03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਮੁਕੇਰੀਆਂ, 2 ਸਤੰਬਰ (ਰਾਮਗੜ੍ਹੀਆ)- ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਵਿਖੇ ਚੇਅਰਮੈਨ ਐਡਵੋਕੇਟ ਡਾ. ਜੇ.

ਅਜੀਤ ਡੈਸਕ 03-09-2026
ਮੁਕੇਰੀਆਂ, 2 ਸਤੰਬਰ (ਰਾਮਗੜ੍ਹੀਆ)- ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਵਿਖੇ ਚੇਅਰਮੈਨ ਐਡਵੋਕੇਟ ਡਾ.ਜੇ.ਐੱਸ. ਮਿਨਹਾਸ ਅਤੇ ਪ੍ਰਿੰਸੀਪਲ ਰੇਨੂੰ ਬਾਲਾ ਦੀ ਅਗਵਾਈ ਹੇਠ ਨਰਸਰੀ ਜਮਾਤ ਤੋਂ ਯੂ. ਕੇ. ਜੀ. ਜਮਾਤ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਵਿਚ ਮਨਮੋਹਕ ਪੁਸ਼ਾਕਾਂ ਪਹਿਨੀਆਂ ਅਤੇ ਸਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ। ਨਾਚ ਅਤੇ ਕ੍ਰਿਸ਼ਨ ਲੀਲ੍ਹਾ ਨੇ ਸਾਰਿਆਂ ਨੂੰ ਮੋਹਿਤ ਕਰ ਦਿੱਤਾ। ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਦੇ ਸੱਚ, ਕਰਮ ਅਤੇ ਧਾਰਮਿਕਤਾ ਦੇ ਆਦਰਸ਼ਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅੰਤ ਵਿਚ ਸਾਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦਾ ਆਨੰਦ ਮਾਣਿਆ।
ਪਿਛਲੀ ਖ਼ਬਰ ਐਸ.ਪੀ.ਐਨ.ਕਾਲਜ ਵਿਚ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਸ਼ੇਸ਼ ਕਲਾਸਾਂ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਵਿਖੇ ਪਲਾਸਟਿਕ ਮੁਕਤ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।