ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਕਾਂਗਰਸ ਪਾਰਟੀ ਕਰੇਗੀ ਡਟਵਾਂ ਵਿਰੋਧ-ਗਿਲਜੀਆਂ
ਅੱਡਾ ਸਰਾਂ, 12 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪੰਜਾਬ ‘ਚ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਕਰਮਚਾਰੀਆਂ, ਕਿਰਤੀਆਂ ਤੇ ਕਿਸਾਨਾਂ ਨੂੰ ਸਰਕਾਰ ਵਲੋਂ ਜਬਰ ਤੇ ਧੱਕੇਸ਼ਾਹੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਖ਼ਿਲਾਫ਼ ਕਾਂਗਰਸ ਪਾਰਟੀ ਲੋਕਾਂ ਦੇ ਨਾਲ ਡਟ ਕੇ ਖੜ੍ਹੇਗੀ ਤੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਜ਼ੋਰਦਾਰ ਵਿਰੋਧ ਕਰੇਗੀ। ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਹੇਜਮਾ ਵਿਖੇ ਪਾਰਟੀ ਵਰਕਰਾਂ ਤੇ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।
ਅੱਡਾ ਸਰਾਂ, 12 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪੰਜਾਬ ‘ਚ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਕਰਮਚਾਰੀਆਂ, ਕਿਰਤੀਆਂ ਤੇ ਕਿਸਾਨਾਂ ਨੂੰ ਸਰਕਾਰ ਵਲੋਂ ਜਬਰ ਤੇ ਧੱਕੇਸ਼ਾਹੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਖ਼ਿਲਾਫ਼ ਕਾਂਗਰਸ ਪਾਰਟੀ ਲੋਕਾਂ ਦੇ ਨਾਲ ਡਟ ਕੇ ਖੜ੍ਹੇਗੀ ਤੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਜ਼ੋਰਦਾਰ ਵਿਰੋਧ ਕਰੇਗੀ। ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਹੇਜਮਾ ਵਿਖੇ ਪਾਰਟੀ ਵਰਕਰਾਂ ਤੇ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਪਿੰਡ ਵਾਸੀਆਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਲਾਮਬੰਦ ਕਰਦਿਆਂ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਵਰਗ ਆਪਣੇ ਹੱਕਾਂ ਤੇ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਮੋਹਨਜੀਤ ਸਿੰਘ ਨਾਲ ਪੁਲਿਸ ਵਲੋਂ ਕੀਤੀ ਧੱਕੇਸ਼ਾਹੀ ਤੇ ਹੁਣ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਿੰਡ ਤੂਰ ਬੰਜਾਰਾ ਦੇ ਗੁਲਜ਼ਾਰ ਸਿੰਘ ਨੂੰ ਮਰਨ ਲਈ ਮਜਬੂਰ ਕੀਤੇ ਜਾਣ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਰਕਾਰ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਗਿਲਜੀਆਂ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸਰਪੰਚ ਮਨਜੀਤ ਕੌਰ, ਸਾਬਕਾ ਸਰਪੰਚ ਸੰਤੋਸ਼ ਕੁਮਾਰੀ, ਕਸ਼ਮੀਰੀ ਲਾਲ, ਮਹਿੰਦਰ ਸਿੰਘ,ਅਨਿਲ ਪਿੰਕਾ, ਸੰਦੀਪ ਕੁਮਾਰ, ਪ੍ਰੇਮ ਪਾਲ ਸਿੰਘ, ਨਸੀਬ ਚੰਦ, ਮਹਿੰਦਰ ਸਿੰਘ, ਦਰਸ਼ਨ ਸਿੰਘ ਜੌੜਾ, ਖਜਾਨ ਸਿੰਘ, ਬਲਦੇਵ ਸਿੰਘ, ਸੰਤੋਖ ਸਿੰਘ, ਕ੍ਰਿਸ਼ਨ ਲਾਲ, ਜਗਦੀਪ ਸਿੰਘ, ਨਿਰਮਲ ਸਿੰਘ, ਕਰਨੈਲ ਸਿੰਘ, ਜੀਵਨ ਰਾਮ, ਨਿਰਮਲ ਸਿੰਘ ਪੰਚ, ਸੁਰਿੰਦਰ ਕੌਰ, ਪਰਮਜੀਤ ਕੌਰ ਪੰਚ, ਮਨਜੀਤ ਕੌਰ ਪੰਚ, ਰਜਨੀ ਰਾਣੀ, ਬਲਜਿੰਦਰ ਕੌਰ, ਕੁਲਵੀਰ ਕੌਰ, ਕੁਲਵਿੰਦਰ ਕੌਰ, ਆਸ਼ਾ ਰਾਣੀ, ਬਿਮਲਾ ਦੇਵੀ, ਲੀਲਾ ਦੇਵੀ, ਸਰਬਜੀਤ ਕੌਰ, ਬਲਵਿੰਦਰ ਕੌਰ, ਸੱਤਿਆ ਦੇਵੀ, ਰਜਨੀ, ਸੰਤੋਸ਼ ਆਦਿ ਮੌਜੂਦ ਸਨ।