06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਰਮਦਾਸਪੁਰ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਗੜ੍ਹਦੀਵਾਲਾ, 5 ਸਤੰਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਗੁਰਦੁਆਰਾ ਸਾਹਿਬ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਵਲੋਂ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ, ਜਿਸ ਦੌਰਾਨ ਸੇਵਾ-ਮੁਕਤ ਹੈੱਡਮਾਸਟਰ ਗੁਰਦੇਵ ਸਿੰਘ, ਸੇਵਾ-ਮੁਕਤ ਪ੍ਰਿੰਸੀਪਲ ਰਸ਼ਪਾਲ ਕੌਰ, ਮੈਡਮ ਜਸਵੀਰ ਕੌਰ ਅੰਬਾਲਾ ਜੱਟਾਂ, ਮੈਡਮ ਕੁਲਜੀਤ ਕੌਰ, ਮੈਡਮ ਜਸਦੀਪ ਕੌਰ, ਮੈਡਮ ਤਜਿੰਦਰ ਕੌਰ, ਮੈਡਮ ਬਲਜਿੰਦਰ ਕੌਰ, ਮੈਡਮ ਜਸਵੀਰ ਕੌਰ, ਮੈਡਮ ਹਰਭਜਨ ਕੌਰ ਆਦਿ ਅਧਿਆਪਕ ਸਾਹਿਬਾਨ ਨੂੰ ਵਿਸ਼ੇਸ਼ ਤੌਰ ‘ਤੇ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਵਲੋਂ ਸਨਮਾਨਿਤ ਕੀਤਾ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਸੰਗਤਾਂ ਨੂੰ ਸ੍ਰੀ ਗੁਰੁ ਗ੍ਰੰਥ ਸਾਹਿਬ ਨਾਲ ਜੋੜਨ ਲਈ ਪਿੰਡ-ਪਿੰਡ ‘ਚ ਜਾ ਕੇ ਕਰਵਾਏ ਜਾ ਰਹੇ ਕੀਰਤਨ ਦਰਬਾਰ ਸਮਾਗਮਾਂ ਦੀ ਭਰਪੂਰ ਸ਼ਲਾਘਾ ਕੀਤੀ।

ਅਜੀਤ ਡੈਸਕ 06-09-2026
ਗੜ੍ਹਦੀਵਾਲਾ, 5 ਸਤੰਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਗੁਰਦੁਆਰਾ ਸਾਹਿਬ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਵਲੋਂ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ, ਜਿਸ ਦੌਰਾਨ ਸੇਵਾ-ਮੁਕਤ ਹੈੱਡਮਾਸਟਰ ਗੁਰਦੇਵ ਸਿੰਘ, ਸੇਵਾ-ਮੁਕਤ ਪ੍ਰਿੰਸੀਪਲ ਰਸ਼ਪਾਲ ਕੌਰ, ਮੈਡਮ ਜਸਵੀਰ ਕੌਰ ਅੰਬਾਲਾ ਜੱਟਾਂ, ਮੈਡਮ ਕੁਲਜੀਤ ਕੌਰ, ਮੈਡਮ ਜਸਦੀਪ ਕੌਰ, ਮੈਡਮ ਤਜਿੰਦਰ ਕੌਰ, ਮੈਡਮ ਬਲਜਿੰਦਰ ਕੌਰ, ਮੈਡਮ ਜਸਵੀਰ ਕੌਰ, ਮੈਡਮ ਹਰਭਜਨ ਕੌਰ ਆਦਿ ਅਧਿਆਪਕ ਸਾਹਿਬਾਨ ਨੂੰ ਵਿਸ਼ੇਸ਼ ਤੌਰ ‘ਤੇ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਵਲੋਂ ਸਨਮਾਨਿਤ ਕੀਤਾ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਸੰਗਤਾਂ ਨੂੰ ਸ੍ਰੀ ਗੁਰੁ ਗ੍ਰੰਥ ਸਾਹਿਬ ਨਾਲ ਜੋੜਨ ਲਈ ਪਿੰਡ-ਪਿੰਡ ‘ਚ ਜਾ ਕੇ ਕਰਵਾਏ ਜਾ ਰਹੇ ਕੀਰਤਨ ਦਰਬਾਰ ਸਮਾਗਮਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਮੈਡਮ ਜਸਵੀਰ ਕੌਰ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ। ਇਸ ਮੌਕੇ ਡਾ. ਹਰਜੀਤ ਸਿੰਘ, ਮਾਤਾ ਕਰਮਜੀਤ ਕੌਰ, ਹਰਪਾਲ ਕੌਰ, ਹਰਮਿੰਦਰ ਕੌਰ, ਜਸਵਿੰਦਰ ਕੌਰ, ਹਰਦੀਪ ਕੌਰ, ਕੁਲਦੀਪ ਕੌਰ, ਸਰਬਜੀਤ ਕੌਰ ਮੱਲ੍ਹੀ, ਕੁਲਵਿੰਦਰ ਕੌਰ, ਗੁਰਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਹੁਸ਼ਿਆਰਪੁਰ ’ਚ ‘ਮੇਲਾਂ ਤੀਆਂ ਦਾ’ ਕਰਵਾਇਆ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ’ਚ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।