15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਗਨੇਸ਼ ਚਤੁਰਥੀ ਤੇ ਹਿੰਦੀ ਦਿਵਸ ਮਨਾਇਆ

ਟਾਂਡਾ ਉੜਮੁੜ, 14 ਸਤੰਬਰ (ਭਗਵਾਨ ਸਿੰਘ ਸੈਣੀ)-ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਪ੍ਰਿੰਸੀਪਲ ਕੁਲਵੀਰ ਸਿੰਘ ਦੀ ਅਗਵਾਈ ਹੇਠ ‘ਗਣੇਸ਼ ਚਤੁਰਥੀ’ ਤੇ ’ਹਿੰਦੀ ਦਿਵਸ’ ਮਨਾਇਆ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਨਾਲ ਹੋਈ, ਜਿਸ ’ਚ ਭਗਵਾਨ ਸ਼੍ਰੀ ਗਣੇਸ਼ ਦੀ ਮਹਿਮਾ ਦਾ ਗੁਣਗਾਨ ਕਰਦੇ ਭਜਨ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।

ਅਜੀਤ ਡੈਸਕ 15-09-2026
ਟਾਂਡਾ ਉੜਮੁੜ, 14 ਸਤੰਬਰ (ਭਗਵਾਨ ਸਿੰਘ ਸੈਣੀ)-ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਪ੍ਰਿੰਸੀਪਲ ਕੁਲਵੀਰ ਸਿੰਘ ਦੀ ਅਗਵਾਈ ਹੇਠ ‘ਗਣੇਸ਼ ਚਤੁਰਥੀ’ ਤੇ ’ਹਿੰਦੀ ਦਿਵਸ’ ਮਨਾਇਆ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਨਾਲ ਹੋਈ, ਜਿਸ ’ਚ ਭਗਵਾਨ ਸ਼੍ਰੀ ਗਣੇਸ਼ ਦੀ ਮਹਿਮਾ ਦਾ ਗੁਣਗਾਨ ਕਰਦੇ ਭਜਨ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਦੇ ਨਾਲ ਹੀ ਹਿੰਦੀ ਦਿਵਸ ਦੇ ਉਪਲਬਧ ਵਿਚ ਸਕੂਲ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬੱਚਿਆਂ ਨੇ ਹਿੰਦੀ ਭਾਸ਼ਾ ਦੇ ਮਹੱਤਵ ਨੂੰ ਦਰਸਾਉਂਦੀਆਂ ਕਵਿਤਾਵਾਂ, ਭਾਸ਼ਣ, ਸੁਲੇਖ ਅਤੇ ਵਿਚਾਰ ਗੋਸ਼ਟੀ ਵਿਚ ਭਾਗ ਲਿਆ। ਇਸ ਵਿਸ਼ੇਸ਼ ਮੌਕੇ ’ਤੇ ਬੱਚਿਆਂ ਨੇ ਗਣੇਸ਼ ਚਤੁਰਥੀ ਅਤੇ ਹਿੰਦੀ ਦਿਵਸ ਨਾਲ ਸੰਬੰਧਿਤ ਸੁੰਦਰ ਪੋਸਟਰ ਬਣਾਏ ਅਤੇ ਆਪਣੀਆਂ ਬਣਾਈਆਂ ਵੱਖ-ਵੱਖ ਕਲਾਕ੍ਰਿਤੀਆਂ ਦੀ ਸ਼ਾਨਦਾਰ ਪ੍ਰਦਰਸ਼ਨੀ ਲਗਾਈ, ਜਿਸ ਨੂੰ ਸਾਰਿਆਂ ਵਲੋਂ ਖ਼ੂਬ ਸਰਾਹਿਆ ਗਿਆ। ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਦੇਸ਼ ਦੀ ਰਾਜਭਾਸ਼ਾ ਹਿੰਦੀ ਅਤੇ ਆਪਣੇ ਸਭਿਆਚਾਰ ਪ੍ਰਤੀ ਆਦਰ ਸਮਰਪਣ ਪ੍ਰਗਟਾਇਆ। ਇਸ ਮੌਕੇ ਪ੍ਰਿੰਸੀਪਲ ਕੁਲਵੀਰ ਸਿੰਘ ਜੀ ਨੇ ਬੱਚਿਆਂ ਨੂੰ ਗਣੇਸ਼ ਚਤੁਰਥੀ ਦੀਆਂ ਮੁਬਾਰਕਬਾਦ ਦਿੱਤੀਆਂ ਅਤੇ ਹਿੰਦੀ ਦਿਵਸ ਦੇ ਇਤਿਹਾਸਿਕ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਤਿਉਹਾਰ ਸਾਡੇ ਸਭਿਆਚਾਰਕ ਵਿਰਸੇ ਦੀ ਪਛਾਣ ਹਨ ਅਤੇ ਹਿੰਦੀ ਭਾਸ਼ਾ ਸਾਡੇ ਦੇਸ਼ ਨੂੰ ਏਕਤਾ ਦੇ ਸੂਤਰ ਵਿਚ ਬੰਨ੍ਹਣ ਦਾ ਕੰਮ ਕਰਦੀ ਹੈ। ਸਕੂਲ ਪ੍ਰਬੰਧਕ ਕਮੇਟੀ ਅਤੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਜੀ ਨੇ ਵੀ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਵਿਸ਼ੇਸ਼ ਮੌਕੇ ਵਧਾਈ ਦਿੱਤੀ। ਪ੍ਰੋਗਰਾਮ ਦੇ ਅੰਤ ’ਚ ਸ਼ਾਨਦਾਰ ਪੋਸਟਰ ਤੇ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਗਈ। ਇਸ ਮੌਕੇ ਵਾਈਸ ਚੇਅਰਮੈਨ ਕੁਲਵੰਤ ਸਿੰਘ ਮਾਰਸ਼ਲ, ਕੋਆਰਡੀਨੇਟਰ ਬਲਦੇਵ ਸਿੰਘ, ਅਧਿਆਪਕ ਓਂਕਾਰ ਸਿੰਘ, ਮਨੀਸ਼ ਸਿੰਘ, ਪਰਮਜੀਤ ਕੌਰ, ਅਮਨਦੀਪ ਕੌਰ, ਹਰਮਨਦੀਪ, ਮਨਦੀਪ ਕੌਰ, ਮਨਪ੍ਰੀਤ, ਚਰਨਜੀਤ ਕੌਰ, ਪ੍ਰਿਅੰਕਾ, ਅੰਮ੍ਰਿਤ ਕੌਰ, ਟੀਨਾ ਸ਼ਰਮਾ, ਕੋਮਲ, ਸੁਮਨ, ਪ੍ਰਵੀਨ ਕੌਰ ਅਤੇ ਸਕੂਲ ਦਾ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਿਵਲ ਸਰਜਨ ਡਾ. ਮਨਦੀਪ ਕਮਲ ਵਲੋਂ ਸਿਹਤ ਕੇਂਦਰਾਂ ਦਾ ਦੌਰਾ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ-2026 ਹੁਣ 27 ਤੋਂ-ਸੁਰਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।