15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਫੂਡ ਸੇਫ਼ਟੀ ਵਿਭਾਗ ਨੇ ਜ਼ਿਲ੍ਹੇ ‘ਚ ਪਨੀਰ ਤੇ ਖੋਏ ਦੀ ਕੀਤੀ ਵਿਸ਼ੇਸ਼ ਜਾਂਚ, 17 ਸੈਂਪਲ ਲਏ

ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਸੁਰੱਖਿਅਤ ਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਫੂਡ ਸੇਫ਼ਟੀ ਵਿਭਾਗ ਵਲੋਂ ਪਨੀਰ ਤੇ ਖੋਏ ਦੀ ਗੁਣਵੱਤਾ ਦੀ ਜਾਂਚ ਲਈ ਦੋ ਰੋਜ਼ਾ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ, ਆਈ.

ਅਜੀਤ ਡੈਸਕ 15-09-2026
ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਸੁਰੱਖਿਅਤ ਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਫੂਡ ਸੇਫ਼ਟੀ ਵਿਭਾਗ ਵਲੋਂ ਪਨੀਰ ਤੇ ਖੋਏ ਦੀ ਗੁਣਵੱਤਾ ਦੀ ਜਾਂਚ ਲਈ ਦੋ ਰੋਜ਼ਾ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ, ਆਈ. ਏ. ਐਸ., ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਤੇ ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਫੂਡ ਸੇਫ਼ਟੀ ਟੀਮਾਂ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ਲਗਾਤਾਰ ਚੈਕਿੰਗ ਤੇ ਸੈਂਪਲਿੰਗ ਕੀਤੀ ਜਾ ਰਹੀ ਹੈ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਫੂਡ ਸੇਫ਼ਟੀ ਅਫ਼ਸਰ ਮੁਨੀਸ਼ ਕੁਮਾਰ ਵਲੋਂ ਜਲਾਲਪੁਰ ਟਾਂਡਾ, ਮਿਆਣੀ, ਆਲਮਪੁਰ ਤੇ ਗੋਗਰਾ ਆਦਿ ਇਲਾਕਿਆਂ ਵਿਚ ਵੱਖ-ਵੱਖ ਫੂਡ ਬਿਜ਼ਨੈੱਸ ਅਦਾਰਿਆਂ ਦੀ ਜਾਂਚ ਕਰਦਿਆਂ ਪਨੀਰ ਅਤੇ ਖੋਏ ਦੇ 5 ਸੈਂਪਲ ਲਏ ਗਏ। ਫੂਡ ਸੇਫ਼ਟੀ ਅਫ਼ਸਰ ਵਿਵੇਕ ਕੁਮਾਰ ਵਲੋਂ ਹੁਸ਼ਿਆਰਪੁਰ ਖੇਤਰ ਵਿਚੋਂ 5 ਸੈਂਪਲ ਤੇ ਫੂਡ ਸੇਫ਼ਟੀ ਅਫ਼ਸਰ ਈਸ਼ਾਨ ਬਾਂਸਲ ਵਲੋਂ ਮਾਹਿਲਪੁਰ ਅਤੇ ਗੜ੍ਹਸ਼ੰਕਰ ਖੇਤਰ ਵਿਚੋਂ 7 ਸੈਂਪਲ ਲਏ ਗਏ। ਇਸ ਤਰ੍ਹਾਂ ਵਿਭਾਗ ਵਲੋਂ ਕੁੱਲ 17 ਸੈਂਪਲ ਇਕੱਠੇ ਕੀਤੇ ਗਏ ਹਨ, ਜਿਨ੍ਹਾਂ ਨੂੰ ਨਿਯਮਾਂ ਅਨੁਸਾਰ ਜਾਂਚ ਲਈ ਭੇਜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਫੂਡ ਸੇਫ਼ਟੀ ਟੀਮਾਂ ਵਲੋਂ ਚੱਲਦੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ ਤੇ ਵਾਹਨਾਂ ਵਿਚ ਲਿਜਾਈਆਂ ਜਾ ਰਹੀਆਂ ਖਾਣ-ਪੀਣ ਵਾਲੀਆਂ ਵਸਤਾਂ ਦੇ ਵੀ ਸੈਂਪਲ ਇਕੱਠੇ ਕੀਤੇ ਗਏ। ਚੈਕਿੰਗ ਦੌਰਾਨ ਟੀਮ ਵਲੋਂ ਮੌਕੇ ‘ਤੇ 30 ਕਿੱਲੋਗ੍ਰਾਮ ਖ਼ਰਾਬ ਗੁਲਾਬ ਜ਼ਾਮਨ ਤੇ 10 ਕਿੱਲੋਗ੍ਰਾਮ ਰਸਗੁੱਲੇ, ਕੁੱਲ 40 ਕਿੱਲੋਗ੍ਰਾਮ ਖ਼ਰਾਬ ਮਿਠਾਈ ਨਸ਼ਟ ਕਰਵਾਈ ਗਈ।
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਮੋਰਚੇ ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਦਫ਼ਤਰ ਦਾ ਕੀਤਾ ਘਿਰਾਓ ਅਗਲੀ ਖ਼ਬਰ ਸਿੱਖ ਵੈੱਲਫੇਅਰ ਸੁਸਾਇਟੀ ਨੇ ਵੱਖ-ਵੱਖ ਪਿੰਡਾਂ ’ਚ ਗੁਰਮਤਿ ਸਮਾਗਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।