ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਦੁਆਰਾ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ
ਮੁਕੇਰੀਆਂ, 7 ਸਤੰਬਰ (ਰਾਮਗੜ੍ਹੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਅਧੀਨ ਚੱਲ ਰਹੇ ਅਦਾਰੇ ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਦੁਆਰਾ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਕਰਵਾਈ ਜ਼ੋਨਲ ਅਥਲੈਟਿਕ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਵਿਚ ਅੰਡਰ 14, ਅੰਡਰ 17 ਤੇ ਅੰਡਰ 19 ਕੈਟਾਗਰੀ ਵਿਚ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ।
ਖ
ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦੇ ਨਾਲ ਪ੍ਰਿੰਸੀਪਲ ਡਾ. ਸੰਜੀਵ ਚੰਦੇਲ, ਸਟਾਫ਼ ਮੈਂਬਰਜ਼। ਤਸਵੀਰ : ਰਾਮਗੜ੍ਹੀਆ
08-09-2026
ਮੁਕੇਰੀਆਂ, 7 ਸਤੰਬਰ (ਰਾਮਗੜ੍ਹੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਅਧੀਨ ਚੱਲ ਰਹੇ ਅਦਾਰੇ ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਦੁਆਰਾ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਕਰਵਾਈ ਜ਼ੋਨਲ ਅਥਲੈਟਿਕ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਵਿਚ ਅੰਡਰ 14, ਅੰਡਰ 17 ਤੇ ਅੰਡਰ 19 ਕੈਟਾਗਰੀ ਵਿਚ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ। ਇਸ ’ਚ ਬੱਚਿਆਂ ਵਲੋਂ ਵੱਖ-ਵੱਖ ਅਥਲੈਟਿਕ ਖੇਡਾਂ ਜਿਵੇਂ 100 ਮੀਟਰ, 200 ਮੀਟਰ, 400 ਮੀਟਰ, 600 ਮੀਟਰ, 800 ਮੀਟਰ ਦੌੜਾਂ, ਲੰਬੀ ਛਾਲ, ਉੱਚੀ ਛਾਲ, ਤੀਹਰੀ ਛਾਲ, ਗੋਲਾ ਸੁੱਟਣਾ, ਨੇਜਾ ਸੁੱਟਣਾ, ਹੈਮਰ ਸੁੱਟਣਾ, ਡਿਸਕਸ ਸੁੱਟਣਾ, ਰੁਕਾਵਟ ਦੌੜ 100 ਮੀਟਰ, ਰੁਕਾਵਟ ਦੌੜ 110 ਮੀਟਰ, 4*100 ਮੀਟਰ ਰਿਲੇਅ ਦੌੜ ਅਤੇ 4*100 ਮੀਟਰ ਰਿਲੇਅ ਦੌੜ ਵਿਚ ਭਾਗ ਲਿਆ ਗਿਆ, ਜਿਸ ਦੇ ਨਤੀਜੇ ਵਜੋਂ 27 ਸੋਨ ਤਗਮੇ, 18 ਚਾਂਦੀ ਦੇ ਤਗਮੇ ਤੇ 15 ਕਾਂਸੇ ਦੇ ਤਗਮੇ ਹਾਸਿਲ ਕੀਤੇ ਗਏ। ਇਸ ਮੌਕੇ ਜੇਤੂ ਖਿਡਾਰੀਆਂ ਨੂੰ ਤਗਮੇ ਦਿੱਤੇ ਗਏ। ਇਸ ਸਮੇਂ ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਤੇ ਟਰੱਸਟੀ ਸਤਪਾਲ ਸਿੰਘ, ਹਰਪਾਲ ਸਿੰਘ, ਬਿਕਰਮਜੀਤ ਸਿੰਘ, ਹਰਮਨਜੀਤ ਸਿੰਘ, ਸੁਰਜੀਤ ਸਿੰਘ ਭੱਟੀਆਂ, ਦਵਿੰਦਰ ਸਿੰਘ ਅਤੇ ਹਰਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ, ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਸਕੂਲ ਦੇ ਪ੍ਰਿੰਸੀਪਲ ਡਾ. ਸੰਜੀਵ ਚੰਦੇਲ ਨੇ ਇਸ ਮੌਕੇ ’ਤੇ ਕਿਹਾ ਕਿ ਇਹ ਜਿੱਤ ਸਾਡੇ ਵਿਦਿਆਰਥੀਆਂ ਦੀ ਲਗਨ, ਅਨੁਸ਼ਾਸਨ ਤੇ ਖੇਡ ਭਾਵਨਾ ਦਾ ਪ੍ਰਤੱਖ ਪ੍ਰਮਾਣ ਹੈ, ਜੋ ਉਹ ਹਰ ਰੋਜ਼ ਖੇਡ ਦੇ ਮੈਦਾਨ ਵਿਚ ਦਿਖਾਉਂਦੇ ਹਨ। ਸਕੂਲ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਨੇ ਕਿਹਾ ਕਿ ਸਾਡੇ ਜੇਤੂ ਖਿਡਾਰੀਆਂ ਨੇ ਆਪਣੇ ਬੇਮਿਸਾਲ ਪ੍ਰਦਰਸ਼ਨ ਨਾਲ ਪੂਰੀ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ।