11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਚੱਬੇਵਾਲ ਦੀ ਮਾਰਕੀਟ ਰਹੀ ਪੂਰੀ ਤਰ੍ਹਾਂ ਬੰਦ

ਚੱਬੇਵਾਲ, 10 ਸਤੰਬਰ (ਰਾਜੀਵ ਭਾਰਦਵਾਜ)-ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਦੀ ਮੂਰਤੀ ਨਾਲ ਹੋਈ ਛੇੜਛਾੜ ਦੇ ਵਿਰੋਧ ’ਚ ਦਿੱਤੇ ਬੰਦ ਦੇ ਸੱਦੇ ਤਹਿਤ ਚੱਬੇਵਾਲ ਦੀ ਮਾਰਕੀਟ ਪੂਰੀ ਤਰ੍ਹਾਂ ਬੰਦ ਰਹੀ।

ਚੱਬੇਵਾਲ ਦੇ ਮੁੱਖ ਚੌਕ ਦੇ ਬੰਦ ਦੌਰਾਨ ਡੀ. ਐੱਸ. ਪੀ. ਭਾਰਤ ਭੂਸ਼ਣ ਨੂੰ ਮੰਗ-ਪੱਤਰ ਦਿੰਦੇ ਹੋਏ ਪ੍ਰਦਰਸ਼ਨਕਾਰੀ। ਤਸਵੀਰ : ਰਾਜੀਵ ਭਾਰਦਵਾਜ 11-09-2026
ਚੱਬੇਵਾਲ, 10 ਸਤੰਬਰ (ਰਾਜੀਵ ਭਾਰਦਵਾਜ)-ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਦੀ ਮੂਰਤੀ ਨਾਲ ਹੋਈ ਛੇੜਛਾੜ ਦੇ ਵਿਰੋਧ ’ਚ ਦਿੱਤੇ ਬੰਦ ਦੇ ਸੱਦੇ ਤਹਿਤ ਚੱਬੇਵਾਲ ਦੀ ਮਾਰਕੀਟ ਪੂਰੀ ਤਰ੍ਹਾਂ ਬੰਦ ਰਹੀ। ਬੰਦ ਕਰਵਾਉਣ ਵਾਲੀਆਂ ਵੱਖ-ਵੱਖ ਜਥੇਬੰਦੀਆਂ ਰਾਸ਼ਟਰੀ ਕ੍ਰਾਂਤੀ ਅੰਬੇਡਕਰ, ਭਗਵਾਨ ਵਾਲਮੀਕਿ ਧਰਮ ਰਕਸ਼ਾ ਸੰਮਤੀ ਵਲੋਂ ਬੰਦ ਦੇ ਸੱਦੇ ਤਹਿਤ ਕਸਬੇ ਦੇ ਸਮੂਹ ਦੁਕਾਨਦਾਰਾਂ ਨੂੰ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਗਈ। ਸਥਾਨਕ ਬੱਸੀ ਰੋਡ, ਭਾਮ ਰੋਡ, ਮਾਹਿਲਪੁਰ ਰੋਡ ਤੇ ਹੁਸ਼ਿਆਰਪੁਰ ਰੋਡ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ। ਬੰਦ ਦੇ ਦੌਰਾਨ ਇਨ੍ਹਾਂ ਜਥੇਬੰਦੀਆਂ ਨੇ ਚੱਬੇਵਾਲ ਮੇਨ ਚੌਕ ਵਿਚ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਆਵਾਜਾਈ ਠੱਪ ਕਰ ਦਿੱਤੀ। ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਮੌਕੇ ’ਤੇ ਪਹੁੰਚੇ ਚੱਬੇਵਾਲ ਥਾਣੇ ਦੇ ਮੁਖੀ ਹਰਜੀਤ ਸਿੰਘ ਤੇ ਡੀ. ਐੱਸ. ਪੀ. ਭਾਰਤ ਭੂਸ਼ਣ ਨੂੰ ਮੰਗ ਪੱਤਰ ਸੌਂਪਿਆ ਅਤੇ ਪ੍ਰਸ਼ਾਸਨ ਤੇ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਫੜਿਆ ਜਾਵੇ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਨਿਸ਼ਾਂਤ ਕੁਮਾਰ, ਪ੍ਰਮੋਦ ਕੁਮਾਰ, ਅਜੇ ਕੁਮਾਰ ਲਾਡੀ, ਪੁਨੀਤ ਕੁਮਾਰ, ਅਸ਼ਵਨੀ ਕੁਮਾਰ, ਰਾਜੇਸ਼ ਕੁਮਾਰ, ਸੰਦੀਪ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡੀ. ਸੀ. ਵਲੋਂ 15 ਨੂੰ ਜ਼ਿਲ੍ਹੇ ’ਚ ਸਲਾਟਰ ਹਾਊਸ ਬੰਦ ਰੱਖਣ ਹੁਕਮ ਅਗਲੀ ਖ਼ਬਰ ਦੇਸ਼ ਦੇ ਭਵਿੱਖ ਲਈ ਵੋਟਿੰਗ ਪ੍ਰਕਿਰਿਆ ’ਚ ਨੌਜਵਾਨਾਂ ਦੀ ਭਾਗੀਦਾਰੀ ਮਹੱਤਵਪੂਰਨ-ਆਸ਼ਿਕਾ ਜੈਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।