05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਟਾਂਡਾ ਉੜਮੁੜ, 4 ਸਤੰਬਰ (ਭਗਵਾਨ ਸਿੰਘ ਸੈਣੀ)-ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਦੇ ਨਿਰਦੇਸ਼ਾਂ ਤੇ ਪ੍ਰਿੰਸੀਪਲ ਕੁਲਵੀਰ ਸਿੰਘ ਦੀ ਯੋਗ ਅਗਵਾਈ ਹੇਠ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਨਾਲ ਹੋਈ।

ਅਜੀਤ ਡੈਸਕ 05-09-2026
ਟਾਂਡਾ ਉੜਮੁੜ, 4 ਸਤੰਬਰ (ਭਗਵਾਨ ਸਿੰਘ ਸੈਣੀ)-ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਦੇ ਨਿਰਦੇਸ਼ਾਂ ਤੇ ਪ੍ਰਿੰਸੀਪਲ ਕੁਲਵੀਰ ਸਿੰਘ ਦੀ ਯੋਗ ਅਗਵਾਈ ਹੇਠ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਨਾਲ ਹੋਈ। ਇਸ ਤੋਂ ਬਾਅਦ ਪ੍ਰੀ-ਪ੍ਰਾਇਮਰੀ ਤੇ ਪ੍ਰਾਇਮਰੀ ਵਿੰਗ ਦੇ ਛੋਟੇ-ਛੋਟੇ ਬੱਚੇ ਭਗਵਾਨ ਸ੍ਰੀ ਕ੍ਰਿਸ਼ਨ, ਰਾਧਾ ਰਾਣੀ, ਸੁਦਾਮਾ ਤੇ ਗੋਪੀਆਂ ਦੇ ਮਨਮੋਹਕ ਪਹਿਰਾਵੇ ਵਿਚ ਸਜ ਕੇ ਸਕੂਲ ਪਹੁੰਚੇ। ਬੱਚਿਆਂ ਦੀਆਂ ਇਹ ਸੁੰਦਰ ਝਾਕੀਆਂ ਸਭ ਦੇ ਆਕਰਸ਼ਣ ਦਾ ਕੇਂਦਰ ਬਣੀਆਂ ਰਹੀਆਂ। ਇਸ ਤਿਉਹਾਰ ਦੇ ਸੰਬੰਧ ਵਿਚ ਸਕੂਲ ਦੇ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਦਾ ਆਯੋਜਨ ਕੀਤਾ। ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਸ੍ਰੀ ਕ੍ਰਿਸ਼ਨ ਦਾ ਮੁਕਟ ਬਣਾਉਣ, ਹਾਂਡੀ/ਮਟਕੀ ਸਜਾਉਣ ਅਤੇ ਸੁੰਦਰ ਬਾਂਸਰੀਆਂ ਤਿਆਰ ਕਰਨ ਦੀਆਂ ਗਤੀਵਿਧੀਆਂ ਵਿਚ ਆਪਣੀ ਕਲਾ ਦੇ ਜੌਹਰ ਦਿਖਾਏ। ਸਭਿਆਚਾਰਕ ਪ੍ਰੋਗਰਾਮ ਦੌਰਾਨ ਛੋਟੇ-ਛੋਟੇ ਬੱਚਿਆਂ ਨੇ ਰਾਧਾ-ਕ੍ਰਿਸ਼ਨ ਦੇ ਭਜਨਾਂ ’ਤੇ ਮਨਮੋਹਕ ਨਾਚ ਪੇਸ਼ ਕਰਕੇ ਪੂਰੇ ਮਾਹੌਲ ਨੂੰ ਭਗਤੀ ਮਈ ਬਣਾ ਦਿੱਤਾ। ਛੋਟੇ ਬੱਚਿਆਂ ਵਲੋਂ ਮਟਕੀ ਫੋੜਨ ਦਾ ਦ੍ਰਿਸ਼ ਖਿੱਚ ਦਾ ਕੇਂਦਰ ਬਣਿਆ। ਇਸ ਮੌਕੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਨੇ ਆਪਣੇ ਸੰਦੇਸ਼ ਵਿਚ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਜਨਮ ਅਸ਼ਟਮੀ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਸਕੂਲ ਦੇ ਪ੍ਰਿੰਸੀਪਲ ਕੁਲਵੀਰ ਸਿੰਘ ਨੇ ਬੱਚਿਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਤੇ ਉਨ੍ਹਾਂ ਦੇ ਉਪਦੇਸ਼ਾਂ (ਸ਼੍ਰੀਮਦ ਭਗਵਦ ਗੀਤਾ) ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਾਈਸ ਚੇਅਰਮੈਨ ਕੁਲਵੰਤ ਸਿੰਘ ਮਾਰਸ਼ਲ, ਕੋਆਰਡੀਨੇਟਰ ਬਲਦੇਵ ਸਿੰਘ, ਓਂਕਾਰ ਸਿੰਘ, ਮਨੀਸ਼ ਸਿੰਘ, ਪਰਮਜੀਤ ਕੌਰ, ਟੀਨਾ ਸ਼ਰਮਾ, ਮਨਦੀਪ ਕੌਰ, ਅਮਨਦੀਪ ਕੌਰ, ਅੰਮ੍ਰਿਤ ਕੌਰ, ਪਰਵੀਨ ਕੌਰ, ਪ੍ਰਿਅੰਕਾ, ਹਰਮਨ ਦੀ, ਸੁਮਨ, ਕੋਮਲ, ਮਨਪ੍ਰੀਤ, ਸ਼ਰਮਜੀਤ ਕੌਰ, ਰਜਿੰਦਰ ਕੌਰ ਤੇ ਸਮੂਹ ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਚ ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਉਤਸਵ ਮਨਾਇਆ ਅਗਲੀ ਖ਼ਬਰ ਅੱਜ ਦੇ ਸਮੇਂ ’ਚ ਭਗਵਾਨ ਸ੍ਰੀ ਰਾਮ ਦੇ ਆਦਰਸ਼ ਸਮਾਜ ਲਈ ਹੋਰ ਵੀ ਪ੍ਰਸੰਗਿਕ-ਵਿਧਾਇਕ ਜਿੰਪਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।