14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਮੰਡਲ ਮੁਕੇਰੀਆਂ ਦੀ ਮੀਟਿੰਗ

ਮੁਕੇਰੀਆਂ, 13 ਸਤੰਬਰ (ਰਾਮਗੜ੍ਹੀਆ)-ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਮੰਡਲ ਮੁਕੇਰੀਆਂ ਦੀ ਮੀਟਿੰਗ ਮੰਡਲ ਸਕੱਤਰ ਠਾਕੁਰ ਜੋਗਿੰਦਰ ਸਿੰਘ ਬਹਿਬਲਮੰਝ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ।

ਅਜੀਤ ਡੈਸਕ 14-09-2026
ਮੁਕੇਰੀਆਂ, 13 ਸਤੰਬਰ (ਰਾਮਗੜ੍ਹੀਆ)-ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਮੰਡਲ ਮੁਕੇਰੀਆਂ ਦੀ ਮੀਟਿੰਗ ਮੰਡਲ ਸਕੱਤਰ ਠਾਕੁਰ ਜੋਗਿੰਦਰ ਸਿੰਘ ਬਹਿਬਲਮੰਝ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ। ਪੈਨਸ਼ਨਰ ਆਗੂਆਂ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਮੁਲਾਜ਼ਮ, ਪੈਨਸ਼ਨਰਾਂ ਦਾ ਡੀ. ਏ. ਦਾ ਬਕਾਇਆ ਜਲਦੀ ਦਿੱਤਾ ਜਾਵੇ, ਮ੍ਰਿਤਕ ਆਸਰਤਾ ਨੂੰ ਨੌਕਰੀਆਂ ਦਿੱਤੀਆਂ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, 2.59 ਫੈਕਟਰ ਨਾਲ ਸਾਰੇ ਪੈਨਸ਼ਨਰਾਂ ਨੂੰ ਏਰੀਅਰ ਦਿੱਤਾ ਜਾਵੇ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿਚ ਮੁਲਾਜ਼ਮ ਤੇ ਪੈਨਸ਼ਨਰਾਂ ਵਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਇੰਜ. ਜਗਜੀਤ ਸਿੰਘ ਗੁਰਦਾਸਪੁਰ, ਬੋਧ ਰਾਜ ਤਲਵਾੜਾ, ਇੰਜ. ਕੁਲਵਿੰਦਰ ਸਿੰਘ ਕੋਟਲੀ, ਗੁਰਨਾਮ ਸਿੰਘ, ਕੇਵਲ ਕ੍ਰਿਸ਼ਨ, ਰਾਮ ਸਿੰਘ ਭੰਗਾਲਾ, ਖੜਕ ਸਿੰਘ, ਨਰਿੰਦਰ ਸਿੰਘ ਮੀਆਂ, ਰਸ਼ਪਾਲ ਸਿੰਘ, ਮਦਨ ਲਾਲ ਨੂਰਪੁਰ, ਦੇਵੀਚੰਦ, ਗੁਰਮੀਤ ਸਿੰਘ ਗੇਰਾ, ਸੁਰਿੰਦਰ ਸਿੰਘ ਤਲਵਾੜਾ, ਸ਼ਾਮ ਲਾਲ ਤਲਵਾੜਾ, ਹਰਦੀਪ ਸਿੰਘ ਧਨੋਆ, ਰਜਿੰਦਰ ਸਿੰਘ ਧਨੋਆ ਤੇ ਹੋਰ ਬਹੁਤ ਸਾਰੇ ਪੈਨਸ਼ਨਰਜ਼ ਹਾਜ਼ਰ ਸਨ।
ਪਿਛਲੀ ਖ਼ਬਰ ਐੱਮ. ਐੱਸ. ਕੇ. ਡੇ-ਬੋਰਡਿੰਗ ਸਕੂਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਜ਼ਿਲ੍ਹਾ ਪੱਧਰੀ ਸਿਖਲਾਈ ਅਤੇ ਵਰਕਸ਼ਾਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।