰਬਾਰ ਵਿਖੇ ਲਗਵਾਈ ਹਾਜ਼ਰੀ ਅਗਲੀ ਖ਼ਬਰ ਚੰਡੀਗੜ੍ਹ ਦੇ ਧਰਨੇ ’ਚ ਦੁਆਬਾ ਕਿਸਾਨ ਕਮੇਟੀ ਕਰੇਗੀ ਸ਼ਮੂਲੀਅਤ - ਚੌਹਾਨ, ਸਮਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।