ਜ਼ਿਲ੍ਹਾ ਪੱਧਰੀ ਖੇਡਾਂ-2026 ਹੁਣ 27 ਤੋਂ-ਸੁਰਜੀਤ ਸਿੰਘ
ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਖੇਡ ਵਿਭਾਗ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ 20 ਤੋਂ 30 ਸਤੰਬਰ ਤੱਕ ਕਰਵਾਈਆਂ ਜਾਣੀਆਂ ਸਨ, ਪਰ ਖਿਡਾਰੀਆਂ ਅਤੇ ਜ਼ਿਲ੍ਹਾ ਖੇਡ ਅਫ਼ਸਰਾਂ ਵਲੋਂ ਵਿਭਾਗ ਦੇ ਧਿਆਨ ਵਿਚ ਲਿਆਂਦਾ ਗਿਆ ਕਿ ‘ਖੇਡਾਂ ਵਤਨ ਦੀਆਂ 2026’ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਦੀਆਂ ਸਕੂਲੀ ਪ੍ਰੀਖਿਆਵਾਂ ਚੱਲ ਰਹੀਆਂ ਹੋਣ ਕਰਕੇ ਖਿਡਾਰੀਆਂ ਵਲੋਂ ਖੇਡਾਂ ਵਿਚ ਭਾਗ ਲੈਣ ਵਿਚ ਮੁਸ਼ਕਿਲ ਆ ਰਹੀ ਹੈ। ਇਸ ਸੰਬੰਧੀ ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਲਈ ਖੇਡ ਵਿਭਾਗ ਵਲੋਂ ਖਿਡਾਰੀਆਂ ਦੀ ਸਹੂਲਤ ਨੂੰ ਦੇਖਦੇ ਹੋਏ ਜ਼ਿਲ੍ਹਾ ਪੱਧਰੀ ਖੇਡਾਂ ਦੀ ਤਰੀਕਾਂ ਨੂੰ ਬਦਲ ਕੇ ਹੁਣ 27 ਸਤੰਬਰ ਤੋਂ 5 ਅਕਤੂਬਰ ਤੱਕ ਕਰ ਦਿੱਤੀਆਂ ਗਈਆਂ ਹਨ।
ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਖੇਡ ਵਿਭਾਗ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ 20 ਤੋਂ 30 ਸਤੰਬਰ ਤੱਕ ਕਰਵਾਈਆਂ ਜਾਣੀਆਂ ਸਨ, ਪਰ ਖਿਡਾਰੀਆਂ ਅਤੇ ਜ਼ਿਲ੍ਹਾ ਖੇਡ ਅਫ਼ਸਰਾਂ ਵਲੋਂ ਵਿਭਾਗ ਦੇ ਧਿਆਨ ਵਿਚ ਲਿਆਂਦਾ ਗਿਆ ਕਿ ‘ਖੇਡਾਂ ਵਤਨ ਦੀਆਂ 2026’ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਦੀਆਂ ਸਕੂਲੀ ਪ੍ਰੀਖਿਆਵਾਂ ਚੱਲ ਰਹੀਆਂ ਹੋਣ ਕਰਕੇ ਖਿਡਾਰੀਆਂ ਵਲੋਂ ਖੇਡਾਂ ਵਿਚ ਭਾਗ ਲੈਣ ਵਿਚ ਮੁਸ਼ਕਿਲ ਆ ਰਹੀ ਹੈ। ਇਸ ਸੰਬੰਧੀ ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਲਈ ਖੇਡ ਵਿਭਾਗ ਵਲੋਂ ਖਿਡਾਰੀਆਂ ਦੀ ਸਹੂਲਤ ਨੂੰ ਦੇਖਦੇ ਹੋਏ ਜ਼ਿਲ੍ਹਾ ਪੱਧਰੀ ਖੇਡਾਂ ਦੀ ਤਰੀਕਾਂ ਨੂੰ ਬਦਲ ਕੇ ਹੁਣ 27 ਸਤੰਬਰ ਤੋਂ 5 ਅਕਤੂਬਰ ਤੱਕ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਭਾਗ ਵਾਲੇ ਖਿਡਾਰੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਵਿਚ 25 ਸਤੰਬਰ ਤੱਕ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ 28 ਸਤੰਬਰ ਤੋਂ 5 ਅਕਤੂਬਰ ਤੱਕ ਕਰਵਾਈਆਂ ਜਾਣਗੀਆਂ।