07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮੈਡਮ ਕਿਰਨਜੀਤ ਕੌਰ ਅਹੁਦਾ ਸੰਭਾਲਣ ਸਮੇਂ ਨਾਲ ਸਟਾਫ਼। ਮੈਡਮ ਕਿਰਨਜੀਤ ਕੌਰ ਸ. ਹ. ਸਕੂਲ ਬਹਿਰਾਮ ਦੇ ਬਣੇ ਮੁੱਖ ਅਧਿਆਪਕਾ

ਬਹਿਰਾਮ, 6 ਸਤੰਬਰ (ਸਰਬਜੀਤ ਸਿੰਘ ਚੱਕ ਰਾਮੂੰ)-ਸਿੱਖਿਆ ਵਿਭਾਗ ਵਿਚ ਲੰਮਾ ਸਮਾਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀ ਉੱਘੀ ਅਧਿਆਪਕਾ ਕਿਰਨਜੀਤ ਕੌਰ ਨੇ ਤਰੱਕੀ ਪ੍ਰਾਪਤ ਕਰਨ ਉਪਰੰਤ ਸਰਕਾਰੀ ਹਾਈ ਸਕੂਲ ਬਹਿਰਾਮ ਵਿਖੇ ਬਤੌਰ ਮੁੱਖ ਅਧਿਆਪਕਾ ਆਪਣਾ ਅਹੁਦਾ ਸੰਭਾਲਿਆ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਸਕੂਲ ਇੰਚਾਰਜ ਜਸਵਿੰਦਰ ਕੌਰ ਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।

ਅਜੀਤ ਡੈਸਕ 07-09-2026
ਬਹਿਰਾਮ, 6 ਸਤੰਬਰ (ਸਰਬਜੀਤ ਸਿੰਘ ਚੱਕ ਰਾਮੂੰ)-ਸਿੱਖਿਆ ਵਿਭਾਗ ਵਿਚ ਲੰਮਾ ਸਮਾਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀ ਉੱਘੀ ਅਧਿਆਪਕਾ ਕਿਰਨਜੀਤ ਕੌਰ ਨੇ ਤਰੱਕੀ ਪ੍ਰਾਪਤ ਕਰਨ ਉਪਰੰਤ ਸਰਕਾਰੀ ਹਾਈ ਸਕੂਲ ਬਹਿਰਾਮ ਵਿਖੇ ਬਤੌਰ ਮੁੱਖ ਅਧਿਆਪਕਾ ਆਪਣਾ ਅਹੁਦਾ ਸੰਭਾਲਿਆ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਸਕੂਲ ਇੰਚਾਰਜ ਜਸਵਿੰਦਰ ਕੌਰ ਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਕਿਰਨਜੀਤ ਕੌਰ ਨੇ ਇਸ ਤੋਂ ਪਹਿਲਾਂ ਬਾਬਾ ਗੋਲਾ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਲਗਪਗ 28 ਸਾਲ ਹਿੰਦੀ ਮਿਸਟ੍ਰੈਸ ਵਜੋਂ ਅਣਥੱਕ ਤੇ ਸ਼ਲਾਘਾਯੋਗ ਸੇਵਾਵਾਂ ਦਿੱਤੀਆਂ ਹਨ। ਆਪਣੇ ਇਸ ਲੰਮੇ ਕਾਰਜਕਾਲ ਦੌਰਾਨ ਉਨ੍ਹਾਂ ਦਾ ਰਿਕਾਰਡ ਪੂਰੀ ਤਰ੍ਹਾਂ ਬੇਦਾਗ ਰਿਹਾ ਹੈ। ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੇ ਹਮੇਸ਼ਾ ਸਕੂਲ ਦੇ ਵਿਕਾਸ ਅਤੇ ਅਨੁਸ਼ਾਸਨ ਨੂੰ ਕਾਇਮ ਰੱਖਣ ਵਿਚ ਅਹਿਮ ਯੋਗਦਾਨ ਪਾਇਆ। ਅਹੁਦਾ ਸੰਭਾਲਣ ਉਪਰੰਤ ਮੈਡਮ ਕਿਰਨਜੀਤ ਕੌਰ ਨੇ ਕਿਹਾ ਕਿ ਉਹ ਸਕੂਲ ਵਿਚ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ, ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਸੰਸਥਾ ਦੀ ਬਿਹਤਰੀ ਲਈ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨਗੇ। ਇਸ ਮੌਕੇ ਸਮੂਹ ਸਟਾਫ਼ ਵਲੋਂ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ ਗਿਆ।
ਪਿਛਲੀ ਖ਼ਬਰ ਡਿਪਲੋਮਾ ਦੇ ਦੂਸਰੇ ਸਾਲ ਦੇ ਹੋਣਹਾਰ ਵਿਦਿਆਰਥੀ ਸਿਮਰਨਜੀਤ ਕੌਰ, ਹਨੀ ਕੁਮਾਰੀ, ਸੋਨੀਆ ਬੰਗਾ। ਕੇ. ਸੀ. ਫਾਰਮੇਸੀ ਕਾਲਜ... ਅਗਲੀ ਖ਼ਬਰ ਕਾਠਗੜ੍ਹ ਦੇ ਪ੍ਰਾਚੀਨ ਸ਼ੀਤਲਾ ਮਾਤਾ ਮੰਦਰ ਵਿਖੇ ਜਨਮ ਅਸ਼ਟਮੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।