15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸਿਵਲ ਸਰਜਨ ਡਾ. ਮਨਦੀਪ ਕਮਲ ਵਲੋਂ ਸਿਹਤ ਕੇਂਦਰਾਂ ਦਾ ਦੌਰਾ

ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਸੰਸਥਾਵਾਂ ‘ਚ ਮਰੀਜ਼ਾਂ ਨੂੰ ਮਿਆਰੀ, ਸੁਚਾਰੂ ਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵਲੋਂ ਜ਼ਿਲ੍ਹਾ ਹਸਪਤਾਲ ਹੁਸ਼ਿਆਰਪੁਰ ਸਮੇਤ ਪੀ.

ਅਜੀਤ ਡੈਸਕ 15-09-2026
ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਸੰਸਥਾਵਾਂ ‘ਚ ਮਰੀਜ਼ਾਂ ਨੂੰ ਮਿਆਰੀ, ਸੁਚਾਰੂ ਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵਲੋਂ ਜ਼ਿਲ੍ਹਾ ਹਸਪਤਾਲ ਹੁਸ਼ਿਆਰਪੁਰ ਸਮੇਤ ਪੀ. ਐਚ. ਸੀ. ਚੱਕੋਵਾਲ ਅਤੇ ਸੀ. ਐਚ. ਸੀ. ਸ਼ਾਮਚੁਰਾਸੀ ਦਾ ਅਚਨਚੇਤ ਦੌਰਾ ਕਰਕੇ ਸਪੋਰਟਿਵ ਸੁਪਰਵਿਜ਼ਨ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਦੇ ਪੀ. ਏ. ਸਤਪਾਲ ਵੀ ਮੌਜੂਦ ਸਨ। ਦੌਰੇ ਦੀ ਸ਼ੁਰੂਆਤ ਜ਼ਿਲ੍ਹਾ ਹਸਪਤਾਲ ਹੁਸ਼ਿਆਰਪੁਰ ਵਿਖੇ ਸਵਾਈਨ ਫਲੂ ਵਾਰਡ ਦੇ ਅਚਨਚੇਤ ਨਿਰੀਖਣ ਨਾਲ ਕੀਤੀ ਗਈ। ਸਿਵਲ ਸਰਜਨ ਵਲੋਂ ਐਸ. ਐਮ. ਓ. ਡਾ. ਨੇਹਾ ਪਾਲ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੈਲੇਸ਼ ਦੇ ਸਹਿਯੋਗ ਨਾਲ ਵਾਰਡ ਵਿਚ ਮਰੀਜ਼ਾਂ ਲਈ ਕੀਤੇ ਗਏ ਪ੍ਰਬੰਧਾਂ, ਦਵਾਈਆਂ ਤੇ ਹੋਰ ਲੋੜੀਂਦੇ ਸਾਮਾਨ ਦੀ ਉਪਲਬਧਤਾ, ਸਟਾਫ਼ ਦੀ ਤਾਇਨਾਤੀ ਅਤੇ ਸਿਹਤ ਸਹੂਲਤਾਂ ਦਾ ਬਰੀਕੀ ਨਾਲ ਜਾਇਜ਼ਾ ਲਿਆ। ਉਪਰੰਤ ਪੀ. ਐਚ. ਸੀ. ਚੱਕੋਵਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਦੇ ਸਹਿਯੋਗ ਨਾਲ ਸਿਹਤ ਸੰਸਥਾ ਦਾ ਦੌਰਾ ਕੀਤਾ। ਇਸ ਦੌਰਾਨ ਓ. ਪੀ. ਡੀ. ਸੇਵਾਵਾਂ, ਦਵਾਈਆਂ ਦੀ ਉਪਲਬਧਤਾ, ਸਫ਼ਾਈ ਪ੍ਰਬੰਧਾਂ, ਸਟਾਫ਼ ਦੀ ਹਾਜ਼ਰੀ ਤੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸੇ ਤਰ੍ਹਾਂ ਸੀ. ਐਚ. ਸੀ. ਸ਼ਾਮਚੁਰਾਸੀ ਵਿਖੇ ਐਸ. ਐਮ. ਓ. ਡਾ. ਜਤਿੰਦਰ ਸਿੰਘ ਗਿੱਲ ਦੇ ਸਹਿਯੋਗ ਨਾਲ ਅਚਨਚੇਤ ਦੌਰਾ ਕਰਕੇ ਸੰਸਥਾ ਦੇ ਸਮੁੱਚੇ ਕੰਮਕਾਜ ਦੀ ਸਮੀਖਿਆ ਕੀਤੀ ਗਈ। ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਅਚਨਚੇਤ ਦੌਰਿਆਂ ਦਾ ਮੁੱਖ ਉਦੇਸ਼ ਸਿਹਤ ਸੰਸਥਾਵਾਂ ਦੇ ਕੰਮਕਾਜ ਦੀ ਜ਼ਮੀਨੀ ਪੱਧਰ ‘ਤੇ ਸਮੀਖਿਆ ਕਰਨਾ, ਸਿਹਤ ਸੇਵਾਵਾਂ ਵਿਚ ਲੋੜੀਂਦੇ ਸੁਧਾਰ ਲਿਆਉਣਾ ਅਤੇ ਮਰੀਜ਼ਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਹੈ।
ਪਿਛਲੀ ਖ਼ਬਰ ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ’ਚ ਇਨਵੈਸਟੀਚਰ ਸੈਰੇਮਨੀ ਦੌਰਾਨ ਵਿਦਿਆਰਥੀਆਂ ਨੂੰ ਸੌਂਪੀ ਅਗਵਾਈ ਅਗਲੀ ਖ਼ਬਰ ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਗਨੇਸ਼ ਚਤੁਰਥੀ ਤੇ ਹਿੰਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।