08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਕਾਮਰੇਡ ਅਜਮੇਰ ਸਿੰਘ ਸਮਰਾ ਦੀ ਯਾਦ ’ਚ ਸ਼ਰਧਾਂਜਲੀ ਸਮਾਗਮ ਅੱਜ

ਜਲੰਧਰ, 7 ਸਤੰਬਰ (ਜਸਪਾਲ ਸਿੰਘ)-ਭਾਰਤ ਦੀ ਕਮਿਊਨਿਸਟ ਇਨਕਲਾਬੀ ਲਹਿਰ ਦੇ ਸੀਨੀਅਰ ਆਗੂ ਕਾਮਰੇਡ ਅਜਮੇਰ ਸਿੰਘ ਸਮਰਾ ਦੀ ਯਾਦ ’ਚ 8 ਸਤੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਸਮਰਾਏ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਇਨਕਲਾਬੀ ਲਹਿਰ ਨਾਲ ਜੁੜੇ ਆਗੂ, ਕਾਰਕੁਨ, ਸਾਥੀ ਅਤੇ ਇਲਾਕੇ ਦੇ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ । ਦੱਸਣਯੋਗ ਹੈ ਕਿ ਕਾਮਰੇਡ ਅਜਮੇਰ ਸਿੰਘ ਦਾ 2 ਸਤੰਬਰ 2026 ਨੂੰ ਸਵੇਰੇ ਜਲੰਧਰ ਜ਼ਿਲ੍ਹੇ ਵਿਚ ਆਪਣੇ ਨਿਵਾਸ ਸਥਾਨ ’ਤੇ ਦਿਹਾਂਤ ਹੋ ਗਿਆ।

ਅਜੀਤ ਡੈਸਕ 08-09-2026
ਜਲੰਧਰ, 7 ਸਤੰਬਰ (ਜਸਪਾਲ ਸਿੰਘ)-ਭਾਰਤ ਦੀ ਕਮਿਊਨਿਸਟ ਇਨਕਲਾਬੀ ਲਹਿਰ ਦੇ ਸੀਨੀਅਰ ਆਗੂ ਕਾਮਰੇਡ ਅਜਮੇਰ ਸਿੰਘ ਸਮਰਾ ਦੀ ਯਾਦ ’ਚ 8 ਸਤੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਸਮਰਾਏ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਇਨਕਲਾਬੀ ਲਹਿਰ ਨਾਲ ਜੁੜੇ ਆਗੂ, ਕਾਰਕੁਨ, ਸਾਥੀ ਅਤੇ ਇਲਾਕੇ ਦੇ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ । ਦੱਸਣਯੋਗ ਹੈ ਕਿ ਕਾਮਰੇਡ ਅਜਮੇਰ ਸਿੰਘ ਦਾ 2 ਸਤੰਬਰ 2026 ਨੂੰ ਸਵੇਰੇ ਜਲੰਧਰ ਜ਼ਿਲ੍ਹੇ ਵਿਚ ਆਪਣੇ ਨਿਵਾਸ ਸਥਾਨ ’ਤੇ ਦਿਹਾਂਤ ਹੋ ਗਿਆ। ਉਨ੍ਹਾਂ ਆਪਣੀ ਪੂਰੀ ਜ਼ਿੰਦਗੀ ਕਮਿਊਨਿਸਟ ਇਨਕਲਾਬੀ ਲਹਿਰ ਨੂੰ ਸਮਰਪਿਤ ਕੀਤੀ । ਉਹ 1973 ਤੋਂ ਲਗਾਤਾਰ ਸੀ. ਪੀ. ਆਈ. (ਐੱਮ-ਐੱਲ ) ਨਿਊ ਡੈਮੋਕਰੇਸੀ ਦੀ ਪੰਜਾਬ ਸੂਬਾ ਕਮੇਟੀ ਦੇ ਮੈਂਬਰ ਰਹੇ। 