29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪੰਜਾਬ ਮੁਲਾਜ਼ਮ, ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਗੜ੍ਹਸ਼ੰਕਰ ’ਚ ਅਰਥੀ ਫੂਕ ਮੁਜ਼ਾਹਰਾ

ਗੜ੍ਹਸ਼ੰਕਰ, 28 ਅਗਸਤ (ਧਾਲੀਵਾਲ)- ਮੁੱਖ ਮੰਤਰੀ ਪੰਜਾਬ ਵਲੋਂ ਮੀਟਿੰਗ ਬੁਲਾਕੇ ਕੇ ਖੜ੍ਹੇ ਪੈਰ ਮੁਕਰਨ ਅਤੇ ਧਮਕੀ ਭਰਿਆ ਪੱਤਰ ਜਾਰੀ ਕਰਨ ਦੇ ਖਿਲਾਫ਼ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੋਰਚਾ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵਲੋਂ ਮੁੱਖ ਮੰਤਰੀ ਤੇ ਪੁਤਲੇ ਫੂਕਣ ਦੇ ਦਿੱਤੇ ਸੱਦੇ ਤਹਿਤ ਸਾਂਝੀ ਤਾਲਮੇਲ ਕਮੇਟੀ ਗੜ੍ਹਸ਼ੰਕਰ ਵਲੋਂ ਸਥਾਨਕ ਕਚਹਿਰੀਆਂ ਸਾਹਮਣੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਮੁਲਾਜ਼ਮ ਆਗੂਆਂ ਮੁਕੇਸ਼ ਕੁਮਾਰ, ਮੱਖਣ ਸਿੰਘ ਮੋਇਲਾ ਵਾਹਿਦਪੁਰ, ਸੰਦੀਪ ਸਿੰਘ ਗਿੱਲ, ਪਿ੍ਰੰਸੀਪਲ ਬਿੱਕਰ ਸਿੰਘ, ਵਿਨੋਦ ਕੁਮਾਰ, ਸੁਖਦੇਵ ਡਾਨਸੀਵਾਲ, ਨਰੇਸ਼ ਕੁਮਾਰ, ਸ਼ਿੰਗਾਰਾ ਰਾਮ ਭੱਜਲ, ਸੁੰਦਰ ਮਣੀਅਮ, ਨਰਿੰਦਰ, ਅਮਰੀਕ ਸਿੰਘ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਟਕਰਾਅ ਦਾ ਰਸਤਾ ਅਪਣਾ ਰਹੀ ਹੈ ਜਿਸਨੂੰ ਪੰਜਾਬ ਦੇ ਮੁਲਾਜ਼ਮ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰਨਗੇ।

ਅਜੀਤ ਡੈਸਕ 29-08-2026
ਗੜ੍ਹਸ਼ੰਕਰ, 28 ਅਗਸਤ (ਧਾਲੀਵਾਲ)- ਮੁੱਖ ਮੰਤਰੀ ਪੰਜਾਬ ਵਲੋਂ ਮੀਟਿੰਗ ਬੁਲਾਕੇ ਕੇ ਖੜ੍ਹੇ ਪੈਰ ਮੁਕਰਨ ਅਤੇ ਧਮਕੀ ਭਰਿਆ ਪੱਤਰ ਜਾਰੀ ਕਰਨ ਦੇ ਖਿਲਾਫ਼ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੋਰਚਾ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵਲੋਂ ਮੁੱਖ ਮੰਤਰੀ ਤੇ ਪੁਤਲੇ ਫੂਕਣ ਦੇ ਦਿੱਤੇ ਸੱਦੇ ਤਹਿਤ ਸਾਂਝੀ ਤਾਲਮੇਲ ਕਮੇਟੀ ਗੜ੍ਹਸ਼ੰਕਰ ਵਲੋਂ ਸਥਾਨਕ ਕਚਹਿਰੀਆਂ ਸਾਹਮਣੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਮੁਲਾਜ਼ਮ ਆਗੂਆਂ ਮੁਕੇਸ਼ ਕੁਮਾਰ, ਮੱਖਣ ਸਿੰਘ ਮੋਇਲਾ ਵਾਹਿਦਪੁਰ, ਸੰਦੀਪ ਸਿੰਘ ਗਿੱਲ, ਪਿ੍ਰੰਸੀਪਲ ਬਿੱਕਰ ਸਿੰਘ, ਵਿਨੋਦ ਕੁਮਾਰ, ਸੁਖਦੇਵ ਡਾਨਸੀਵਾਲ, ਨਰੇਸ਼ ਕੁਮਾਰ, ਸ਼ਿੰਗਾਰਾ ਰਾਮ ਭੱਜਲ, ਸੁੰਦਰ ਮਣੀਅਮ, ਨਰਿੰਦਰ, ਅਮਰੀਕ ਸਿੰਘ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਟਕਰਾਅ ਦਾ ਰਸਤਾ ਅਪਣਾ ਰਹੀ ਹੈ ਜਿਸਨੂੰ ਪੰਜਾਬ ਦੇ ਮੁਲਾਜ਼ਮ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰਨਗੇ। ਮੋਰਚੇ ਦੇ ਆਗੂ ਬਲਕਾਰ ਸਿੰਘ ਮਘਾਣੀਆਂ, ਹੰਸ ਰਾਜ, ਪ੍ਰਿੰਸੀਪਲ ਦਰਬਾਰਾ ਸਿੰਘ, ਵਿਨੇ ਕੁਮਾਰ, ਸਮੁੰਦਰ, ਸਤਨਾਮ ਸਿੰਘ ਬੰਗੜ, ਪ੍ਰਦੀਪ ਕੁਮਾਰ, ਜਰਨੈਲ ਸਿੰਘ, ਗੁਰਮੇਲ ਸਿੰਘ, ਪਵਨ ਕੁਮਾਰ, ਜਗਦੀਸ਼, ਰਮਨ ਕੁਮਾਰ, ਗੁਰਮੇਲ ਸਿੰਘ ਪੀ.ਟੀ., ਜੋਗਿੰਦਰ ਸਿੰਘ, ਚੰਨਣ ਰਾਮ, ਰਮੇਸ਼ ਲਾਲ, ਨਰਿੰਦਰ ਕੁਮਾਰ, ਇੰਦਰਜੀਤ ਕੌਰ, ਚਰਨਜੀਤ ਕੌਰ, ਹਰਪ੍ਰੀਤ ਕੌਰ ਨੇ ਕਿਹਾ ਕਿ ਮੁਲਾਜ਼ਮਾਂ ਨੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਦਿਆਂ ਹੋਇਆਂ 27 ਅਗਸਤ ਨੂੰ ਪੂਰੇ ਪੰਜਾਬ ਵਿਚ ਸਮੂਹਿਕ ਛੁੱਟੀਆਂ ਲੈ ਕੇ ਰੋਸ ਦਾ ਪ੍ਰਗਟਾਵਾ ਕੀਤਾ ਹੈ ਜਿਸ ਤੋਂ ਬੁਖਲਾਹਟ ਵਿਚ ਆ ਕੇ ਮੁੱਖ ਮੰਤਰੀ ਨੇ ਕਿਹਾ ਕਿ ਸੰਘਰਸ਼ ਤੇ ਗੱਲਬਾਤ ਨਾਲੋ ਨਾਲ ਇਕੋ ਸਮੇਂ ਨਹੀਂ ਚਲ ਸਕਦੇ ਅਤੇ ਮੁਲਾਜ਼ਮਾਂ ਨੂੰ ਧਮਕਾਉਣ ਲਈ ਵੱਖਰੇ-ਵੱਖਰੇ ਵਿਭਾਗਾਂ ਤੋਂ ਪੱਤਰ ਜਾਰੀ ਕਰਵਾ ਕੇ ਮੁਲਾਜ਼ਮਾਂ ਨੂੰ ਡਰਾਉਣ ਦਾ ਭਰਮ ਪਾਲ ਰਹੇ ਹਨ। ਆਗੂਆਂ ਨੇ ਕਿਹਾ ਕਿ ਪੂਰੇ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਇਨ੍ਹਾਂ ਧਮਕੀਆਂ ਦੀ ਪ੍ਰਵਾਹ ਕੀਤੇ ਵਗੈਰ ਮੰਗਾਂ ਮੰਨਣ ਤੱਕ ਸੰਘਰਸ਼ ਨੂੰ ਜਾਰੀ ਰੱਖਣਗੇ।
ਪਿਛਲੀ ਖ਼ਬਰ ਬੀਤ ਇਲਾਕੇ ’ਚ 2 ਮਹੀਨੇ ਪਹਿਲਾਂ ਬਣੀਆਂ ਸੜਕਾਂ ਟੁੱਟਣ ਲੱਗੀਆਂ ਅਗਲੀ ਖ਼ਬਰ ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਨੇ ਬਿਜਲੀ ਦੇ ਲੰਬੇ ਕੱਟਾਂ ਦੀ ਸਮੱਸਿਆ ਸੰਬੰਧੀ ਕਾਰਜਕਾਰੀ ਇੰਜੀਨੀਅਰ ਨੂੰ ਮੰਗ ਪੱਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।