29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕਾਂ ਦਾ ਘਾਣ ਕਰ ਰਹੀ ਹੈ ਪੰਜਾਬ ਸਰਕਾਰ - ਪਾਲ, ਧੁੱਗਾ, ਬੋਦਲ

ਪੱਸੀ ਕੰਢੀ, 28 ਅਗਸਤ (ਜਗਤਾਰ ਸਿੰਘ ਰਜਪਾਲਮਾ)- ਗਜ਼ਟਿਡ ਐਂਡ ਨਾਨ ਗਜ਼ਟਿਡ ਐੱਸ. ਸੀ.

ਜਾਣਕਾਰੀ ਦਿੰਦੇ ਹੋਏ ਚੇਅਰਮੈਨ ਜਸਬੀਰ ਸਿੰਘ ਪਾਲ, ਸੂਬਾ ਵਾਈਸ ਪ੍ਰਧਾਨ ਬਲਦੇਵ ਸਿੰਘ ਧੁੱਗਾ ਅਤੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ। 29-08-2026
ਪੱਸੀ ਕੰਢੀ, 28 ਅਗਸਤ (ਜਗਤਾਰ ਸਿੰਘ ਰਜਪਾਲਮਾ)- ਗਜ਼ਟਿਡ ਐਂਡ ਨਾਨ ਗਜ਼ਟਿਡ ਐੱਸ.ਸੀ. ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਵਲੋਂ ਚੇਅਰਮੈਨ ਜਸਬੀਰ ਸਿੰਘ ਪਾਲ ਅਤੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਦੀ ਅਗਵਾਈ ਹੇਠ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਵਲੋਂ ਕੀਤੇ ਗਏ ਸਮੂਹਿਕ ਰੋਸ ਪ੍ਰਦਰਸ਼ਨ ਦੀ ਪੂਰਨ ਹਮਾਇਤ ਜਾਰੀ ਹੈ। ਫੈਡਰੇਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਪਾਲ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਸੂਬੇ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਦਾ ਸ਼ਰੇਆਮ ਘਾਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਮੁਲਾਜ਼ਮ ਵਿਰੋਧੀ ਰਵੱਈਆ ਤਿਆਗ ਕੇ ਤੁਰੰਤ ਉਨ੍ਹਾਂ ਦੀਆਂ ਜਾਇਜ਼ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ (ਡੀ.ਏ.) ਦੇਣ ਦੇ ਮਾਮਲੇ ਵਿਚ ਅਦਾਲਤ ਦੇ ਹੁਕਮਾਂ (ਕੋਰਟ ਆਰਡਰ) ਨੂੰ ਲਾਗੂ ਕਰਨ ਤੋਂ ਵੀ ਮੁੱਕਰ ਗਈ ਹੈ, ਜੋ ਕਿ ਨਿਆਂਪਾਲਿਕਾ ਤੇ ਮੁਲਾਜ਼ਮ ਵਰਗ ਦੋਵਾਂ ਦਾ ਅਪਮਾਨ ਹੈ। ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਤੇ ਸੂਬਾ ਵਾਈਸ ਪ੍ਰਧਾਨ ਬਲਦੇਵ ਸਿੰਘ ਧੁੱਗਾ ਨੇ ਕੰਪਿਊਟਰ ਅਧਿਆਪਕਾਂ ਦੀ ਦੁਰਦਸ਼ਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਚਾਰ ਸਾਲ ਪਹਿਲਾਂ ਇਨ੍ਹਾਂ ਅਧਿਆਪਕਾਂ ਨਾਲ ਪੇ-ਕਮਿਸ਼ਨ (ਤਨਖ਼ਾਹ ਕਮਿਸ਼ਨ) ਲਾਗੂ ਕਰਨ ਦਾ ਪੁਰਜ਼ੋਰ ਵਾਅਦਾ ਕੀਤਾ ਸੀ, ਪਰ ਅੱਜ ਸਰਕਾਰ ਆਪਣੇ ਉਸ ਵਾਅਦੇ ਤੋਂ ਪੂਰੀ ਤਰ੍ਹਾਂ ਮੁੱਕਰ ਚੁੱਕੀ ਹੈ। ਇਸ ਕਾਰਨ ਅਧਿਆਪਕ ਵਰਗ ਵਿਚ ਭਾਰੀ ਨਿਰਾਸ਼ਾ ਤੇ ਰੋਸ ਪਾਇਆ ਜਾ ਰਿਹਾ ਹੈ। ਫੈਡਰੇਸ਼ਨ ਦੇ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਦਬਾਉਣ ਲਈ ਸਰਕਾਰ ਵਲੋਂ ਐਸਮਾ ਲਗਾਏ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸਾਫ਼ ਕਿਹਾ ਕਿ ਲੋਕਤੰਤਰ ਵਿਚ ਮੁਲਾਜ਼ਮਾਂ ਦੀ ਆਵਾਜ਼ ਨੂੰ ਅਜਿਹੇ ਕਾਲੇ ਕਾਨੂੰਨਾਂ ਨਾਲ ਦਬਾਇਆ ਨਹੀਂ ਜਾ ਸਕਦਾ। ਫੈਡਰੇਸ਼ਨ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਮੁਲਾਜ਼ਮ ਜਥੇਬੰਦੀਆਂ ਨਾਲ ਮੇਜ਼ ’ਤੇ ਬੈਠ ਕੇ ਗੱਲਬਾਤ ਕਰੇ ਤੇ ਸਾਰੇ ਮਸਲੇ ਹੱਲ ਕਰੇ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਫੈਡਰੇਸ਼ਨ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿਚ ਦਿੱਤੇ ਜਾ ਰਹੇ ਸਹਿਯੋਗ ਦਾ ਵਾਇਸ ਚੇਅਰਮੈਨ ਬਲਰਾਜ ਕੁਮਾਰ, ਕੋਆਰਡੀਨੇਟਰ ਹਰਵਿੰਦਰ ਸਿੰਘ ਮੰਡੇਰ, ਰਾਜ ਸਿੰਘ ਟੋਡ ਰਵਾਲ, ਬਲਦੇਵ ਭਾਰਤੀ, ਅਮਰਜੀਤ ਖਟਕੜ ਮੁੱਖ ਸਲਾਹਕਾਰ, ਸਤਵੰਤ ਸਿੰਘ ਤੂਰਾਂ ਸੀਨੀਅਰ ਮੀਤ ਪ੍ਰਧਾਨ, ਮਨੋਹਰ ਲਾਲ, ਮਨਿੰਦਰ ਸਿੰਘ ਬੋਦਲ, ਗੁਰਜਿੰਦਰ ਪਾਲ ਸਿੰਘ, ਸੁਭਾਸ਼ ਚੰਦਰ ਜਨਰਲ ਸਕੱਤਰ, ਪ੍ਰਿੰਸੀਪਲ ਜੱਗਾ ਸਿੰਘ, ਪ੍ਰਿੰਸੀਪਲ ਕ੍ਰਿਸ਼ਨ ਲਾਲ, ਸੁਖਵਿੰਦਰ ਕਾਲੀ, ਗੁਰਜੰਟ ਸਿੰਘ, ਬਲਵੰਤ ਸਿੰਘ, ਪ੍ਰਿੰਸੀਪਲ ਕਿਸ਼ਨ ਲਾਲ, ਹਰਜੱਸ ਸਿੰਘ ਸੁਨਾਮ, ਕਰਨੈਲ ਸਿੰਘ ਨੀਲੋਵਾਲ ਦਿੜ੍ਹਬਾ, ਅਜੈਬ ਬੈਠੋਈ ਪਟਿਆਲਾ, ਬਲਜੀਤ ਸਿੰਘ, ਲੈਕਚਰ ਭੁਪਿੰਦਰ ਸਿੰਘ, ਹਰੀ ਸਿੰਘ, ਰਾਮ ਲੁਭਾਇਆ ਕਲਸੀ, ਬੂਟਾ ਲਾਲ, ਕੇਵਲ ਸਿੰਘ, ਲਖਵਿੰਦਰ ਰਾਮ, ਪ੍ਰਭਜੋਤ ਸਿੰਘ, ਪ੍ਰਿੰਸੀਪਲ ਧਰਮਿੰਦਰ ਸਿੰਘ, ਪਰਮਜੀਤ ਸਿੰਘ ਆਦਿ ਵੱਲੋਂ ਵੀ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਸਾਈਬਰ ਠੱਗਾਂ ਨੇ ਦੋ ਹੋਰ ਵੱਖ-ਵੱਖ ਘਟਨਾਵਾਂ ਨੂੰ ਦਿੱਤਾ ਅੰਜਾਮ, 5 ਲੱਖ ਰੁਪਏ ਤੋਂ ਵੱਧ ਦੀ ਠੱਗੀ ਅਗਲੀ ਖ਼ਬਰ ਮਰਹੂਮ ਨਾਹਰ ਸਿੰਘ ਕੁਸ਼ਤੀ ਅਖਾੜਾ ਸਿੱਧਵਾਂ ਬੇਟ ਦੇ ਪਹਿਲਵਾਨਾਂ ਨੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ’ਚ ਤਿੰਨ ਸੋਨੇ ਦੇ, ਇਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।