ਸਰਕਾਰ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ 100 ਕਰੋੜ ਦਾ ਬਜਟ ਰੱਖਿਆ - ਡਾ. ਰਾਜ ਕੁਮਾਰ
ਰਿਆਤ ਬਾਹਰਾ ਪ੍ਰੋਫੈਸ਼ਨਲ ‘ਵਰਸਿਟੀ ‘ਚ ਸੈਮੀਨਾਰ ਕਰਵਾਇਆ
ਹੁਸ਼ਿਆਰਪੁਰ, 1 ਸਤੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵੱਖ-ਵੱਖ ਵਿੱਦਿਅਕ ਅਦਾਰਿਆਂ ਵਿਚ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਤਹਿਤ ਸਥਾਨਕ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਨੌਵਾਂ ਸੈਮੀਨਾਰ ਕਰਵਾਇਆ ਗਿਆ ਜਿੱਥੇ ਸੰਤਾਂ-ਮਹਾਂਪੁਰਸ਼ਾਂ, ਸਿਆਸੀ ਸ਼ਖ਼ਸੀਅਤਾਂ ਤੇ ਇਤਿਹਾਸ ਦੇ ਮਾਹਿਰਾਂ ਵਲੋਂ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਦਾ ਸੱਦਾ ਦਿੰਦਿਆਂ ਸਮਾਜਿਕ ਬਰਾਬਰਤਾ ਤੇ ਬੇਗਮਪੁਰਾ ਦੇ ਸੰਕਲਪ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਾਂਝੇ ਯਤਨ ਕਰਨ ਦੀ ਤਾਕੀਦ ਕੀਤੀ। ਸੈਮੀਨਾਰ ਦੌਰਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਦੇ ਪ੍ਰਧਾਨ ਤੇ ਡੇਰਾ ਸੰਤ ਪ੍ਰੀਤਮ ਦਾਸ ਬਾਬੇ ਜੌੜੇ ਰਾਏਪੁਰ ਰਸੂਲਪੁਰ ਦੇ ਮੁਖੀ ਸੰਤ ਨਿਰਮਲ ਦਾਸ, ਡੇਰਾ ਬਾਬਾ ਨਰਾਇਣ ਦਾਸ ਸ਼ੇਰਪੁਰ ਢੱਕੋਂ, ਡੇਰਾ ਸੰਤ ਪ੍ਰੀਤਮ ਦਾਸ ਦੇ ਜਨਰਲ ਸਕੱਤਰ ਭੈਣ ਸੰਤੋਸ਼ ਕੁਮਾਰੀ, ਮੈਂਬਰ ਪਾਰਲੀਮੈਂਟ ਡਾ.
ਮ
ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਅਜੈ ਕੌਸ਼ਲ ਸੇਠੂ ਤੇ ਹੋਰ। ਤਸਵੀਰ : ਰਾਮਗੜ੍ਹੀਆ
02-09-2026
ਹੁਸ਼ਿਆਰਪੁਰ, 1 ਸਤੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵੱਖ-ਵੱਖ ਵਿੱਦਿਅਕ ਅਦਾਰਿਆਂ ਵਿਚ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਤਹਿਤ ਸਥਾਨਕ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਨੌਵਾਂ ਸੈਮੀਨਾਰ ਕਰਵਾਇਆ ਗਿਆ ਜਿੱਥੇ ਸੰਤਾਂ-ਮਹਾਂਪੁਰਸ਼ਾਂ, ਸਿਆਸੀ ਸ਼ਖ਼ਸੀਅਤਾਂ ਤੇ ਇਤਿਹਾਸ ਦੇ ਮਾਹਿਰਾਂ ਵਲੋਂ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਦਾ ਸੱਦਾ ਦਿੰਦਿਆਂ ਸਮਾਜਿਕ ਬਰਾਬਰਤਾ ਤੇ ਬੇਗਮਪੁਰਾ ਦੇ ਸੰਕਲਪ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਾਂਝੇ ਯਤਨ ਕਰਨ ਦੀ ਤਾਕੀਦ ਕੀਤੀ। ਸੈਮੀਨਾਰ ਦੌਰਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਦੇ ਪ੍ਰਧਾਨ ਤੇ ਡੇਰਾ ਸੰਤ ਪ੍ਰੀਤਮ ਦਾਸ ਬਾਬੇ ਜੌੜੇ ਰਾਏਪੁਰ ਰਸੂਲਪੁਰ ਦੇ ਮੁਖੀ ਸੰਤ ਨਿਰਮਲ ਦਾਸ, ਡੇਰਾ ਬਾਬਾ ਨਰਾਇਣ ਦਾਸ ਸ਼ੇਰਪੁਰ ਢੱਕੋਂ, ਡੇਰਾ ਸੰਤ ਪ੍ਰੀਤਮ ਦਾਸ ਦੇ ਜਨਰਲ ਸਕੱਤਰ ਭੈਣ ਸੰਤੋਸ਼ ਕੁਮਾਰੀ, ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਡਾ. ਇਸ਼ਾਂਕ ਕੁਮਾਰ, ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਚੰਦਰ ਮੋਹਨ, ਜ਼ਿਲ੍ਹਾ ਖੋਜ ਅਫ਼ਸਰ ਡਾ. ਜਸਵੰਤ ਰਾਏ, ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਪ੍ਰਭਦੀਪ, ਜਸਨੂਰ ਕੌਰ ਸੈਣੀ ਅਤੇ ਨਵਪ੍ਰੀਤ ਕੌਰ ਨੇ ਗੁਰੂ ਜੀ ਦੇ ਜੀਵਨ, ਫ਼ਲਸਫ਼ੇ, ਸਿੱਖਿਆਵਾਂ ਅਤੇ ਉਨ੍ਹਾਂ ਦੀ ਅਜੋਕੇ ਯੁੱਗ ਵਿਚ ਮਹੱਤਤਾ ਬਾਰੇ ਵਿਸਥਾਰਤ ਚਾਨਣਾ ਪਾਇਆ। ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ, ਡਾਕੂਮੈਂਟਰੀ ਸ਼ੋਅ, ਡਰੋਨ ਸ਼ੋਅ, ਮੈਰਾਥਨ ਤੇ ਹੋਰ ਉਪਰਾਲਿਆਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵਲੋਂ 650ਵਾਂ ਪ੍ਰਕਾਸ਼ ਉਤਸਵ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸਰਕਾਰ ਵਲੋਂ ਸਮਾਗਮਾਂ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਸਿੱਖਿਆ ਦੇ ਵੱਧ ਤੋਂ ਵੱਧ ਫੈਲਾਅ ਦਾ ਸੱਦਾ ਦਿੱਤਾ। ਜ਼ਿਲ੍ਹਾ ਖੋਜ ਅਫ਼ਸਰ ਡਾ. ਜਸਵੰਤ ਰਾਏ, ਯੂਨੀਵਰਸਿਟੀ ਦੇ ਲਾਅ ਵਿਭਾਗ ਦੀ ਵਿਦਿਆਰਥਣ ਪ੍ਰਭਦੀਪ ਫੁਗਲਾਣਾ, ਫਾਰਮੇਸੀ ਵਿਭਾਗ ਦੀ ਵਿਦਿਆਰਥਣ ਜਸਨੂਰ ਕੌਰ ਸੈਣੀ ਤੇ ਮੈਨੇਜਮੈਂਟ ਵਿਭਾਗ ਦੀ ਵਿਦਿਆਰਥਣ ਨਵਪ੍ਰੀਤ ਕੌਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਚੰਦਰ ਮੋਹਨ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਯੂਨੀਵਰਸਿਟੀ ਦੇ ਫਾਰਮਾਸਿਟੀਕਲ ਕਾਲਜ ਦੇ ਪ੍ਰਿੰਸੀਪਲ ਡਾ. ਮਨਿੰਦਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।