31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਐੱਸ. ਪੀ. ਐਨ. ਕਾਲਜ ਦੀਆਂ ਵਿਦਿਆਰਥਣ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚੋਂ ਚੌਥੇ ਅਤੇ ਪੰਜਵੇਂ ਸਥਾਨ ’ਤੇ

ਮੁਕੇਰੀਆਂ, 30 ਅਗਸਤ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਕਾਲਜ ਮੁਕੇਰੀਆਂ ਦੇ ਬੀ. ਐੱਸ.

ਸਥਾਨ ਹਾਸਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ। 31-08-2026
ਮੁਕੇਰੀਆਂ, 30 ਅਗਸਤ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਕਾਲਜ ਮੁਕੇਰੀਆਂ ਦੇ ਬੀ.ਐੱਸ.ਸੀ. ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੀਆਂ ਦੋ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਅਤੇ ਮਿਹਨਤ ਦਾ ਸਬੂਤ ਦਿੱਤਾ ਹੈ। ਕਾਲਜ ਦੀ ਵਿਦਿਆਰਥਣ ਮੇਘਾ ਨੇ 9.17 ਐੱਸ.ਜੀ.ਪੀ.ਏ. ਹਾਸਲ ਕਰਕੇ ਪੰਜਾਬ ਯੂਨੀਵਰਸਿਟੀ ਵਿਚ ਚੌਥਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਮੇਘਾ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਦੂਜਾ ਸਥਾਨ ਵੀ ਹਾਸਲ ਕੀਤਾ। ਇਸੇ ਤਰ੍ਹਾਂ ਜਸ਼ਨਪ੍ਰੀਤ ਕੌਰ ਨੇ 9.08 ਐੱਸ.ਜੀ.ਪੀ.ਏ. ਦੇ ਨਾਲ ਪੰਜਾਬ ਯੂਨੀਵਰਸਿਟੀ ਵਿਚ ਪੰਜਵਾਂ ਸਥਾਨ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੇ ਅਧਿਆਪਕਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੋਵਾਂ ਵਿਦਿਆਰਥਣਾਂ ਦੇ ਉੱਤਮ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਤੇ ਨਿਰੰਤਰ ਅਧਿਐਨ ਦੇ ਨਾਲ-ਨਾਲ ਅਧਿਆਪਕਾਂ ਦੇ ਮਾਰਗ ਦਰਸ਼ਨ ਨੇ ਇਸ ਸਫਲਤਾ ਵਿਚ ਅਹਿਮ ਭੂਮਿਕਾ ਨਿਭਾਈ ਹੈ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਦੋਵਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਸਥਾਨ ਹਾਸਲ ਕਰਨਾ ਵਿਦਿਆਰਥਣਾਂ ਦੇ ਨਾਲ-ਨਾਲ ਪੂਰੇ ਕਾਲਜ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਭੌਤਿਕ ਵਿਗਿਆਨ ਵਿਭਾਗ ਦੇ ਮੁਖੀ ਡਾ. ਅਰੁਣ ਕੁਮਾਰ, ਰਸਾਇਣ ਵਿਗਿਆਨ ਵਿਭਾਗ ਦੇ ਮੁਖੀ ਡਾ. ਜਸਮਿੰਦਰ, ਗਣਿਤ ਵਿਭਾਗ ਦੇ ਮੁਖੀ ਪ੍ਰੋ. ਪੀ.ਕੇ. ਸਿੰਗਲਾ, ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਪੰਕਜ ਸਰੀਨ ਅਤੇ ਵਿਗਿਆਨ ਵਿਭਾਗ ਦੇ ਸਮੂਹ ਅਧਿਆਪਕਾਂ ਨੇ ਵੀ ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਅੰਤ ਵਿਚ ਵਿਗਿਆਨ ਵਿਭਾਗ ਦੇ ਅਧਿਆਪਕਾਂ ਨੇ ਕਾਲਜ ਦੀ ਪ੍ਰਬੰਧਕੀ ਕਮੇਟੀ ਅਤੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਦਾ ਨਿਰੰਤਰ ਸਹਿਯੋਗ, ਮਾਰਗ ਦਰਸ਼ਨ ਤੇ ਵਿਦਿਆਰਥੀਆਂ ਨੂੰ ਬਿਹਤਰ ਵਿੱਦਿਅਕ ਵਾਤਾਵਰਨ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ।
ਪਿਛਲੀ ਖ਼ਬਰ ਵਰਿੰਦਰ ਇਕਵਾਲ ਸਿੰਘ ਬਿੰਦੂ ਘੁੰਮਣ ਨੇ ਸੰਸਾਰਪੁਰ ਪੰਚਾਇਤ ਨੂੰ 5 ਲੱਖ ਰੁਪਏ ਦਾ ਚੈੱਕ ਦਿੱਤਾ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਲੋਕ ਭਲਾਈ ਸਕੀਮਾਂ ਲਾਗੂ ਕਰਕੇ ਨਵੇਂ ਰਿਕਾਰਡ ਬਣਾਏ- ਰਾਜਾ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।