ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਗੜ੍ਹਦੀਵਾਲਾ, 12 ਸਤੰਬਰ (ਚੱਗਰ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਖੁਣ-ਖੁਣ ਸ਼ਰਕੀ ਦੇ ਗੁਰਦੁਆਰਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆ ਦੀ ਸੁਚੱਜੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਦਾ ਲਗਪਗ ਇਕ ਦਰਜਨ ਪਿੰਡਾਂ ਵਿਖੇ ਸ਼ਾਨਦਾਰ ਸਵਾਗਤ ਕੀਤਾ ਤੇ ਥਾਂ-ਥਾਂ ਸੰਗਤਾਂ ਵਲੋਂ ਵੱਖ-ਵੱਖ ਪ੍ਰਕਾਰ ਦੇ ਪ੍ਰਸਾਦਿ ਵਰਤਾਏ ਗਏ।
ਅਜੀਤ ਡੈਸਕ
13-09-2026