ਪ੍ਰਿੰਸੀਪਲ ਤਰਲੋਚਨ ਸਿੰਘ ਨੇ ਖੜਕਾਂ ਸਕੂਲ ’ਚ ਪੂਰੇ ਕੀਤੇ 5 ਸਾਲ
ਹੁਸ਼ਿਆਰਪੁਰ, 8 ਸਤੰਬਰ (ਹਰਪ੍ਰੀਤ ਕੌਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜਕਾਂ ਦੇ ਪ੍ਰਿੰਸੀਪਲ ਤਰਲੋਚਨ ਸਿੰਘ ਵਲੋਂ ਸਕੂਲ ਵਿਚ ਆਪਣੀ ਸੇਵਾ ਦੇ 5 ਸਾਲ ਪੂਰੇ ਕਰਨ ’ਤੇ ਸਕੂਲ ਸਟਾਫ਼ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਸਟਾਫ਼ ਮੈਂਬਰਾਂ ਨੇ ਪ੍ਰਿੰਸੀਪਲ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
ਅਜੀਤ ਡੈਸਕ
09-09-2026