15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਡਾ. ਰਵਜੋਤ ਸਿੰਘ ਨੇ ਸ਼ਾਮਚੁਰਾਸੀ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਜੇਲ੍ਹਾਂ ਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਸੰਬੰਧਿਤ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ।

ਅਜੀਤ ਡੈਸਕ 15-09-2026
ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਜੇਲ੍ਹਾਂ ਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਸੰਬੰਧਿਤ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ। ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ, ਨਹਿਰੀ ਵਿਭਾਗ, ਸਿੱਖਿਆ ਵਿਭਾਗ, ਪੁਲਿਸ ਪ੍ਰਸ਼ਾਸਨ, ਜਲ ਸਪਲਾਈ ਤੇ ਸੈਨੀਟੇਸ਼ਨ ਸਮੇਤ ਹੋਰਨਾਂ ਪ੍ਰਮੁੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਵਿਸਥਾਰਪੂਰਵਕ ਰਿਪੋਰਟ ਹਾਸਿਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਕੀਮਤ ‘ਤੇ ਕੋਈ ਸਮਝੌਤਾ ਨਾ ਹੋਵੇ ਅਤੇ ਸਾਰੇ ਪ੍ਰਾਜੈਕਟਾਂ ਦੀ ਰਫ਼ਤਾਰ ਵਿਚ ਤੇਜ਼ੀ ਲਿਆਂਦੀ ਜਾਵੇ। ਡਾ. ਰਵਜੋਤ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੇ ਗਏ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕੀਤੇ ਜਾਣੇ ਲਾਜ਼ਮੀ ਹਨ। ਇਸ ਮਕਸਦ ਲਈ ਸੰਬੰਧਿਤ ਵਿਭਾਗ ਆਪਸੀ ਤਾਲਮੇਲ ਅਤੇ ਮਜ਼ਬੂਤ ਰਣਨੀਤੀ ਨੂੰ ਯਕੀਨੀ ਬਣਾਉਣ। ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਤਾਕੀਦ ਕੀਤੀ ਕਿ ਅਧਿਕਾਰੀ ਸਿਰਫ਼ ਆਪਣੇ ਦਫ਼ਤਰਾਂ ਤੱਕ ਸੀਮਤ ਨਾ ਰਹਿਣ, ਸਗੋਂ ਖ਼ੁਦ ਜ਼ਮੀਨੀ ਪੱਧਰ ‘ਤੇ ਜਾ ਕੇ ਪ੍ਰਾਜੈਕਟਾਂ ਦੀ ਨਿਰੰਤਰ ਨਿਗਰਾਨੀ ਕਰਨ ਤਾਂ ਜੋ ਕੰਮ ‘ਚ ਕਿਸੇ ਵੀ ਕਿਸਮ ਦੀ ਅਣਗਹਿਲੀ, ਢਿੱਲ-ਮੱਠ ਜਾਂ ਦੇਰੀ ਨਾ ਹੋਵੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਹਰ ਵਰਗ ਅਤੇ ਹਰ ਖੇਤਰ ਦਾ ਬਿਨਾਂ ਕਿਸੇ ਵਿਤਕਰੇ ਦੇ ਸਰਬਪੱਖੀ ਵਿਕਾਸ ਕਰਨਾ ਹੈ। ਡਾ. ਰਵਜੋਤ ਸਿੰਘ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀਆਂ ਸਮੁੱਚੀਆਂ ਲੋਕ-ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਬਿਨਾਂ ਕਿਸੇ ਰੁਕਾਵਟ ਜਾਂ ਖ਼ੱਜਲ-ਖ਼ੁਆਰੀ ਦੇ ਪਹੁੰਚਾਉਣਾ ਅਧਿਕਾਰੀਆਂ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਵਲੋਂ ਮਿਲਣ ਵਾਲੀਆਂ ਸ਼ਿਕਾਇਤਾਂ ਤੇ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਤੁਰੰਤ ਨਿਪਟਾਰਾ ਕਰਨ ਦੇ ਹੁਕਮ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ, ਸੰਬੰਧਿਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਮੁਹਤਬਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਦੁਆਬਾ ਕਿਸਾਨ ਕਮੇਟੀ ਪੰਜਾਬ ਦਾ ਵਫ਼ਦ ਬਿਜਲੀ ਵਿਭਾਗ ਦੇ ਐਕਸੀਅਨ ਨੂੰ ਮਿਲਿਆ ਅਗਲੀ ਖ਼ਬਰ ਕਿਸਾਨ ਮਜ਼ਦੂਰ ਮੋਰਚੇ ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਦਫ਼ਤਰ ਦਾ ਕੀਤਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।