31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਵੱਖ-ਵੱਖ ਪਿੰਡਾਂ ’ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 30 ਅਗਸਤ (ਬਲਜਿੰਦਰਪਾਲ ਸਿੰਘ)- ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਇਲਾਕੇ ਦੀਆਂ ਸਹਿਯੋਗੀ ਸਭਾ ਸੁਸਾਇਟੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜਿਨ੍ਹਾਂ ਸਿੰਘਣੀਆਂ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ਵਿਚ ਹਾਰ ਪਵਾਏ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ਵਿਖੇ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਗੁਰਪ੍ਰੀਤ ਸਿੰਘ ਪ੍ਰਧਾਨ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਨੇ ਦੱਸਿਆ ਕਿ ਅਜਵਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ ਮਹਾਨ ਕੀਰਤਨ ਦਰਬਾਰ ਕਰਵਾਉਣ ਦੀ ਪ੍ਰਥਾ ਨੂੰ ਅੱਗੇ ਤੋਰਦੇ ਹੋਏ ਇਸ ਸਾਲ ਵੀ ਇਹ ਮਹਾਨ ਕਾਰਜ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਸੰਤ-ਮਹਾਂਪੁਰਸ਼, ਸਿੱਖ ਪੰਥ ਦੇ ਮਹਾਨ ਕੀਰਤਨੀ ਜਥੇ, ਕਥਾਵਾਚਕ ਤੇ ਢਾਡੀ ਜਥੇ ਪਹੁੰਚ ਰਹੇ ਹਨ।

ਸਾਬਕਾ ਮੁੱਖ ਸੰਸਦੀ ਸਕੱਤਰ ਧੁੱਗਾ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਸੁਖਬੀਰ ਸਿੰਘ ਬਾਦਲ ਨੂੰ ਗੁਲਦੱਸਤਾ ਭੇਟ ਕਰਦੇ ਹੋਏ ਦੇਸਰਾਜ ਸਿੰਘ ਧੁੱਗਾ ਤੇ ਹੋਰ। ਅਜੀਤ ਤਸਵੀਰ 31-08-2026
ਹੁਸ਼ਿਆਰਪੁਰ, 30 ਅਗਸਤ (ਬਲਜਿੰਦਰਪਾਲ ਸਿੰਘ)- ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਇਲਾਕੇ ਦੀਆਂ ਸਹਿਯੋਗੀ ਸਭਾ ਸੁਸਾਇਟੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜਿਨ੍ਹਾਂ ਸਿੰਘਣੀਆਂ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ਵਿਚ ਹਾਰ ਪਵਾਏ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ਵਿਖੇ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਗੁਰਪ੍ਰੀਤ ਸਿੰਘ ਪ੍ਰਧਾਨ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਨੇ ਦੱਸਿਆ ਕਿ ਅਜਵਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ ਮਹਾਨ ਕੀਰਤਨ ਦਰਬਾਰ ਕਰਵਾਉਣ ਦੀ ਪ੍ਰਥਾ ਨੂੰ ਅੱਗੇ ਤੋਰਦੇ ਹੋਏ ਇਸ ਸਾਲ ਵੀ ਇਹ ਮਹਾਨ ਕਾਰਜ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਸੰਤ-ਮਹਾਂਪੁਰਸ਼, ਸਿੱਖ ਪੰਥ ਦੇ ਮਹਾਨ ਕੀਰਤਨੀ ਜਥੇ, ਕਥਾਵਾਚਕ ਤੇ ਢਾਡੀ ਜਥੇ ਪਹੁੰਚ ਰਹੇ ਹਨ। ਉਨ੍ਹਾਂ ਨੇ ਅੱਗੇ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਉਣ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਪਿੰਡ ਧਾਲੀਵਾਲ, ਨਰਿਆਲਾ ਤੇ ਮਿਰਜ਼ਾਪੁਰ ਜੰਡੇ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਇਨ੍ਹਾਂ ਸਮਾਗਮਾਂ ਵਿਚ ਭਾਈ ਸਤਿੰਦਰ ਸਿੰਘ ਆਲਮ, ਭਾਈ ਸੁਰਿੰਦਰਪਾਲ ਸਿੰਘ ਖ਼ਾਲਸਾ, ਭਾਈ ਘਰਜੋਤ ਸਿੰਘ ਖ਼ਾਲਸਾ, ਭਾਈ ਕੁਲਵਿੰਦਰ ਸਿੰਘ ਕੰਗ ਮਾਈ ਤੇ ਬੀਬੀ ਮਨਦੀਪ ਕੌਰ ਸ਼ਾਮ ਚੁਰਾਸੀ ਵਾਲਿਆਂ ਦੇ ਜਥਿਆਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਤੇ ਗਿਆਨੀ ਜਸਵਿੰਦਰ ਸਿੰਘ ਪਰਮਾਰ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸੁਸਾਇਟੀ ਵੱਲੋਂ ਧਾਰਮਿਕ ਲਿਟਰੇਚਰ ਤੇ ਕਲੰਡਰ ਵੰਡੇ ਗਏ । ਇਸ ਮੌਕੇ ਭਾਈ ਦਰਸ਼ਨ ਸਿੰਘ ਪਲਾਹਾ, ਅਮਰੀਕ ਸਿੰਘ ਗੀਗਨੋਵਾਲ, ਕਰਨੈਲ ਸਿੰਘ ਬਡਵਾਲ, ਨਰੇਸ਼ ਕੁਮਾਰ, ਰਵਿੰਦਰ ਪਾਲ, ਮਨੋਹਰ ਸਿੰਘ ਖ਼ਾਲਸਾ, ਰਵਿੰਦਰ ਸਿੰਘ, ਵਿਜੇ ਸਿੰਘ ਧਾਲੀਵਾਲ, ਬੀਬੀ ਨੀਲਮ, ਬੀਬੀ ਰੇਨੂ, ਇੰਦਰਜੀਤ ਸਿੰਘ, ਇੰਦਰਜੀਤ ਕੌਰ, ਮੱਖਣ ਸਿੰਘ, ਬਲਵਿੰਦਰ ਸਿੰਘ, ਮੰਗਤ ਸਿੰਘ, ਬਲਬੀਰ ਸਿੰਘ, ਬਲਵੰਤ ਸਿੰਘ, ਕੁਲਵਿੰਦਰ ਸਿੰਘ, ਰਘਵੀਰ ਸਿੰਘ, ਹਰਪਿੰਦਰ ਸਿੰਘ, ਅਮਰਜੀਤ ਸਿੰਘ, ਲਖਬੀਰ ਸਿੰਘ, ਸੰਤੋਖ ਸਿੰਘ, ਚਰਨਜੀਤ ਸਿੰਘ, ਮੁਖ਼ਤਿਆਰ ਸਿੰਘ ਸ਼ੇਖ਼ਾਂ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਹਾਜ਼ਰ ਸਨ। ਸੁਸਾਇਟੀ ਵੱਲੋਂ ਧਾਰਮਿਕ ਲਿਟਰੇਚਰ ਅਤੇ ਕਲੰਡਰ ਵੰਡੇ ਗਏ।
ਪਿਛਲੀ ਖ਼ਬਰ ਸਰਕਾਰ ਵਲੋਂ ਵਾਰ-ਵਾਰ ਮੀਟਿੰਗ ਰੱਦ ਕਰਨ ’ਤੇ ਮੁਲਾਜ਼ਮ ਤੇ ਪੈਨਸ਼ਨਰ ਨਿਰਾਸ਼-ਆਗੂ ਅਗਲੀ ਖ਼ਬਰ ਗੁਰਜੀਤ ਸਿੰਘ ਨੀਲਾ ਨਲੋਆ ਸ਼੍ਰੋਮਣੀ ਅਕਾਲੀ ਦਲ (ਬ) ਦੇ ਪੀ.ਏ.ਸੀ. ਮੈਂਬਰ ਨਿਯੁਕਤ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।