07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਡਾ. ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਵਿਦਿਆਰਥੀਆਂ ਨੇ ਲਗਾਏ ਬੂਟੇ

ਪੱਸੀ ਕੰਢੀ, 6 ਸਤੰਬਰ (ਜਗਤਾਰ ਸਿੰਘ ਰਜਪਾਲਮਾ)-ਗੜ੍ਹਦੀਵਾਲਾ ਨੇੜੇ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਡੀ. ਡੀ.

ਅਜੀਤ ਡੈਸਕ 07-09-2026
ਪੱਸੀ ਕੰਢੀ, 6 ਸਤੰਬਰ (ਜਗਤਾਰ ਸਿੰਘ ਰਜਪਾਲਮਾ)-ਗੜ੍ਹਦੀਵਾਲਾ ਨੇੜੇ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਡੀ. ਡੀ. ਓ. ਪ੍ਰਿੰਸੀਪਲ ਸੰਜੀਵ ਕੁਮਾਰ ਦੀ ਅਗਵਾਈ ਹੇਠ ਮਹਾਨ ਸਿੱਖਿਆ ਸ਼ਾਸਤਰੀ ਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਜੀ ਦੇ ਜਨਮ ਦਿਨ ਨੂੰ ਅਧਿਆਪਕ ਦਿਵਸ ਵਜੋਂ ਮਨਾਇਆ। ਇਸ ਮੌਕੇ ਸਕੂਲ ਵਲੋਂ ਅਧਿਆਪਕ ਦਿਵਸ ਦੀ ਖ਼ੁਸ਼ੀ ਨੂੰ ਵਾਤਾਵਰਨ ਸੰਭਾਲ ਨਾਲ ਜੋੜਦਿਆਂ ਵਿਸ਼ੇਸ਼ ਤੌਰ ’ਤੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੌਕੇ 5 ਸਤੰਬਰ ਨੂੰ ਜਨਮ ਲੈਣ ਵਾਲੇ ਵਿਦਿਆਰਥੀਆਂ ਵਲੋਂ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਦਲਜੀਤ ਸਿੰਘ (ਪੰਜਾਬੀ) ਤੇ ਸਮੂਹ ਸਕੂਲ ਸਟਾਫ਼ ਦੀ ਹਾਜ਼ਰੀ ਵਿਚ ਸਕੂਲ ਕੈਂਪਸ ਵਿਖੇ ਅੰਬ ਦਾ ਬੂਟਾ ਲਗਾ ਕੇ ਬੂਟੇ ਲਗਾਉਣ ਦਾ ਸਿਲਸਿਲਾ ਆਰੰਭ ਕੀਤਾ। ਇਸ ਪਹਿਲਕਦਮੀ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਜਨਮ ਦਿਨ ਨੂੰ ਯਾਦਗਾਰ ਬਣਾਉਣ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਲਈ ਯੋਗਦਾਨ ਪਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਸਕੂਲ ਕਾਰਜਕਾਰੀ ਪ੍ਰਿੰਸੀਪਲ ਦਲਜੀਤ ਸਿੰਘ ਨੇ ਕਿਹਾ ਕਿ ਅਧਿਆਪਕ ਦਿਵਸ ਮੌਕੇ ਬੂਟੇ ਲਗਾਉਣ ਦੀ ਇਹ ਪਹਿਲ ਵਿਦਿਆਰਥੀਆਂ ਵਿਚ ਕੁਦਰਤ ਪ੍ਰਤੀ ਪਿਆਰ ਤੇ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਇਕ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਲੈਕ. ਦਿਨੇਸ਼ ਠਾਕੁਰ, ਲੈਕ. ਇੰਦਰਜੀਤ, ਲੈਕ. ਉਮੇਸ਼ ਕੁਮਾਰ, ਜਗਵਿੰਦਰ ਸਿੰਘ, ਜਗਮੋਹਣ ਸਿੰਘ, ਗੁਰਪ੍ਰੀਤ ਸਿੰਘ, ਅਨੁਰਾਗ ਠਾਕੁਰ, ਬਲਵਿੰਦਰ ਕੌਰ, ਰਮਨਦੀਪ ਕੌਰ, ਰੇਖਾ ਦੇਵੀ, ਸਪਨਾ ਸਲਾਰੀਆ, ਸੁਮਨਦੀਪ ਕੌਰ, ਅੰਮ੍ਰਿਤ ਜੋਤੀ, ਜਗਦੇਵ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਗਾਉਣ ਦਾ ਕਾਂਗਰਸੀ ਆਗੂਆਂ ਨੇ ਕੀਤਾ ਸਵਾਗਤ ਅਗਲੀ ਖ਼ਬਰ ਭੇਦ ਭਰੀ ਹਾਲਤ ’ਚ ਨੌਜਵਾਨ ਵਿਅਕਤੀ ਦੀ ਲਾਸ਼ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।