12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਐਡਵੋਕੇਟ ਸ਼ਮਸ਼ੇਰ ਸਿੰੰਘ ਭਾਰਦਵਾਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਅਹੁਦੇਦਾਰਾਂ ਦੀ ਹੋਈ ਚੋਣ ’ਚ ਐਡਵੋਕੇਟ ਸ਼ਮਸ਼ੇਰ ਭਾਰਦਵਾਜ 363 ਵੋਟਾਂ ਲੈ ਕੇ ਪ੍ਰਧਾਨ ਚੁਣੇ ਗਏ, ਜਦਕਿ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਐਡਵੋਕੇਟ ਨਵਜਿੰਦਰ ਸਿੰਘ ਬੇਦੀ ਨੂੰ 305 ਵੋਟਾਂ ਪਈਆਂ ਤੇ ਐਡਵੋਕੇਟ ਦੀਪਕ ਸ਼ਰਮਾ ਨੂੰ 37 ਵੋਟਾਂ ਪਈਆਂ। ਜ਼ਿਕਰਯੋਗ ਹੈ ਕਿ ਇਸ ਚੋਣ ’ਚ 792 ਵਕੀਲਾਂ ’ਚੋਂ ਕੁੱਲ 706 ਵਕੀਲਾਂ ਵਲੋਂ ਆਪਣੀ ਵੋਟ ਦੀ ਵਰਤੋਂ ਕੀਤੀ ਗਈ ਜਦਕਿ 19 ਵੋਟਾਂ ਰੱਦ ਹੋ ਗਈਆਂ।

ਅਜੀਤ ਡੈਸਕ 12-09-2026
ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਅਹੁਦੇਦਾਰਾਂ ਦੀ ਹੋਈ ਚੋਣ ’ਚ ਐਡਵੋਕੇਟ ਸ਼ਮਸ਼ੇਰ ਭਾਰਦਵਾਜ 363 ਵੋਟਾਂ ਲੈ ਕੇ ਪ੍ਰਧਾਨ ਚੁਣੇ ਗਏ, ਜਦਕਿ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਐਡਵੋਕੇਟ ਨਵਜਿੰਦਰ ਸਿੰਘ ਬੇਦੀ ਨੂੰ 305 ਵੋਟਾਂ ਪਈਆਂ ਤੇ ਐਡਵੋਕੇਟ ਦੀਪਕ ਸ਼ਰਮਾ ਨੂੰ 37 ਵੋਟਾਂ ਪਈਆਂ। ਜ਼ਿਕਰਯੋਗ ਹੈ ਕਿ ਇਸ ਚੋਣ ’ਚ 792 ਵਕੀਲਾਂ ’ਚੋਂ ਕੁੱਲ 706 ਵਕੀਲਾਂ ਵਲੋਂ ਆਪਣੀ ਵੋਟ ਦੀ ਵਰਤੋਂ ਕੀਤੀ ਗਈ ਜਦਕਿ 19 ਵੋਟਾਂ ਰੱਦ ਹੋ ਗਈਆਂ। ਇਸੇ ਤਰ੍ਹਾਂ ਐਡਵੋਕੇਟ ਪੁਨੀਤਇੰਦਰ ਸਿੰਘ ਕੰਗ 368 ਵੋਟਾਂ ਦੇ ਫਰਕ ਨਾਲ ਜਨਰਲ ਸਕੱਤਰ ਬਣੇ ਤੇ ਮੀਤ ਪ੍ਰਧਾਨ ਦੀ ਚੋਣ ’ਚ ਐਡਵੋਕੇਟ ਮਾਣਿਕ ਡੋਗਰਾ 43 ਵੋਟਾਂ ਦੇ ਫਰਕ ਨਾਲ ਜੇਤੂ ਰਹੇ, ਜਦਕਿ ਮੀਤ ਪ੍ਰਧਾਨ (ਇਸਤਰੀ) ਦੀ ਚੋਣ ਲਈ ਐਡਵੋਕੇਟ ਗੁਰਪ੍ਰੀਤ ਕੌਰ 43 ਵੋਟਾਂ ਨਾਲ ਜੇਤੂ ਰਹੇ। ਐਡਵੋਕੇਟ ਨੈਨਸ਼ੀ ਸ਼ਰਮਾ 145 ਵੋਟਾਂ ਨਾਲ ਜੁਆਇੰਟ ਸੈਕਟਰੀ ਬਣੇ। ਜ਼ਿਕਰਯੋਗ ਹੈ ਕਿ ਐਸੋਸੀਏਸ਼ਨ ਦੇ ਕੈਸ਼ੀਅਰ ਦੇ ਅਹੁਦੇ ਲਈ ਐਡਵੋਕੇਟ ਲਵਪ੍ਰੀਤ ਸਿੰਘ, ਲਾਇਬ੍ਰੇਰੀ ਸੈਕਟਰੀ ਲਈ ਐਡਵੋਕੇਟ ਇਸ਼ਾਨ ਕੌਸ਼ਲ ਤੇ 6 ਐਗਜ਼ੈਕਟਿਵ ਮੈਂਬਰ ਐਡਵੋਕੇਟ ਅਵਨਿੰਦਨ ਸ਼ਰਮਾ, ਐਡਵੋਕੇਟ ਧਰੁਵ ਵਰਮਾ, ਐਡਵੋਕੇਟ ਮਨਦੀਪ ਕੌਰ, ਐਡਵੋਕੇਟ ਅਕਸ਼ੈ ਸ਼ਰਮਾ, ਐਡਵੋਕੇਟ ਚੇਤਨਾ ਕੁੰਮਰਾ ਤੇ ਐਡਵੋਕੇਟ ਰੀਤਿਕਾ ਸਰਬਸੰਮਤੀ ਨਾਲ ਪਹਿਲਾਂ ਹੀ ਚੁਣੇ ਜਾ ਚੁੱਕੇ ਹਨ। ਇਸ ਮੌਕੇ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਦੇ ਪ੍ਰਧਾਨ ਚੁਣੇ ਜਾਣ ’ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਖ਼ੁਸ਼ੀ ਦਾ ਇਜ਼ਹਾਰ ਕੀਤਾ ਤੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੇ ਸਮੂਹ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਵਕੀਲ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦੇ ਲਈ ਹਰ ਯਤਨ ਕੀਤਾ ਜਾਵੇਗਾ ਅਤੇ ਐਸੋਸੀਏਸ਼ਨ ਦੇ ਹਰੇਕ ਮੈਂਬਰ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ।
ਪਿਛਲੀ ਖ਼ਬਰ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਟਰੱਕ ਦੀ ਲਪੇਟ ’ਚ ਆਉਣ ਨਾਲ ਮੌਕੇ ’ਤੇ ਮੌਤ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਘਰ ਦਾ ਕੀਤਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।