31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਭਗਵੰਤ ਮਾਨ ਸਰਕਾਰ ਨੇ ਲੋਕ ਭਲਾਈ ਸਕੀਮਾਂ ਲਾਗੂ ਕਰਕੇ ਨਵੇਂ ਰਿਕਾਰਡ ਬਣਾਏ- ਰਾਜਾ ਗਿੱਲ

ਗੜ੍ਹਦੀਵਾਲਾ, 30 ਅਗਸਤ (ਚੱਗਰ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵੱਲੋਂ ਗੜ੍ਹਦੀਵਾਲਾ ਹਲਕੇ ਦੇ ਪਿੰਡ ਭਾਨਾ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਪਿੰਡ ਭਾਨਾ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 9 ਲੱਖ ਦਾ ਚੈੱਕ ਭੇਟ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੀ ਪਹਿਲੀ ਸਰਕਾਰ ਹੈ, ਜਿਸ ਨੇ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਨਵਾਂ ਰਿਕਾਰਡ ਬਣਾਇਆ ਹੈ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਸਾਰੀਆਂ ਐਲਾਨੀਆਂ ਗਰੰਟੀਆਂ 100 ਫ਼ੀਸਦੀ ਲਾਗੂ ਕੀਤੀਆਂ ਹਨ।

ਅਜੀਤ ਡੈਸਕ 31-08-2026
ਗੜ੍ਹਦੀਵਾਲਾ, 30 ਅਗਸਤ (ਚੱਗਰ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵੱਲੋਂ ਗੜ੍ਹਦੀਵਾਲਾ ਹਲਕੇ ਦੇ ਪਿੰਡ ਭਾਨਾ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਪਿੰਡ ਭਾਨਾ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 9 ਲੱਖ ਦਾ ਚੈੱਕ ਭੇਟ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੀ ਪਹਿਲੀ ਸਰਕਾਰ ਹੈ, ਜਿਸ ਨੇ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਨਵਾਂ ਰਿਕਾਰਡ ਬਣਾਇਆ ਹੈ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਸਾਰੀਆਂ ਐਲਾਨੀਆਂ ਗਰੰਟੀਆਂ 100 ਫ਼ੀਸਦੀ ਲਾਗੂ ਕੀਤੀਆਂ ਹਨ। ਇਸ ਮੌਕੇ ਉਨ੍ਹਾਂ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਵੱਖ - ਵੱਖ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਸਕੀਮਾਂ ਤੋਂ ਪੂਰਾ-ਪੂਰਾ ਲਾਭ ਲੈਣ ਲਈ ਪ੍ਰੇਰਿਆ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਰਾਜਾ ਗਿੱਲ ਦਾ ਸ਼ਾਨਦਾਰ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਦਿੱਤਾ ਗਿਆ। ਇਸ ਮੌਕੇ ਅੰਕੁਸ਼ ਮਸਤੀਵਾਲ, ਜ਼ਿਲ੍ਹਾ ਪਰਿਸ਼ਦ ਮੈਂਬਰ ਕੁਲਦੀਪ ਮਿੰਟੂ, ਨੰਬਰਦਾਰ ਦਰਸ਼ਨ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ, ਜਸਪਾਲ ਸਿੰਘ, ਪੰਚ ਤੀਰਥ ਸਿੰਘ ਪੰਚ ਮਨਦੀਪ, ਸੁਖਰਾਜ ਸਿੰਘ, ਲੈਕਚਰਾਰ ਹਰਪਾਲ ਸਿੰਘ, ਕੁਲਦੀਪ ਸਿੰਘ, ਸਤਨਾਮ ਸਿੰਘ ਆਦਿ ਸਮੇਤ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਐੱਸ. ਪੀ. ਐਨ. ਕਾਲਜ ਦੀਆਂ ਵਿਦਿਆਰਥਣ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚੋਂ ਚੌਥੇ ਅਤੇ ਪੰਜਵੇਂ ਸਥਾਨ ’ਤੇ ਅਗਲੀ ਖ਼ਬਰ ਸਰ ਮਾਰਸ਼ਲ ਕਾਨਵੈਂਟ ਸਕੂਲ ’ਚ ਰੱਖੜੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।