31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮੁਲਾਜ਼ਮ ਮੰਗਾਂ ਨੂੰ ਅਣਗੌਲਿਆ ਕਰਨਾ ਸਰਕਾਰ ਨੂੰ ਮਹਿੰਗਾ ਪਵੇਗਾ-ਜੋਗਾ ਸਿੰਘ ਇਬਰਾਹੀਮਪੁਰ

ਗੜ੍ਹਸ਼ੰਕਰ, 30 ਅਗਸਤ (ਧਾਲੀਵਾਲ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚੋਣਾਂ ਤੋਂ ਪਹਿਲਾ ਮੁਲਾਜ਼ਮਾਂ ਲਈ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਪਰ ਸੱਤਾ ਵਿਚ ਆਉਣ ਤੋਂ ਬਾਅਦ ਲਗਾਤਾਰ ਮੁਲਾਜ਼ਮ ਮੰਗਾਂ ਨੂੰ ਅਣਗੌਲਿਆ ਜਾ ਰਿਹਾ ਹੈ। ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨ ਵਾਲੇ ਮੁਲਾਜ਼ਮਾਂ ਦੀ ਆਵਾਜ਼ ਨੂੰ ਡੰਡੇ ਅਤੇ ਪਾਣੀ ਦੀਆਂ ਬੁਛਾੜਾ ਨਾਲ ਦਬਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਜੋ ਸਰਕਾਰ ਨੂੰ ਬਹੁਤ ਮਹਿੰਗਾ ਪਵੇਗਾ।

ਅਜੀਤ ਡੈਸਕ 31-08-2026
ਗੜ੍ਹਸ਼ੰਕਰ, 30 ਅਗਸਤ (ਧਾਲੀਵਾਲ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚੋਣਾਂ ਤੋਂ ਪਹਿਲਾ ਮੁਲਾਜ਼ਮਾਂ ਲਈ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਪਰ ਸੱਤਾ ਵਿਚ ਆਉਣ ਤੋਂ ਬਾਅਦ ਲਗਾਤਾਰ ਮੁਲਾਜ਼ਮ ਮੰਗਾਂ ਨੂੰ ਅਣਗੌਲਿਆ ਜਾ ਰਿਹਾ ਹੈ। ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨ ਵਾਲੇ ਮੁਲਾਜ਼ਮਾਂ ਦੀ ਆਵਾਜ਼ ਨੂੰ ਡੰਡੇ ਅਤੇ ਪਾਣੀ ਦੀਆਂ ਬੁਛਾੜਾ ਨਾਲ ਦਬਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਜੋ ਸਰਕਾਰ ਨੂੰ ਬਹੁਤ ਮਹਿੰਗਾ ਪਵੇਗਾ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਜਥੇਦਾਰ ਜੋਗਾ ਸਿੰਘ ਇਬਰਾਹੀਮਪੁਰ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਰੇ ਵਾਅਦੇ ਪੂਰੇ ਕਰਨ ਦਾ ਦਾਅਵਾ ਕਰਨ ਵਾਲੀ ਸਰਕਾਰ ਨੇ ਮੁਲਾਜ਼ਮਾਂ ਲਈ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਤੇ ਮੁੱਖ ਮੰਤਰੀ ਮੁਲਾਜ਼ਮਾਂ ਆਗੂਆਂ ਨੂੰ ਮੀਟਿੰਗ ਲਈ ਸਮਾਂ ਦੇ ਕੇ ਮੁਕਰ ਰਹੇ ਹਨ ਤੇ ਉਲਟੇ ਧਮਕੀ ਪੱਤਰ ਜਾਰੀ ਕੀਤੇ ਜਾ ਰਹੇ ਹਨ। ਮੁਲਾਜ਼ਮਾਂ ਨੂੰ ਬਣਦੇ ਲਾਭ ਦੇਣ ਦੀ ਬਜਾਏ ਸਰਕਾਰ ਆਪਣੀ ਮਸ਼ਹੂਰੀ ਲਈ ਕਰੋੜਾਂ ਰੁਪਏ ਲੁਟਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਸਹਾਰੇ ਸੱਤਾ ਵਿਚ ਆਉਣ ਵਾਲੀ ਇਸ ਸਰਕਾਰ ਨੂੰ ਹੁਣ ਮੁਲਾਜ਼ਮ ਹੀ ਚਲਦਾ ਕਰਨਗੇ।
ਪਿਛਲੀ ਖ਼ਬਰ ਸਾਬਕਾ ਸੈਨਿਕ ਗੁਰਨਾਮ ਸਿੰਘ ਨੇ ਕੀਤਾ 72ਵੀਂ ਵਾਰ ਖ਼ੂਨ ਦਾਨ ਅਗਲੀ ਖ਼ਬਰ ਇਮੀਗ੍ਰੇਸ਼ਨ ਮਾਹਿਰ ਅਵਤਾਰ ਸਿੰਘ ਵਲੋਂ ਅਰੋੜਾ ਕੰਨਿਆ ਵਿਦਿਆਲਾ ਨੂੰ 21 ਹਜ਼ਾਰ ਦੀ ਮਾਇਕ ਰਾਸ਼ੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।