07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਐੱਸ. ਆਈ. ਆਰ.-2026 ਦੀ ਪ੍ਰਗਤੀ ਦੀ ਸਮੀਖਿਆ ਲਈ ਕੱਲ੍ਹ ਹੁਸ਼ਿਆਰਪੁਰ ਪਹੁੰਚਣਗੇ ਰੋਲ ਆਬਜ਼ਰਵਰ-ਆਸ਼ਿਕਾ ਜੈਨ

ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਵਿਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ.

ਅਜੀਤ ਡੈਸਕ 07-09-2026
ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਵਿਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ. ਆਰ.)-2026 ਪ੍ਰਕਿਰਿਆ ਦੀ ਨਿਗਰਾਨੀ ਲਈ ਨਿਯੁਕਤ ਰੋਲ ਆਬਜ਼ਰਵਰ ਆਈ. ਏ. ਐੱਸ. ਅਧਿਕਾਰੀ ਦਲਜੀਤ ਸਿੰਘ ਮਾਂਗਟ 8 ਸਤੰਬਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘਾਈ ਸਮੀਖਿਆ ਸੰਬੰਧੀ ਚੱਲ ਰਹੀ ਪ੍ਰਕਿਰਿਆ ਤੇ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਵਿਸਥਾਰ ਨਾਲ ਸਮੀਖਿਆ ਕਰਨਗੇ। ਇਸ ਸੰਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਦੱਸਿਆ ਕਿ ਰੋਲ ਆਬਜ਼ਰਵਰ ਵਲੋਂ 8 ਸਤੰਬਰ ਨੂੰ ਜ਼ਿਲ੍ਹੇ ਦੇ ਸੈਕਟਰ ਅਧਿਕਾਰੀਆਂ, ਲੋਕ ਸਭਾ/ਵਿਧਾਨ ਸਭਾ ਮੈਂਬਰਾਂ ਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਦੌਰਾਨ ਐੱਸ. ਆਈ. ਆਰ.-2026 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਗਤੀ, ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਤੇ ਵੋਟਰ ਸੂਚੀ ਨਾਲ ਸੰਬੰਧਿਤ ਵੱਖ-ਵੱਖ ਪ੍ਰਕਿਰਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਰੋਲ ਆਬਜ਼ਰਵਰ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ ਦੀ ਸਮੀਖਿਆ ਕੀਤੀ ਜਾਵੇਗੀ। ਇਸ ਦੇ ਨਾਲ ਹੀ ਫ਼ੀਲਡ ਪੱਧਰ ’ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਕੀਤੀ ਜਾ ਰਹੀ ਦਸਤਾਵੇਜ਼ਾਂ ਦੀ ਜਾਂਚ ਤੇ ਵੋਟਰਾਂ ਦੀ ਤਸਦੀਕ ਸਮੇਤ ਹੋਰ ਸੰਬੰਧਿਤ ਕਾਰਵਾਈ ਦਾ ਵੀ ਜਾਇਜ਼ਾ ਲਿਆ ਜਾਵੇਗਾ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੋਟਰ ਸੂਚੀ ਦੀ ਸੁਧਾਈ ਨਾਲ ਜੁੜੀ ਹਰੇਕ ਕਾਰਵਾਈ ਪੂਰੀ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਨਿਰਧਾਰਿਤ ਨਿਯਮਾਂ ਅਨੁਸਾਰ ਕੀਤੀ ਜਾਵੇ, ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿਚ ਸ਼ਾਮਿਲ ਹੋਣ ਤੋਂ ਵਾਂਝਾ ਨਾ ਰਹੇ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਸ਼ਹਿਰੀ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਦਾ ਟਾਂਡਾ ’ਚ ਸਨਮਾਨ ਅਗਲੀ ਖ਼ਬਰ ਆਜ਼ਾਦ ਟੈਕਸੀ ਯੂਨੀਅਨ ਪੰਜਾਬ ਦੀ ਭਰਵੀਂ ਮੀਟਿੰਗ ’ਚ ਜ਼ਿਲ੍ਹਾ ਨਵਾਂਸ਼ਹਿਰ ਅਤੇ ਗੜ੍ਹਸ਼ੰਕਰ ਬਲਾਕ ਦੇ ਅਹੁਦੇਦਾਰਾਂ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।