31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਗੁਰਜੀਤ ਸਿੰਘ ਨੀਲਾ ਨਲੋਆ ਸ਼੍ਰੋਮਣੀ ਅਕਾਲੀ ਦਲ (ਬ) ਦੇ ਪੀ.ਏ.ਸੀ. ਮੈਂਬਰ ਨਿਯੁਕਤ ਹੋਏ

ਹਰਿਆਣਾ, 30 ਅਗਸਤ (ਹਰਮੇਲ ਸਿੰਘ ਖੱਖ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਰਾਜਨੀਤਿਕ ਮਾਮਲਿਆਂ ਸਬੰਧੀ ਕਮੇਟੀ (ਪੀ. ਏ.

ਅਜੀਤ ਡੈਸਕ 31-08-2026
ਹਰਿਆਣਾ, 30 ਅਗਸਤ (ਹਰਮੇਲ ਸਿੰਘ ਖੱਖ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਰਾਜਨੀਤਿਕ ਮਾਮਲਿਆਂ ਸਬੰਧੀ ਕਮੇਟੀ (ਪੀ. ਏ. ਸੀ.) ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਪਾਰਟੀ ਪ੍ਰਤੀ ਸਮਰਪਿਤ ਤੇ ਮਿਹਨਤੀ ਵਰਕਰਾਂ ਨੂੰ ਸੰਗਠਨ ’ਚ ਅਹਿਮ ਜ਼ਿੰਮੇਵਾਰੀਆਂ ਸੌਂਪ ਕੇ ਮਾਣ-ਸਨਮਾਨ ਦਿੱਤਾ ਗਿਆ ਹੈ। ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ ਵੱਲੋਂ ਜਾਰੀ ਪੱਤਰ ਅਨੁਸਾਰ ਕੰਢੀ ਖੇਤਰ ਦੇ ਸਿਰਮੌਰ ਅਕਾਲੀ ਆਗੂ ਰਹੇ ਸਵ. ਮਾਸਟਰ ਕਿਸ਼ਨ ਸਿੰਘ ਨੀਲਾ ਨਲੋਆ ਦੇ ਸਪੁੱਤਰ ਗੁਰਜੀਤ ਸਿੰਘ ਨੀਲਾ ਨਲੋਆ ਨੂੰ ਪੀ. ਏ. ਸੀ. ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ’ਤੇ ਖੇਤਰ ਦੇ ਅਕਾਲੀ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਗੁਰਜੀਤ ਸਿੰਘ ਨੀਲਾ ਨਲੋਆ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਅਤੇ ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ ਤੇ ਈਮਾਨਦਾਰੀ ਤੇ ਸਮਰਪਿਤ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਤੇ ਸੰਗਠਨ ਨੂੰ ਬੁਲੰਦੀਆਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਨੰਬਰਦਾਰ ਚਰਨਜੀਤ ਰੂਬੀ ਸਰਕਲ ਪ੍ਰਧਾਨ ਹਰਿਆਣਾ, ਪਰਮਜੀਤ ਸਿੰਘ ਪੰਮੀ ਸੀਨੀਅਰ ਅਕਾਲੀ ਆਗੂ, ਸਰਕਲ ਪ੍ਰਧਾਨ ਢੋਲਵਾਹਾ ਜਸਪਾਲ ਸਿੰਘ ਚੱਕ ਗੁੱਜਰਾਂ, ਸਰਕਲ ਪ੍ਰਧਾਨ ਭੂੰਗਾ ਜਸਪਾਲ ਸਿੰਘ ਲੱਕੀ, ਹੈਰੀ ਮਾਂਗਟ, ਰਵਿੰਦਰ ਚਾਹਲ, ਮੁਕੇਸ਼ ਕੁਮਾਰ ਹਰਿਆਣਾ, ਪ੍ਰਿੰ. ਹਰਜਿੰਦਰ ਸਿੰਘ, ਮਨਜੀਤ ਸਿੰਘ, ਸੋਹਣ ਸਿੰਘ, ਚਰਨਜੀਤ ਸਿੰਘ ਅਤਵਾਰਾਪੁਰ, ਮਾਸਟਰ ਮੋਹਨ ਸਿੰਘ ਅਤਵਾਰਾਪੁਰ, ਪੰਕਜ ਮਹਿਤਾ, ਮਾਸਟਰ ਬਲਦੇਵ ਕ੍ਰਿਸ਼ਨ, ਮੋਹਨ ਸਿੰਘ ਤੂਤੜਾ, ਹਰਿੰਦਰ ਸਿੰਘ, ਸੁੱਚਾ ਸਿੰਘ ਸਮੇਤ ਹੋਰ ਆਗੂਆਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਗੁਰਜੀਤ ਸਿੰਘ ਨੀਲਾ ਨਲੋਆ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਵੱਖ-ਵੱਖ ਪਿੰਡਾਂ ’ਚ ਗੁਰਮਤਿ ਸਮਾਗਮ ਅਗਲੀ ਖ਼ਬਰ ਸਾਬਕਾ ਮੁੱਖ ਸੰਸਦੀ ਸਕੱਤਰ ਧੁੱਗਾ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।