ਤਿੰਨ ਦਿਨਾਂ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ
ਭੰਗਾਲਾ, 1 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)- ਲੋਕਤੰਤਰ ਵਿਚ ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਅਤੇ ਨਵੇਂ ਵੋਟਰਾਂ ਨੂੰ ਜ਼ਿੰਮੇਵਾਰੀ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ, ਮਾਡਰਨ ਗਰੁੱਪ ਆਫ਼ ਕਾਲਜਿਜ਼ ਮੁਕੇਰੀਆਂ ਵਿਖੇ ਤਿੰਨ ਦਿਨਾਂ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ। ਉੱਚ ਸਿੱਖਿਆ ਵਿਭਾਗ, ਪੰਜਾਬ ਦੇ ਨਿਰਦੇਸ਼ਾਂ ਤਹਿਤ ਇਹ ਕੈਂਪ ਕਾਲਜ ਦੇ ਐਨ.
ਭੰਗਾਲਾ, 1 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)- ਲੋਕਤੰਤਰ ਵਿਚ ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਅਤੇ ਨਵੇਂ ਵੋਟਰਾਂ ਨੂੰ ਜ਼ਿੰਮੇਵਾਰੀ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ, ਮਾਡਰਨ ਗਰੁੱਪ ਆਫ਼ ਕਾਲਜਿਜ਼ ਮੁਕੇਰੀਆਂ ਵਿਖੇ ਤਿੰਨ ਦਿਨਾਂ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ। ਉੱਚ ਸਿੱਖਿਆ ਵਿਭਾਗ, ਪੰਜਾਬ ਦੇ ਨਿਰਦੇਸ਼ਾਂ ਤਹਿਤ ਇਹ ਕੈਂਪ ਕਾਲਜ ਦੇ ਐਨ.ਐਸ.ਐਸ. ਵਿੰਗ ਵੱਲੋਂ ਲਗਾਇਆ ਗਿਆ। ਕੈਂਪ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਤੇ ਯੋਗ ਵਿਦਿਆਰਥੀਆਂ ਦੀ ਬਤੌਰ ਵੋਟਰ ਰਜਿਸਟਰੇਸ਼ਨ ਕਰਵਾਉਣਾ ਸੀ। ਇਹ ਸਾਰਾ ਉਪਰਾਲਾ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਸੁਖਜਿੰਦਰ ਸਿੰਘ ਤੇ ਡੀਨ ਸਟੂਡੈਂਟ ਵੈੱਲਫੇਅਰ ਡਾ. ਕਮਲ ਕਿਸ਼ੋਰ ਦੀ ਅਗਵਾਈ ਹੇਠ ਸਫਲਤਾਪੂਰਵਕ ਨੇਪਰੇ ਚੜ੍ਹਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਤੇ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਤੇ ਐਡਮਿਸ਼ਨ ਨਿਰਦੇਸ਼ਕ ਪਰਵਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਲੋਕਤੰਤਰੀ ਅਧਿਕਾਰਾਂ ਤੇ ਜ਼ਿੰਮੇਵਾਰੀਆਂ ਨੂੰ ਸਮਝਣ ਦੀ ਅਪੀਲ ਕੀਤੀ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵੋਟਰ ਰਜਿਸਟਰੇਸ਼ਨ ਦੀ ਪੂਰੀ ਪ੍ਰਕਿਰਿਆ, ਨਿੱਜੀ ਵੇਰਵਿਆਂ ਦੀ ਪੜਤਾਲ ਤੇ ਲੋੜੀਂਦੇ ਦਸਤਾਵੇਜ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਕੈਂਪ ਨੂੰ ਸਫਲ ਬਣਾਉਣ ਵਿਚ ਐਨ.ਐਸ.ਐਸ. ਵਲੰਟੀਅਰਾਂ ਨੇ ਸ਼ਲਾਘਾਯੋਗ ਯੋਗਦਾਨ ਪਾਇਆ। ਉਨ੍ਹਾਂ ਨੇ ਕਾਲਜ ਦੇ ਹੋਰਨਾਂ ਵਿਦਿਆਰਥੀਆਂ ਨੂੰ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕਰਦਿਆਂ ਵੋਟ ਬਣਾਉਣ ਲਈ ਪ੍ਰੇਰਿਤ ਕੀਤਾ।