2015 ਤੋਂ ਉਹ ਪਾਰਟੀ ਦੀ ਕੇਂਦਰੀ ਕਮੇਟੀ ਦੇ ਮੈਂਬਰ ਰਹੇ ਅਤੇ 2015 ਤੋਂ 2024 ਤੱਕ ਕੇਂਦਰੀ ਕੰਟਰੋਲ ਕਮਿਸ਼ਨ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਨਿਭਾਈ। ਉਹ ਪੰਜਾਬ ਸੂਬਾ ਕਮੇਟੀ ਦੇ ਸਭ ਤੋਂ ਸੀਨੀਅਰ ਮੈਂਬਰ ਅਤੇ ਇਸ ਦੇ ਬੁਲਾਰੇ ਵੀ ਰਹੇ । ਉਨ੍ਹਾਂ ਨੇ ਕਮਿਊਨਿਸਟ ਇਨਕਲਾਬੀ ਲਹਿਰ ਦੇ ਵੱਖ-ਵੱਖ ਦੌਰਾਂ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਸਾਲ 2020-21 ਦੇ ਇਤਿਹਾਸਕ ਕਿਸਾਨ ਅੰਦੋਲਨ ਸਮੇਤ ਵੱਖ-ਵੱਖ ਜਨਤਕ ਸੰਘਰਸ਼ਾਂ ’ਚ ਵੀ ਉਨ੍ਹਾਂ ਨੇ ਆਪਣੀ ਸਰਗਰਮ ਭੂਮਿਕਾ ਨਿਭਾਈ । ਪੱਤਰਕਾਰੀ ਅਤੇ ਵਿਚਾਰਧਾਰਕ ਖੇਤਰ ’ਚ ਵੀ ਉਨਾਂ ਦਾ ਅਹਿਮ ਯੋਗਦਾਨ ਰਿਹਾ ਤੇ ਉਹ 1973 ਤੋਂ ਪਾਰਟੀ ਦੇ ਪੰਜਾਬ ਵਿਚ ਜਨਤਕ ਮੈਗਜ਼ੀਨ ‘ਰੋਹਲੇ ਬਾਣ’ ਦੇ ਸੰਪਾਦਕ ਰਹੇ। ਇਸ ਤੋਂ ਇਲਾਵਾ ਉਹ ਪਾਰਟੀ ਦੇ ਜਨਤਕ ਪੇਪਰ ‘ਹਿਰਾਵਲ ਦਸਤਾ’ ਦੇ ਸੰਪਾਦਕ ਤੇ ‘ਇਨਕਲਾਬੀ ਸਾਡਾ ਰਾਹ’ ਦੇ ਮੋਢੀ ਸੰਪਾਦਕ ਵੀ ਰਹੇ। ਕਾਮਰੇਡ ਅਜਮੇਰ ਸਿੰਘ ਦਾ ਜਲੰਧਰ ਸਥਿਤ ਗ਼ਦਰ ਪਾਰਟੀ ਯਾਦਗਾਰ ਦੇ ਪ੍ਰਬੰਧ ਅਤੇ ਇਸ ਦੇ ਸਿਧਾਂਤਾਂ ਦੀ ਰਾਖੀ ਵਿਚ ਵੀ ਮਹੱਤਵਪੂਰਨ ਯੋਗਦਾਨ ਰਿਹਾ। ਉਨ੍ਹਾਂ ਨੇ ਇਸ ਸੰਸਥਾ ਵਿਚ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਈਆਂ ਅਤੇ ਲਗਾਤਾਰ ਦੋ ਕਾਰਜਕਾਲਾਂ ਲਈ ਇਸ ਦੇ ਪ੍ਰਧਾਨ ਰਹੇ।
ਪਿਛਲੀ ਖ਼ਬਰ ਸੈਨਿਕ ਇੰਸਟੀਚਿਊਟ ’ਚ ਓਰੀਐਨਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਬਾਬਾ ਡੋਲੂ ਵਾਲੇ ਦੇ ਦਰਬਾਰ ਪੰਡੋਰੀ ਬੀਤ ਵਿਖੇ ਗੁੱਗਾ ਨੌਮੀ ਦਾ ਭੰਡਾਰਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।