08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਖ਼ਾਲਸਾ ਕਾਲਜ ਦੇ ਅਰਥ-ਸ਼ਾਸਤਰ ਵਿਭਾਗ ਵਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ

ਗੜ੍ਹਦੀਵਾਲਾ, 6 ਸਤੰਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰ. ਡਾ.

’ਨੈਤਿਕ ਸਿੱਖਿਆ’ ਸੰਬੰਧੀ ਕਰਵਾਏ ਲੈਕਚਰ ਦੌਰਾਨ ਸੰਬੋਧਨ ਕਰਦੇ ਡਾ. ਅਰਚਨਾ ਠਾਕੁਰ। ਤਸਵੀਰ : ਚੱਗਰ 07-09-2026
ਗੜ੍ਹਦੀਵਾਲਾ, 6 ਸਤੰਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰ. ਡਾ. ਜਸਪਾਲ ਸਿੰਘ ਦੀ ਅਗਵਾਈ ਵਿਚ ਅਰਥ-ਸ਼ਾਸਤਰ ਵਿਭਾਗ ਵਲੋਂ ਵਿਦਿਆਰਥੀਆਂ ਲਈ ‘ਨੈਤਿਕ ਸਿੱਖਿਆ’ ਵਿਸ਼ੇ ’ਤੇ ਇਕ ਵਿਸ਼ੇਸ਼ ਲੈਕਚਰ ਕਰਵਾਇਆ। ਜਿਸ ਦੌਰਾਨ ਡਾ. ਅਰਚਨਾ ਠਾਕੁਰ ਨੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ, ਇਮਾਨਦਾਰੀ, ਅਨੁਸ਼ਾਸਨ, ਜ਼ਿੰਮੇਵਾਰੀ, ਸਹਿਣਸ਼ੀਲਤਾ ਅਤੇ ਦੂਜਿਆਂ ਪ੍ਰਤੀ ਸਤਿਕਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਲੈਕਚਰ ਦੌਰਾਨ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿਚ ਸਚਾਈ, ਸਹਿਯੋਗ, ਮਨੁੱਖੀ ਕਦਰਾਂ-ਕੀਮਤਾਂ ਤੇ ਸਮਾਜਿਕ ਜ਼ਿੰਮੇਵਾਰੀ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰ. ਡਾ. ਜਸਪਾਲ ਸਿੰਘ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਕੇਵਲ ਅਕਾਦਮਿਕ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਵਿਚ ਚੰਗੇ ਆਚਰਨ, ਅਨੁਸ਼ਾਸਨ, ਜ਼ਿੰਮੇਵਾਰੀ ਅਤੇ ਮਨੁੱਖੀ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਵੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਸਤਵੰਤ ਕੌਰ, ਮੈਡਮ ਜਸਪ੍ਰੀਤ ਕੌਰ, ਡਾ. ਰਵਿੰਦਰ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਨੰਦ ਲਾਲ ਸਕੂਲ ਸਹੌੜਾ ਡਡਿਆਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਇੱਛਾ ਪੂਰਨ ਸ੍ਰੀ ਬਾਲਾ ਜੀ ਧਾਮ ਹਨੂੰਮਾਨ ਮੰਦਰ ਨੰਗਲ ਬਿਹਾਲਾਂ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।