14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦੇ ਬੀ. ਕਾਮ. ਦੂਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)-ਮਈ 2026 ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜਿਆਂ ਵਿਚ ਡੀ. ਏ.

ਅਜੀਤ ਡੈਸਕ 14-09-2026
ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)-ਮਈ 2026 ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜਿਆਂ ਵਿਚ ਡੀ. ਏ. ਵੀ. ਕਾਲਜ, ਹੁਸ਼ਿਆਰਪੁਰ ਦੇ ਬੀ. ਕਾਮ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰ. ਪ੍ਰੋ. ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਇਸ ਕਲਾਸ ਦੀ ਵਿਦਿਆਰਥਣ ਰਵਜੋਤ ਕੌਰ ਨੇ 8.13 ਐੱਸ. ਜੀ. ਪੀ. ਏ. ਪ੍ਰਾਪਤ ਕਰਕੇ ਸੰਸਥਾ ’ਚੋਂ ਪਹਿਲਾ, ਕ੍ਰਿਤਿਕਾ ਤੇ ਮਨਪ੍ਰੀਤ ਸਿੰਘ 7.96 ਐੱਸ. ਜੀ. ਪੀ. ਏ. ਹਾਸਿਲ ਕਰਕੇ ਸੰਸਥਾ ’ਚੋਂ ਸੰਯੁਕਤ ਰੂਪ ਵਿਚ ਦੂਜਾ ਸਥਾਨ ਤੇ ਗਰਿਮਾ ਨੇ 7.83 ਐੱਸ. ਜੀ. ਪੀ. ਏ. ਪ੍ਰਾਪਤ ਕਰਕੇ ਸੰਸਥਾ ’ਚੋਂ ਤੀਜਾ ਸਥਾਨ ਹਾਸਿਲ ਕੀਤਾ। ਵਿਦਿਆਰਥੀਆਂ ਨੇ ਆਪਣੇ ਮਾਪਿਆਂ ਤੇ ਸਾਰੇ ਅਧਿਆਪਕਾਂ ਦੇ ਯੋਗ ਮਾਰਗ-ਦਰਸ਼ਨ ਦਾ ਧੰਨਵਾਦ ਕੀਤਾ। ਇਸ ਦੌਰਾਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ. ਐਮ. ਭੱਲਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ’ਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਲੋਕਾਂ ਨੂੰ ਸਿਹਤਮੰਦ ਖ਼ੁਰਾਕ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਲੈਕਚਰਾਰ ਬਲਜੀਤ ਨੂੰ ਸੈਨੇਟਰ ਬਣਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।