11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਟਾਂਡਾ ਦੀ ਮੀਟਿੰਗ

ਟਾਂਡਾ ਉੜਮੁੜ, 10 ਸਤੰਬਰ (ਦੀਪਕ ਬਹਿਲ, ਕੁਲਬੀਰ ਸਿੰਘ ਗੁਰਾਇਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਟਾਂਡਾ ਦੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਨੂੰ ਬਣਦਾ 18 ਫ਼ੀਸਦੀ ਮਹਿੰਗਾਈ ਭੱਤਾ (ਡੀ. ਏ.)

ਅਜੀਤ ਡੈਸਕ 11-09-2026
ਟਾਂਡਾ ਉੜਮੁੜ, 10 ਸਤੰਬਰ (ਦੀਪਕ ਬਹਿਲ, ਕੁਲਬੀਰ ਸਿੰਘ ਗੁਰਾਇਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਟਾਂਡਾ ਦੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਨੂੰ ਬਣਦਾ 18 ਫ਼ੀਸਦੀ ਮਹਿੰਗਾਈ ਭੱਤਾ (ਡੀ. ਏ.) ਜਾਰੀ ਨਾ ਕਰਨ ’ਤੇ ਸਖ਼ਤ ਰੋਸ ਪ੍ਰਗਟ ਕਰਦਿਆਂ ਸਰਕਾਰ ਦੀ ਨਿੰਦਾ ਕੀਤੀ ਗਈ। ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਅਜੀਤ ਸਿੰਘ ਗੁਰਾਇਆ ਤੇ ਜਨਰਲ ਸਕੱਤਰ ਪ੍ਰੇਮ ਸਾਗਰ ਅਰੋੜਾ ਦੀ ਪ੍ਰਧਾਨਗੀ ਹੇਠ ਪ੍ਰੋ. ਕੇ. ਕਲੋਟੀ ਲਾਇਬ੍ਰੇਰੀ ਵਿਖੇ ਹੋਈ। ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਵੱਖ-ਵੱਖ ਮੰਗਾਂ ਸੰਬੰਧੀ ਵਿਚਾਰ-ਵਟਾਂਦਰਾ ਕਰਦਿਆਂ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਸਰਕਾਰ ਵਲੋਂ 18 ਫ਼ੀਸਦੀ ਡੀ. ਏ. ਜਾਰੀ ਨਾ ਕਰਨਾ ਪੈਨਸ਼ਨਰਾਂ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅਦਾਲਤ ਦੇ ਹੁਕਮਾਂ ਦੀ ਪਾਲਨਾ ਕਰਦਿਆਂ ਪੈਨਸ਼ਨਰਾਂ ਨੂੰ ਬਣਦਾ ਡੀ. ਏ. ਤੁਰੰਤ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਨੇ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਸਰਕਾਰੀ ਸੇਵਾ ਵਿਚ ਬਿਤਾ ਕੇ ਸੂਬੇ ਦੀ ਸੇਵਾ ਕੀਤੀ ਹੈ। ਹੁਣ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਜਾਇਜ਼ ਹੱਕ ਸਮੇਂ-ਸਿਰ ਦਿੱਤੇ ਜਾਣ। ਵਧਦੀ ਮਹਿੰਗਾਈ ਦੇ ਦੌਰ ਵਿਚ ਮਹਿੰਗਾਈ ਭੱਤੇ ਵਿਚ ਦੇਰੀ ਕਾਰਨ ਪੈਨਸ਼ਨਰਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਨਹੀਂ ਦਿਖਾ ਰਹੀ, ਜਿਸ ਕਾਰਨ ਪੈਨਸ਼ਨਰਾਂ ਵਿਚ ਰੋਸ ਵਧਦਾ ਜਾ ਰਿਹਾ ਹੈ। ਇਸ ਮੌਕੇ ਲੈਕਚਰਾਰ ਰਾਜਾ ਸਿੰਘ, ਪ੍ਰੋ. ਕੇ. ਕਲੋਟੀ, ਰਾਜਿੰਦਰ ਸਿੰਘ, ਮਦਨ ਲਾਲ, ਵਿਨੋਦ ਸੈਣੀ, ਪ੍ਰਿੰਸੀਪਲ ਕੁੰਦਨ ਸਿੰਘ, ਸ਼ਿਵ ਕੁਮਾਰ, ਉੱਤਮ ਸਿੰਘ, ਸੁਖਵੀਰ ਸਿੰਘ, ਨਿਰਮਲ ਪ੍ਰਸਾਦ, ਪਰਸ ਰਾਮ, ਗੁਰਮੀਤ ਸਿੰਘ, ਤਰਸੇਮ ਲਾਲ, ਅਮਰੀਕ ਸਿੰਘ, ਚਰਨਜੀਤ ਸਿੰਘ, ਦੀਦਾਰ ਸਿੰਘ, ਤਰਸੇਮ ਰਾਮ, ਤੀਰਥ ਰਾਮ, ਦਲਵਿੰਦਰ ਸਿੰਘ, ਅੰਮ੍ਰਿਤਪਾਲ, ਹਰਭਜਨ ਸਿੰਘ ਅਤੇ ਬਲਵੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 70 ਵੇਂ ਜ਼ੋਨਲ ਖੇਡ ਮੁਕਾਬਲਿਆਂ ’ਚ ਐੱਸ.ਬੀ.ਐੱਸ. ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਕਰਤਾਰ ਮੈਮੋਰੀਅਲ ਹਸਪਤਾਲ ’ ਚ ਵਿਸ਼ਵ ਫਿਜ਼ੀਉਥੈਰੇਪੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।