07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਆਕਸਫੋਰਡ ਵਰਲਡ ਸਕੂਲ ਵਿਚ ਅਧਿਆਪਕ ਦਿਵਸ ਮਨਾਇਆ

ਘੋਗਰਾ, 6 ਸਤੰਬਰ (ਆਰ. ਐੱਸ.

ਅਜੀਤ ਡੈਸਕ 07-09-2026
ਘੋਗਰਾ, 6 ਸਤੰਬਰ (ਆਰ. ਐੱਸ. ਸਲਾਰੀਆ)-ਆਕਸਫੋਰਡ ਵਰਲਡ ਸਕੂਲ ਸਹੋੜਾ ਡਡਿਆਲ ਵਿਖੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਜਨਮ ਦਿਵਸ (ਅਧਿਆਪਕ ਦਿਵਸ) ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਡਾ. ਜੇ. ਐਸ. ਮਿਨਹਾਸ ਤੇ ਪ੍ਰਿੰਸੀਪਲ ਸ੍ਰੀਮਤੀ ਸਰੋਜ ਬਾਲਾ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਮਿਹਨਤ, ਸਮਰਪਣ ਤੇ ਸਿੱਖਿਆ ਦੇ ਖੇਤਰ ਵਿਚ ਦਿੱਤੇ ਜਾ ਰਹੇ ਯੋਗਦਾਨ ਦੀ ਭਰਪੂਰ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਸਿੱਖਿਆ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਦੇ ਚਰਿੱਤਰ ਤੇ ਭਵਿੱਖ ਨੂੰ ਸੰਵਾਰਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ, ਪਿਆਰ ਅਤੇ ਧੰਨਵਾਦ ਪ੍ਰਗਟ ਕੀਤਾ। ਸਮਾਗਮ ਦੌਰਾਨ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜਨਮ ਦਿਵਸ (ਅਧਿਆਪਕ ਦਿਵਸ) ਸਕੂਲ ਦਾ ਮਾਹੌਲ ਉਤਸ਼ਾਹ ਤੇ ਖ਼ੁਸ਼ੀ ਨਾਲ ਭਰਿਆ ਰਿਹਾ। ਅਧਿਆਪਕ ਦਿਵਸ ’ਤੇ ਆਪਣੇ ਸਾਰੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੰਦੇ ਹਾਂ। ਇਹ ਖ਼ਾਸ ਮੌਕੇ ਸਾਰਿਆਂ ਲਈ ਖ਼ੁਸ਼ੀਆਂ, ਸ਼ਾਂਤੀ ਤੇ ਖ਼ੁਸ਼ਹਾਲੀ ਲੈ ਕੇ ਆਉਣ।
ਪਿਛਲੀ ਖ਼ਬਰ ਚੰਡੀਗੜ੍ਹ ਕਿਸਾਨੀ ਧਰਨੇ ’ਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲਮਾਜਰਾ ਜ਼ਖ਼ਮੀ ਅਗਲੀ ਖ਼ਬਰ ਪੀ. ਯੂ. ਸੈਨੇਟ ਚੋਣ ਲਈ ਸੁਰਜੀਤ ਮੁਹਾਲੀ ਵਰਗੇ ਲੋਕ-ਘੋਲਾਂ ਤੇ ਸਿੱਖਿਆ ਨੂੰ ਸਮਰਪਿਤ ਆਗੂ ਨੂੰ ਸੈਨੇਟਰ ਬਣਾਇਆ ਜਾਵੇ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।